Business Khas

You are currently viewing ਸਾਊਥ ਅਫਰੀਕਾ ‘ਤੇ ਭਾਰਤ ਦੀ ਸ਼ਾਨਦਾਰ ਜਿੱਤ

ਸਾਊਥ ਅਫਰੀਕਾ ‘ਤੇ ਭਾਰਤ ਦੀ ਸ਼ਾਨਦਾਰ ਜਿੱਤ

ਦੱਖਣੀ ਅਫਰੀਕਾ ਅਤੇ ਭਾਰਤ ਵਿਚਕਾਰ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਜੋਹਾਨਸਬਰਗ ਦੇ ਨਿਊ ਵਾਂਡਰਰਜ਼ ਸਟੇਡੀਅਮ ਵਿੱਚ ਖੇਡਿਆ ਗਿਆ। ਮੇਜ਼ਬਾਨ ਟੀਮ ਦੇ ਕਪਤਾਨ ਏਡਨ ਮਾਰਕਰਮ ਨੇ ਟਾੱਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਜੋ ਅਫਰੀਕੀ ਟੀਮ ਦੇ ਲਈ ਗਲਤ ਸਾਬਤ ਹੋਇਆ। ਅਰਸ਼ਦੀਪ ਸਿੰਘ ਅਤੇ ਅਵੇਸ਼ ਖਾਨ ਦੀ ਘਾਤਕ ਗੇਂਦਬਾਜ਼ੀ ਦੇ ਸਾਹਮਣੇ ਅਫਰੀਕੀ ਪਾਰੀ ਕੁੱਲ 116 ਦੌੜਾਂ ‘ਤੇ ਸਿਮਟ ਗਈ। ਟੀਮ ਇੰਡੀਆ ਨੇ ਇਸ ਆਸਾਨ ਟੀਚੇ ਨੂੰ 17 ਓਵਰਾਂ ‘ਚ ਹਾਸਲ ਕਰ ਲਿਆ ਅਤੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ।