Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਲ਼ਾਇਲਪੁਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਐਨ. ਐਸ.ਐਸ. ਵਿਭਾਗ ਵੱਲੋਂ ਪ੍ਰੇਰਣਾਤਮਕ ਭਾਸ਼ਣ ਕਰਵਾਇਆ

ਲ਼ਾਇਲਪੁਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਐਨ. ਐਸ.ਐਸ. ਵਿਭਾਗ ਵੱਲੋਂ ਪ੍ਰੇਰਣਾਤਮਕ ਭਾਸ਼ਣ ਕਰਵਾਇਆ

ਜਲੰਧਰ, (ਮਿੰਕਲ)-ਲ਼ਾਇਲਪੁਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਐਨ. ਐਸ.ਐਸ. ਵਿਭਾਗ ਵੱਲੋਂ ਇੱਕ ਰੋਜ਼ਾ ਪ੍ਰੇਰਣਾਤਮਕ ਭਾਸ਼ਣ ਕਰਵਾਇਆ ਗਿਆ ਜਿਸ ਵਿੱਚ ਮੱੁਖ ਮਹਿਮਾਨ ਦੇ ਤੌਰ ਤੇ ਸ਼੍ਰੀ. ਰੁਪਾਂਸ਼ ਅਸ਼ਵਨੀ ਜੀ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ ਜੋ ਕਿ ੳੱੁਚ ਕੋਟੀ ਦੇ ਵਕਤਾ ਹੋਣ ਦੇ ਨਾਲ- ਨਾਲ ਕਈ ਕਿਤਾਬਾਂ ਵੀ ਲਿਖ ਚੱੁਕੇ ਹਨ। ਸ਼੍ਰੀ. ਰੁਪਾਂਸ਼ ਅਸ਼ਵਨੀ ਜੀ ਨੇ ਐਨ.ਐਸ.ਐਸ. ਦੀਆਂ ਵਿਦਿਆਰਥਣਾਂ ਨੂੰ ਜੀਵਨ ਵਿੱਚ ਕਾਮਯਾਬੀ ਕਿਸ ਤਰ੍ਹਾਂ ਹਾਸਿਲ ਕੀਤੀ ਜਾ ਸਕਦੀ ਹੈ ਇਸ ਵਿਸ਼ੇ ’ਤੇ ਚਾਨਣਾ ਪਾਇਆ। ਇਸ ਦੇ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਉਦੇਸ਼ ਨੂੰ ਕਿਸ ਤਰ੍ਹਾਂ ਪ੍ਰਾਪਤ ਕਰਨਾ ਚਾਹੀਦਾ ਹੈ ਨਾਲ ਸੰਬੰਧਿਤ ਨੁਕਤੇ ਸਾਂਝੇ ਕੀਤੇ। ਵਿਦਿਆਰਥੀ ਕਿਸ ਤਰ੍ਹਾਂ ਇਕਾਗਰਤਾ, ਯੋਜਨਾਬੰਦੀ ਅਤੇ ਆਪਣੇ ਜੀਵਨ ਵਿੱਚ ਸਹੀ ਦਿਸ਼ਾ ਚੁਣ ਕੇ ਤਰੱਕੀ ਦੇ ਰਾਹ ਤੇ ਜਾ ਸਕਦੇ ਹਨ ਬਾਰੇ ਪ੍ਰੋਤਸਾਹਿਤ ਕੀਤਾ। ਕਾਲਜ ਦੇ ਪਿੰ੍ਰਸੀਪਲ ਡਾ. ਨਵਜੋਤ ਜੀ ਨੇ ਐਨ.ਐਸ.ਐਸ. ਵਿਭਾਗ ਅਤੇ ਸ਼੍ਰੀ. ਰੁਪਾਂਸ਼ ਅਸ਼ਵਨੀ ਜੀ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਬੁਲਾਰੇ ਵਿਦਿਆਰਥੀਆਂ ਦੇ ਲਈ ਪ੍ਰੇਰਣਾ ਸਰੋਤ ਬਣਦੇ ਹਨ।