Business Khas

Latest news
ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਵਿਚਾਲੇ CJP ਅਤੇ ਮੋਦੀ ਸਰਕਾਰ ਵਿਚਾਲੇ ਅਹਿਮ ਮੀਟਿੰਗ ਮਾਵਾਂ ਧੀਆਂ ਸਤਿਕਾਰ ਯੋਜਨਾ 1 ਅਗਸਤ ਨੂੰ ਫਿਰ ਖ਼ਾਤਿਆਂ ‘ਚ ਆਉਣਗੇ ਪੈਸੇ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਇਤਿਹਾਸਕ ਸੁਧਾਰ ਕੀਤੇ : ਮੋਹਿੰਦਰ ਭਗਤ ਦਿੱਲੀ ਜੰਤਰ-ਮੰਤਰ ‘ਚ CJP ਕਾਰਕੁਨਾਂ ਤੇ ਨਿਹੰਗਾਂ ਵਿਚਾਲੇ ਝੜਪ ਕੀ ਔਰਤਾਂ ਨੂੰ ਹੁਣ ਨਹੀਂ ਮਿਲਣਗੇ 3000-4500 ਰੁਪਏ ? ਅਮਰੀਕਾ ਨੇ ਹੁਣ ਤੱਕ ਖਰਚ ਕੀਤੇ 37.5 ਅਰਬ ਡਾਲਰ, 87 ਅਰਬ ਡਾਲਰ ਹੋਰ ਮੰਗੇ ਐਜੁਕੇਸ਼ਨ ਸਿਸਟਮ ਉਨ੍ਹਾਂ ਦੇ ਅਸਤੀਫੇ ਨਾਲ ਸੁਧਰਦਾ ਹੈ ਤਾਂ ਉਹ ਅਹੁਦਾ ਛੱਡਣ ਨੂੰ ਤਿਆਰ ਬਰਨਾਲਾ ਵਿਖੇ ਪੁਲਿਸ ਵਲੋ ਸਫਾਈ ਸੇਵਕਾਂ ਉਪਰ ਲਾਠੀਚਾਰਜ ਕਰਨਾ ਮੰਦਭਾਗਾ: ਰਾਜਿੰਦਰ ਬੇਰੀ ਭਾਜਪਾ ਸਰਕਾਰ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ’ਤੇ ਉਤਾਰੂ : ਡਾ. ਨਵਜੋਤ ਸਿੰਘ ਦਾਹੀਆ ਸਾਫ ਜਲੰਧਰ, ਸੁੰਦਰ ਜਲੰਧਰ’ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ
You are currently viewing ਟਰੱਕ ਨਾਲ ਟਕਰਾਉਣ ਕਾਰਨ ਕਾਰ ਨੂੰ ਲੱਗੀ ਅੱਗ, ਔਰਤ ਸਮੇਤ ਚਾਰ ਜਿਉਂਦਾ ਸੜੇ

ਟਰੱਕ ਨਾਲ ਟਕਰਾਉਣ ਕਾਰਨ ਕਾਰ ਨੂੰ ਲੱਗੀ ਅੱਗ, ਔਰਤ ਸਮੇਤ ਚਾਰ ਜਿਉਂਦਾ ਸੜੇ

ਅੱਜ ਦੇਰ ਰਾਤ ਜਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਬਾਹਰਵਾਰ ਐਮਾ ਮਾਂਗਟ ਅਤੇ ਉੱਚੀ ਬਸੀ ਵਿਚਕਾਰ ਇਕ ਭਿਆਨਕ ਸੜਕ ਹਾਦਸੇ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਦ ਕਾਰ ਨੂੰ ਅੱਗ ਲੱਗ ਗਈ। ਹਾਦਸੇ ਵਿਚ ਕੈਂਟਰ ਚਾਲਕ ਵੀ ਜ਼ਖਮੀ ਹੋ ਗਿਆ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਰਾਹਤ ਕੰਮ ਸ਼ੁਰੂ ਕਰ ਦਿੱਤੇ ਹਨ।ਜਾਣਕਾਰੀ ਅਨੁਸਾਰ ਪੰਜਾਬ ਦੇ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਉੱਚੀ ਬੱਸੀ ਨੇੜੇ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਦਰਵਾਜ਼ਾ ਨਾ ਖੁੱਲ੍ਹਣ ਕਾਰਨ ਕਾਰ ਵਿਚ ਸਵਾਰ ਚਾਰੇ ਵਿਅਕਤੀ ਝੁਲਸ ਗਏ।ਮੌਕੇ ‘ਤੇ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਟਰੱਕ ਵਿੱਚ ਫਸੇ ਟਰੱਕ ਡਰਾਈਵਰ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਮਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਜਲੰਧਰ ਦੇ ਹੀ ਰਹਿਣ ਵਾਲੇ ਹੋ ਸਕਦੇ ਹਨ ਕਿਉਂਕਿ ਹਾਦਸੇ ਦਾ ਸ਼ਿਕਾਰ ਹੋਈ ਗੱਡੀ ਦੀ ਨੰਬਰ ਪਲੇਟ ਜਲੰਧਰ ਦੀ ਹੈ।