Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਜਲੰਧਰ ਪਹੁੰਚੇ ਕਾਮੇਡੀਅਨ ਕਪਿਲ ਸ਼ਰਮਾ,ਮਾਡਲ ਟਾਊਨ ਦੇ ਮਸ਼ਹੂਰ ਦੇਸੀ-ਘਿਓ ਪਰਾਠੇ ਦਾ ਆਨੰਦ ਲਿਆ

ਜਲੰਧਰ ਪਹੁੰਚੇ ਕਾਮੇਡੀਅਨ ਕਪਿਲ ਸ਼ਰਮਾ,ਮਾਡਲ ਟਾਊਨ ਦੇ ਮਸ਼ਹੂਰ ਦੇਸੀ-ਘਿਓ ਪਰਾਠੇ ਦਾ ਆਨੰਦ ਲਿਆ

ਬੀਤੇ ਦਿਨੀਂ ਕਾਮੇਡੀਅਨ ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਪੰਜਾਬ ਦੇ ਜ਼ਿਲ੍ਹੇ ਜਲੰਧਰ ਪਹੁੰਚੇ। ਜਿੱਥੇ ਉਨ੍ਹਾਂ ਨੇ ਮਾਡਲ ਟਾਊਨ ਦੇ ਮਸ਼ਹੂਰ ਹਾਰਟ ਅਟੈਕ ਦੇਸੀ-ਘਿਓ ਪਰਾਠੇ ਦਾ ਆਨੰਦ ਲਿਆ।ਬੀਤੀ ਰਾਤ ਕਰੀਬ 1.30 ਵਜੇ ਕਪਿਲ ਸ਼ਰਮਾ ਕਰੀਬ 5 ਵਾਹਨਾਂ ਦੇ ਕਾਫਲੇ ਨਾਲ ਮਾਡਲ ਟਾਊਨ ਲਿੰਕ ਰੋਡ ‘ਤੇ ਸਥਿਤ ਪਰਾਠੇ ਸਟਾਲ ‘ਤੇ ਪਹੁੰਚੇ। ਤੁਹਾਨੂੰ ਦੱਸ ਦੇਈਏ ਕਿ ਕਾਮੇਡੀਅਨ ਕਪਿਲ ਸ਼ਰਮਾ ਦਾ ਸਹੁਰਾ ਘਰ ਵੀ ਜਲੰਧਰ ਵਿੱਚ ਹੈ।ਮੁੰਬਈ ਤੋਂ ਜਲੰਧਰ ਪਹੁੰਚੇ ਕਪਿਲ ਸ਼ਰਮਾ ਨੇ ਪਰਾਠੇ ਦਾ ਸਟਾਲ ਚਲਾਉਣ ਵਾਲੇ ਵੀਰ ਦਵਿੰਦਰ ਸਿੰਘ ਤੋਂ ਪਰਾਠੇ ਖਾਧੇ। ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਵੀਰ ਦਵਿੰਦਰ ਦਾ ਵੀਡੀਓ ਦੇਖਿਆ ਸੀ। ਜਿਸ ਤੋਂ ਬਾਅਦ ਉਸ ਨੂੰ ਵੀਰ ਦਵਿੰਦਰ ਨਾਲ ਪਰਾਂਠੇ ਖਾਣ ਦੀ ਇੱਛਾ ਹੋਈ।ਉਥੇ ਹੀ ਕਪਿਲ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਗਿੰਨੀ ਨੇ ਕਾਰ ‘ਚ ਬੈਠ ਕੇ ਪਰਾਠੇ ਖਾਧੇ ਅਤੇ ਫਿਰ ਸੜਕ ‘ਤੇ ਖੜ੍ਹੇ ਹੋ ਕੇ ਚਾਹ ਪੀਤੀ। ਕਪਿਲ ਨੇ ਵੀਰ ਦਵਿੰਦਰ ਦੇ ਪਰਾਂਠੇ ਦੀ ਵੀ ਖੂਬ ਤਾਰੀਫ ਕੀਤੀ।