ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਭਾਜਪਾ ਨੇ ਆਪਣੀ ਪ੍ਰੀਖਿਆ ਪਾਸ ਕਰਦੇ ਹੋਏ ਮੇਅਰ ਦੀ ਕੁਰਸੀ ਉਪਰ ਆਪਣਾ ਕਬਜ਼ਾ ਕਰ ਲਿਆ ਹੈ। ਮੇਅਰ ਦੇ ਅਹੁਦੇ ਉਪਰ ਭਾਜਪਾ ਉਮੀਦਵਾਰ ਮਨੋਜ ਕੁਮਾਰ ਸੋਨਕਰ ਕਰ ਦਾ ਕਬਜ਼ਾ ਹੋ ਗਿਆ ਹੈ। ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਮੇਅਰ ਚੋਣ ਤੋਂ ਪਹਿਲਾਂ ਹੱਥ ਮਿਲਾ ਸੀ, ਜਿਸ ਕਾਰਨ ਉਨ੍ਹਾਂ ਦਾ ਪਲੜਾ ਭਾਰੀ ਲੱਗ ਰਿਹਾ ਸੀ। ਇਸ ਦਰਮਿਆਨ ਵੱਡਾ ਫੇਰਬਦਲ ਹੋ ਗਿਆ ਹੈ।ਚੰਡੀਗੜ੍ਹ ਮੇਅਰ ਚੋਣ ਵਿੱਚ ਜਿੱਤ ਦਾ ਅੰਕੜਾ 19 ਹੈ। ਇਸ ਸਮੇਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਗਠਜੋੜ ਕੋਲ ਕੁੱਲ 20 ਵੋਟਾਂ ਹਨ। ਭਾਜਪਾ ਕੋਲ ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਸਮੇਤ ਕੁੱਲ 15 ਵੋਟਾਂ ਹਨ। ਭਾਜਪਾ ਨੇ 16 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ ਹੈ। ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ।ਉਨ੍ਹਾਂ ਨੇ ‘ਆਪ’-ਕਾਂਗਰਸ ਦੇ I.N.D.I.A ਉਮੀਦਵਾਰ ਕੁਲਦੀਪ ਟੀਟਾ ਨੂੰ 4 ਵੋਟਾਂ ਨਾਲ ਹਰਾਇਆ। ਮੇਅਰ ਦੀ ਚੋਣ ਲਈ ਸੰਸਦ ਮੈਂਬਰਾਂ ਤੇ 35 ਕੌਂਸਲਰਾਂ ਨੇ ਆਪਣੀ ਵੋਟ ਪਾਈ। ਜਿਨ੍ਹਾਂ ਵਿੱਚੋਂ ਭਾਜਪਾ ਦੇ ਮਨੋਜ ਨੂੰ 16 ਅਤੇ ‘ਆਪ’ਕਾਂਗਰਸ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ, ਜਦਕਿ 8 ਵੋਟਾਂ ਗਿਣਤੀ ਵਿੱਚ ਸ਼ਾਮਲ ਨਹੀਂ ਹੋਈਆਂ। ਹਾਲਾਂਕਿ, ਇਹ ਅਯੋਗ ਸੀ ਜਾਂ ਕੋਈ ਹੋਰ ਕਾਰਨ ਸੀ, ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਚੰਡੀਗੜ੍ਹ ਮੇਅਰ ਦੀ ਚੋਣ; ਮਨੋਜ ਕੁਮਾਰ ਸੋਨਕਰ ਬਣੇ ਮੇਅਰ
- Post author:businesSsKhas
- Post published:January 30, 2024
- Post category:ਪੰਜਾਬ
