Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਦਸਤਾਰ ਦਾ ਨਿਰਾਦਰ ਕਰਨ ਵਾਲੇ ਬਾਕੀ ਦੋਸ਼ੀ ਵੀ ਜਲਦ ਫੜੇ ਜਾਣ ਸਿੱਖ ਤਾਲਮੇਲ ਕਮੇਟੀ

ਦਸਤਾਰ ਦਾ ਨਿਰਾਦਰ ਕਰਨ ਵਾਲੇ ਬਾਕੀ ਦੋਸ਼ੀ ਵੀ ਜਲਦ ਫੜੇ ਜਾਣ ਸਿੱਖ ਤਾਲਮੇਲ ਕਮੇਟੀ

ਜਲੰਧਰ, (ਸੰਜੇ ਸ਼ਰਮਾ)- ਜਨਵਰੀ ਮਹੀਨੇ ਦੀ 28 ਤਰੀਕ ਨੂੰ ਡੋਲਫਿਨ ਹੋਟਲ ਕੋਲ ਕੰਮ ਕਰਦੇ ਸਰਬਜੀਤ ਸਿੰਘ ਸਪੁੱਤਰ ਸੁਖਬੀਰ ਸਿੰਘ ,ਅਮਨ ਨਗਰ ਸੋਡਲ ਰੋਡ ਜਲੰਧਰ ਨਿਵਾਸੀ ਦੇ ਦਸਤਾਰ ਉਤਾਰ ਕੇ ਕੇਸਾਂ ਦੀ ਬੇਅਦਬੀ ਕੀਤੀ ਗਈ ਸੀ, ਜਿਸ ਅਧੀਨ ਥਾਣਾ ਨੰਬਰ ਦੋ ਵਿੱਚ ਐਫਆਈਆਰ ਨੰਬਰ 12 ਵਿੱਚ 295ਏ ਤੇ ਹੋਰ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਸੂਰਜ ਸ਼ਰਮਾ ਮੋਬਾਈਲ ਟਾਊਨ ਦਾ ਮਾਲਕ ਤੇ ਉਸ ਦੇ ਤਿੰਨ ਸਾਥੀਆਂ ਰਮਨ ,ਗੌਰਵ ਤੇ ਹਰਸ਼ ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਵਿੱਚ ਸੂਰਜ ਸ਼ਰਮਾ ਨੂੰ ਤਾਂ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਸੀ ਪਰ ਬਾਕੀ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ ਜਿਨਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ,ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ,ਗੁਰਵਿੰਦਰ ਸਿੰਘ ਨਾਗੀ ,ਤਜਿੰਦਰ ਸਿੰਘ ਸੰਤ ਨਗਰ ਪ੍ਰਤੀਨਿਧੀ ਮੰਡਲ ਡਵੀਜਨ ਨੰਬਰ ਦੋ ਦੇ ਐਸਐਚ ਓ ਸਰਦਾਰ ਗੁਰਪ੍ਰੀਤ ਸਿੰਘ ਨੂੰ ਮਿਲੇ ਅਤੇ ਕਿਹਾ ਇਹੋ ਜਿਹੇ ਗੰਭੀਰ ਅਪਰਾਧ ਦੇ ਦੋਸ਼ੀਆਂ ਜੋ ਬਾਹਰ ਘੁੰਮ ਰਹੇ ਹਨ ਨੂੰ ਉਹਨਾਂ ਦੇ ਕੀਤੇ ਦੋਸ਼ਾਂ ਦੀ ਸਜ਼ਾ ਮਿਲਣੀ ਚਾਹੀਦੀ ਹੈ, ਤੇ ਤੁਰੰਤ ਬਾਕੀ ਦੋਸ਼ੀਆਂ ਦੀ ਗਿਰਫਤਾਰੀ ਹੋਣੀ ਚਾਹੀਦੀ ਹੈ ਇਹੋ ਜਿਹੇ ਲੋਕ ਆਪਸੀ ਭਾਈਚਾਰੇ ਵਿੱਚ ਵੱਡੀ ਰੁਕਾਵਟ ਹਨ, ਇਹੋ ਜਿਹੀਆਂ ਹਰਕਤਾਂ ਕਰਨ ਨਾਲ ਸਮਾਜ ਵਿੱਚ ਕੜਵਾਹਟ ਫੈਲ ਰਹੀ ਹੈ ਥਾਣਾ ਮੁਖੀ ਸਰਦਾਰ ਗੁਰਪ੍ਰੀਤ ਸਿੰਘ ਨੇ ਭਰੋਸਾ ਦਵਾਇਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਹਨਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਤੇ ਜਲਦ ਹੀ ਇਹਨਾਂ ਨੂੰ ਗ੍ਰਿਫਤਾਰ ਕਰਕੇ ਸਲਾਖਾ ਦੇ ਪਿੱਛੇ ਸੁੱਟਿਆ ਜਾਵੇਗਾ।