Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਪਹੂਵਿੰਡ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਤੇ ਮੇਲਾ ਪ੍ਰਬੰਧਕਾਂ ਵਿਚਾਲੇ ਹੋਈ ਝੜਪ

ਪਹੂਵਿੰਡ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਤੇ ਮੇਲਾ ਪ੍ਰਬੰਧਕਾਂ ਵਿਚਾਲੇ ਹੋਈ ਝੜਪ

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਨਗਰ ਪਿੰਡ ਪਹੂਵਿੰਡ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ ਵਿਚੋਂ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਉਤਾਰਨ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਣ ਮਗਰੋਂ ਵਿਵਾਦ ਛਿੜ ਗਿਆ ਹੈ।ਕਥਿਤ ਤੌਰ ਉਤੇ ਵਾਇਰਲ ਵੀਡੀਓ ਵਿੱਚ ਕੁਝ ਕੁ ਨੌਜਵਾਨ ਜੋ ਮੇਲੇ ਵਿੱਚ ਲੱਗੇ ਪੰਡਾਲ ਵਿੱਚ ਸੰਗਤ ਦੀਆਂ ਜੁੱਤੀਆਂ ਗੰਢਣ ਦੀ ਸੇਵਾ ਕਰਨ ਲੱਗੇ ਹੋਏ ਸਨ। ਉਨ੍ਹਾਂ ਵੱਲੋਂ ਪੰਡਾਲ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫ਼ੋਟੋ ਲਗਾਈ ਗਈ ਸੀ। ਇਸ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਜ਼ਬਰਦਸਤੀ ਉਤਰਵਾ ਦਿੱਤਾ ਗਿਆ ਸੀ।ਪ੍ਰਾਪਤ ਜਾਣਕਾਰੀ ਅਨੁਸਾਰ 25 ਜਨਵਰੀ ਤੋਂ ਲੈ ਕੇ 28 ਜਨਵਰੀ ਤੱਕ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਧੂਮਧਾਮ ਦੇ ਨਾਲ ਮਨਾਇਆ ਜਾਂਦਾ ਹੈ। ਇਸ ਸਬੰਧ ਵਿੱਚ ਇੱਕ ਸਿੱਖ ਜਥੇਬੰਦੀ ਵੱਲੋਂ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਆਪਣੇ ਤੰਬੂ ਵਿੱਚ ਲਗਾਈ ਗਈ ਸੀ ਤੇ ਜੋੜੇ ਗੰਡਣ ਦੀ ਸੇਵਾ ਕੀਤੀ ਜਾ ਰਹੀ ਸੀ।ਇਸ ਦਾ ਵਿਰੋਧ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ। ਇਸ ਤੋਂ ਬਾਅਦ ਅਗਲੇ ਦਿਨ ਪ੍ਰਬੰਧਕ ਕਮੇਟੀ ਤੇ ਸਿੱਖ ਜਥੇਬੰਦੀਆਂ ਪੁਲਿਸ ਨੂੰ ਮੰਗ ਪੱਤਰ ਦੇਣ ਗਈ ਜਿਸ ਦੌਰਾਨ ਦੋਵਾਂ ਵਿੱਚ ਤਕਰਾਰ ਹੋ ਗਿਆ ਤੇ ਤਕਰਾਰ ਦੌਰਾਨ ਕਿਰਪਾਨਾਂ ਚੱਲੀਆਂ। ਜਿਸ ਵਿੱਚ ਇੰਸਪੈਕਟਰ ਸਮੇਤ 10 ਜ਼ਖ਼ਮੀ ਹੋ ਗਏ।