Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing 20 ਜਨਵਰੀ ਨੂੰ ਟੋਲ ਪਲਾਜ਼ੇ 11 ਵਜੇ ਤੋਂ ਲੈ ਕੇ 2 ਵਜੇ ਤੱਕ 3 ਘੰਟਿਆਂ ਲਈ ਫ੍ਰੀ

20 ਜਨਵਰੀ ਨੂੰ ਟੋਲ ਪਲਾਜ਼ੇ 11 ਵਜੇ ਤੋਂ ਲੈ ਕੇ 2 ਵਜੇ ਤੱਕ 3 ਘੰਟਿਆਂ ਲਈ ਫ੍ਰੀ

ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। 6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ ਇੱਕ ਸਾਲ ਵੀ ਪੂਰਾ ਹੋ ਗਿਆ ਹੈ। ਪਰ ਸਰਕਾਰਾਂ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਮੰਗ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ। ਜਿਸ ਨੂੰ ਲੈ ਕੇ ਧਰਨਾਕਾਰੀਆਂ ਵਿੱਚ ਰੋਸ ਲਗਾਤਾਰ ਹੋਰ ਵੀ ਵੱਧ ਰਿਹਾ ਹੈ।ਕੌਮੀ ਇਨਸਾਫ਼ ਮੋਰਚੇ ਨੇ ਆਪਣੀਆਂ ਮੰਗਾ ਪੂਰੀਆਂ ਕਰਵਾਉਣ ਦੇ ਲਈ ਨਵੀਂ ਰਣਨੀਤੀ ਤਿਆਰ ਕਰ ਲਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਨਾ ਮੋਦੀ ਸਰਕਾਰ ਤੇ ਨਾ ਹੀ ਪੰਜਾਬ ਸਰਕਾਰ ਹੱਲ ਕਰ ਰਹੀ। ਜਿਸ ਦੇ ਮੱਦੇਨਜ਼ਰ ਸਰਕਾਰਾਂ ਦੇ ਕੰਨਾਂ ਤੱਕ ਆਪਣੀ ਅਵਾਜ਼ ਪਹੁੰਚਾਉਣ ਦੇ ਲਈ 20 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 14 ਤੋਂ ਵੱਧ ਟੋਲ ਪਲਾਜ਼ਿਆਂ ਨੂੰ 11 ਵਜੇ ਤੋਂ ਲੈ ਕੇ 2 ਵਜੇ ਤੱਕ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ।ਇਸ ਸਬੰਧੀ ਮੋਰਚੇ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਹੈ ਕਿ ਸਿੱਖ ਸੰਗਤ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਇਆ ਜਾਵੇਗਾ। ਮੋਰਚੇ ਵੱਲੋਂ ਜਿਹੜੇ ਟੋਲ ਪਲਾਜ਼ੇ ਫ੍ਰੀ ਕਰਵਾਏ ਜਾਣਗੇ ਉਸ ਸਬੰਧੀ ਜਾਣਕਾਰੀ ਵੀ ਦਿੱਤੀ ਗਈ ਹੈ। ਇਨ੍ਹਾਂ ਵਿੱਚ ਮੁਹਾਲੀ ਦਾ ਅਜੀਜਪੁਰ ਟੋਲ ਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਦਾ ਪਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਨਵਾਂਸ਼ਹਿਰ ਦਾ ਟੋਲ ਪਲਾਜ਼ਾ, ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਫਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅਤੇ ਘਲਾਲ ਟੋਲ ਪਲਾਜ਼ਾ ਸ਼ਾਮਲ ਹਨ।