Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਕੇਜਰੀਵਾਲ ਨੇ ਪ੍ਰੋਫੈਸਰ ਭੁੱਲਰ ਦੀ ਪੱਕੀ ਰਿਹਾਈ ਦਾ ਕੇਸ ਰੱਦ ਕਰਕੇ ਸਿੱਖਾਂ ਨਾਲ ਧਰੋਹ ਕਮਾਇਆ ਸਿੱਖ ਤਾਲਮੇਲ ਕਮੇਟੀ

ਕੇਜਰੀਵਾਲ ਨੇ ਪ੍ਰੋਫੈਸਰ ਭੁੱਲਰ ਦੀ ਪੱਕੀ ਰਿਹਾਈ ਦਾ ਕੇਸ ਰੱਦ ਕਰਕੇ ਸਿੱਖਾਂ ਨਾਲ ਧਰੋਹ ਕਮਾਇਆ ਸਿੱਖ ਤਾਲਮੇਲ ਕਮੇਟੀ

ਜਲੰਧਰ (ਸੰਜੇ ਸ਼ਰਮਾ)-ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਜੋ ਪਿਛਲੇ 30,32 ਸਾਲਾਂ ਤੋਂ ਜੇਲ ਵਿੱਚ ਬੰਦ ਹਨ ਅਤੇ ਕਈ ਵਾਰ ਪੈਰੋਲ ਤੇ ਬਾਹਰ ਆਏ ਹਨ ਜਿਨਾਂ ਦੀ ਮਾਨਸਿਕ ਅਵਸਥਾ ਠੀਕ ਨਹੀਂ ਹੈ ,ਅਤੇ ਕਾਫੀ ਸਮਾਂ ਉਹ ਇਲਾਜ ਕਰਵਾਉਣ ਲਈ ਹਸਪਤਾਲ ਵਿੱਚ ਵੀ ਰਹੇ ਹਨ, ਜਿਨਾਂ ਦੀ ਪੱਕੀ ਰਿਹਾਈ ਲਈ ਦਿੱਤੀ ਦਰਖਾਸਤ ਨੂੰ ਜੇਲ ਪ੍ਰਸ਼ਾਸਨ ਪੁਲਿਸ, ਸਿਵਲ ਪ੍ਰਸ਼ਾਸਨ, ਪੰਜਾਬ ਸਰਕਾਰ, ਤੇ ਕੇਂਦਰ ਦੀ ਸਰਕਾਰ ਦੀਆਂ ਰਿਪੋਰਟਾਂ ਅਤੇ ਸਿਫਾਰਸ਼ਾ ਪ੍ਰੋਫੈਸਰ ਭੁੱਲਰ ਦੀ ਪੱਕੀ ਰਿਹਾਈ ਦੇ ਹੱਕ ਵਿੱਚ ਹਨ, ਪਰ ਕੇਜਰੀਵਾਲ ਸਰਕਾਰ ਦਾ ਬਣਾਇਆ ਬੋਰਡ ਇਸ ਦਰਖਾਸਤ ਨੂੰ ਰੱਦ ਕਰ ਰਿਹਾ ਹੈ ,ਇਸ ਨਾਲ ਅਰਵਿੰਦ ਕੇਜਰੀਵਾਲ ਦਾ ਸਿੱਖ ਵਿਰੋਧੀ ਚਿਹਰਾ ਅਤੇ ਮਾਨਸਿਕਤਾ ਸਭ ਲੋਕਾਂ ਦੇ ਸਾਹਮਣੇ ਆ ਗਿਆ ਹੈ, ਪ੍ਰੋਫੈਸਰ ਭੁੱਲਰ ਦੀ ਪੱਕੀ ਰਿਹਾਈ ਦੀ ਦਰਖਾਸਤ ਨੂੰ ਨਾ ਕਹਿ ਕੇ ਕੇਜਰੀਵਾਲ ਨੇ ਸਿੱਖਾਂ ਨਾਲ ਧਰੋ ਕਮਾਇਆ ਹੈ, ਜਿਸ ਨੂੰ ਸਿੱਖ ਕੌਮ ਕਦੀ ਵੀ ਮਾਫ ਨਹੀਂ ਕਰੇਗੀ, ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ,ਤਜਿੰਦਰ ਸਿੰਘ ਸੰਤ ਨਗਰ, ਹਰਜੋਤ ਸਿੰਘ ਲੱਕੀ , ਹਰਪ੍ਰੀਤ ਸਿੰਘ ਰੋਬਿਨ , ਮਨਮਿੰਦਰ ਸਿੰਘ ਭਾਟੀਆ ਗੁਰਵਿੰਦਰ ਸਿੰਘ ਸਿੱਧੂ ,ਗੁਰਦੀਪ ਸਿੰਘ ਲੱਕੀ, ਤੇ ਵਿੱਕੀ ਸਿੰਘ ਖਾਲਸਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ,ਕਿ ਆਪ ਦੀ ਪੰਜਾਬ ਸਰਕਾਰ ਰਿਹਾਈ ਦੇ ਹੱਕ ਵਿੱਚ ਹੈ ਪਰ ਦਿੱਲੀ ਦੀ ਕੇਜਰੀਵਾਲ ਸਰਕਾਰ ਰਿਹਾ ਨੂੰ ਨਾ ਕਰ ਰਹੀ ਹੈ ,ਇਸ ਤੋਂ ਇਹਨਾਂ ਦੀ ਬੁੱਧੀਮਤਾ ਦਾ ਸਾਫ ਪਤਾ ਲੱਗਦਾ ਹੈ ਇਹ ਲੋਕਾਂ ਨੂੰ ਸਿਰਫ ਸਿੱਖਾਂ ਦੀ ਵੋਟਾਂ ਨਾਲ ਮਤਲਬ ਹੈ ਅੰਦਰੂਨੀ ਤੌਰ ਤੇ ਕੇਜਰੀਵਾਲ ਸਿੱਖ ਕੌਮ ਦੀ ਚੜ੍ਹਦੀ ਕਲਾ ਬਰਦਾਸ਼ਤ ਨਹੀਂ ਕਰ ਸਕਦਾ ,ਅਸੀਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕਰਦੇ ਹਾਂ ਕਿ ਕੇਜਰੀਵਾਲ ਦੀ ਮਾਨਸਿਕਤਾ ਦਾ ਡੱਟ ਕੇ ਵਿਰੋਧ ਕੀਤਾ ਜਾਵੇ