Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

15 ਸੂਬਿਆਂ ਦੀਆਂ 56 ਰਾਜ ਸਭਾ ਸੀਟਾਂ ‘ਤੇ ਚੋਣਾਂ ਦਾ ਐਲਾਨ, 27 ਫਰਵਰੀ ਨੂੰ

ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਮੱਧਪ੍ਰਦੇਸ਼ ਸਣੇ 15 ਸੂਬਿਆਂ ਦੀਆਂ 56 ਸੀਟਾਂ ‘ਤੇ ਇਹ ਚੋਣਾਂ ਹੋਣਗੀਆਂ। ਨਾਮਜ਼ਦਗੀ ਦਾਖਲ ਕਰਨ ਲਈ ਆਖਰੀ ਤਰੀਕ 15 ਫਰਵਰੀ ਹੈ। ਜ਼ਿਕਰਯੋਗ ਹੈ ਕਿ ਮੱਧਪ੍ਰਦੇਸ਼ ਦੀਆਂ 5 ਰਾਜ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਚੋਣ ਹੋਣੀ ਹੈ। ਮੱਧਪ੍ਰਦੇਸ਼ ਸਣੇ 15 ਸੂਬਿਆਂ ਦੀਆਂ ਰਾਜ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਭਾਰਤ ਦੇ ਚੋਣ ਕਮਿਸ਼ਨ ਨੇ ਅੱਜ ਇਸ ਦਾ ਐਲਾਨ ਕਰ ਦਿੱਤਾ। ਇਹ ਚੋਣਾਂ 27 ਫਰਵਰੀ ਨੂੰ ਪੈਣਗੀਆਂ। ਇਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 15 ਫਰਵਰੀ ਹੈ। ਮਤਦਾਨ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ।

13 ਸੂਬਿਆਂ ਦੀਆਂ 50 ਰਾਜ ਸਭਾ ਸਾਂਸਦਾਂ ਦਾ ਕਾਰਜਕਾਲ 2 ਅਪ੍ਰੈਲ ਨੂੰ ਖਤਮ ਹੋਣ ਵਾਲਾ ਹੈ ਜਦੋਂ ਕਿ 2 ਸੂਬਿਆਂ ਦੇ ਬਾਕੀ 6 ਮੈਂਬਰ 3 ਅਪ੍ਰੈਲ ਨੂੰ ਰਿਟਾਇਰ ਹੋ ਰਹੇ ਹਨ। ਜਿਹੜੇ 15 ਸੂਬਿਆਂ ਵਿਚ ਰਾਜ ਸਭਾ ਚੋਣਾਂ ਹੋਣ ਵਾਲੀਆਂ ਹਨ, ਉਨ੍ਹਾਂ ਵਿਚ ਮੱਧਪ੍ਰਦੇਸ਼ ਸਣੇ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਪੱਛਮੀ ਬੰਗਾਲ, ਗੁਜਰਾਤ, ਆਂਧਰਾ ਪ੍ਰਦੇਸ਼, ਤੇਲੰਗਾਨਾ, ਰਾਜਸਥਾਨ, ਕਰਨਾਟਕ, ਉਤਰਾਖੰਡ, ਛੱਤੀਸਗੜ੍ਹ, ਓਡੀਸ਼ਾ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹਨ। 8 ਫਰਵਰੀ ਨੂੰ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਵੇਗਾ ਤੇ ਨਾਮਜ਼ਦਗੀ 15 ਫਰਵਰੀ ਤੱਕ ਦਾਖਲ ਕੀਤੀ ਜਾ ਸਕੇਗੀ। ਨਾਮਜ਼ਦਗੀ ਦੀ ਜਾਂਚ 16 ਫਰਵਰੀ ਨੂੰ ਹੋਵੇਗੀ। 20 ਫਰਵਰੀ ਤੱਕ ਉਮੀਦਵਾਰ ਆਪਣੇ ਨਾਂ ਵਾਪਸ ਲੈ ਸਕਣਗੇ। ਇਸ ਦੇ ਬਾਅਦ ਜੋ ਉਮੀਦਵਾਰ ਰਾਜ ਸਭਾ ਵਿਚ ਚੁਣ ਕੇ ਜਾਣਗੇ ਉਨ੍ਹਾਂ ਦਾ ਕਾਰਜਕਾਲ 6 ਸਾਲ ਦਾ ਹੋਵੇਗਾ।