Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਬੰਦੂਕ ਦੀ ਨੋਕ ‘ਤੇ ਲੁੱਟਿਆ ਮਨੀ ਟਰਾਂਸਫਰ ਕਾਰੋਬਾਰੀ

ਬੰਦੂਕ ਦੀ ਨੋਕ ‘ਤੇ ਲੁੱਟਿਆ ਮਨੀ ਟਰਾਂਸਫਰ ਕਾਰੋਬਾਰੀ

ਤਾਜਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਦਰਅਸਲ ਹਾਲ ਹੀ ਵਿੱਚ ਵਿੱਚ ਦਿਨ ਦਿਹਾੜੇ ਇੱਕ ਮਨੀ ਟਰਾਂਸਫਰ ਕਾਰੋਬਾਰੀ ਨੂੰ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਬਾਈਕ ਸਵਾਰ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਜਦੋਂ ਲੁਟੇਰੇ ਦੁਕਾਨ ਅੰਦਰ ਦਾਖਲ ਹੋਏ ਤਾਂ ਉੱਥੇ ਕੁਝ ਗਾਹਕ ਵੀ ਮੌਜੂਦ ਸਨ। ਬਦਮਾਸ਼ਾਂ ਨੇ ਦੁਕਾਨਦਾਰ ਨੂੰ ਨਕਦੀ ਕਢਵਾਉਣ ਲਈ ਕਿਹਾ। ਜਦੋਂ ਉਸ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਵੱਲ ਪਿਸਤੌਲ ਤਾਣ ਲਈ।ਮਿਲੀ ਜਾਣਕਾਰੀ ਅਨੁਸਾਰ ਮੱਕੜ ਕਲੋਨੀ ਗਿਆਸਪੁਰਾ ਦੇ ਰਹਿਣ ਵਾਲੇ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਜਦੋਂ ਉਹ ਆਪਣੀ ਦੁਕਾਨ ਤੇ ਕੰਮ ਕਰ ਰਿਹਾ ਸੀ। ਉਸ ਕੋਲ ਕੁਝ ਗ੍ਰਾਹਕ ਆਪਣੇ ਪਿੰਡ ਪੈਸੇ ਭੇਜਣ ਖੜ੍ਹੇ ਸਨ। ਇਸ ਦੌਰਾਨ ਦੋ ਬਦਮਾਸ਼ ਆਏ ਅਤੇ ਉਨ੍ਹਾਂ ਨੇ ਪਿਸਤੌਲ ਤਾਣ ਲਈ। ਲੁਟੇਰਿਆਂ ਨੇ ਉਸ ਨੂੰ ਵੀ ਧੱਕਾ ਦਿੱਤਾ।ਸ਼ਰਾਰਤੀ ਅਨਸਰਾਂ ਨੇ ਖੁਦ ਦੁਕਾਨ ਦੇ ਦਰਾਜ਼ ‘ਚੋਂ 70-70 ਹਜ਼ਾਰ ਰੁਪਏ ਕੱਢ ਲਏ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੀ ਸੀ ਟੀ ਵੀ ਫੁਟੇਜ ਵੀ ਮਿਲੀ ਹੈ। ਸੀ ਆਈ ਏ-3 ਪੁਲਿਸ ਇਸ ਮਾਮਲੇ ਵਿਚ ਜਾਂਚ ਕਰ ਰਹੀ ਹੈ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਉਹੀ ਲੁਟੇਰੇ ਹੋ ਸਕਦੇ ਹਨ ਜੋ ਕਰੀਬ 25 ਦਿਨ ਪਹਿਲਾਂ ਚੰਡੀਗੜ੍ਹ ਰੋਡ ‘ਤੇ ਇਕ ਸੁਨਿਆਰੇ ਦੀ ਦੁਕਾਨ ਤੋਂ ਮੁੰਦਰੀ ਲੈ ਕੇ ਭੱਜ ਗਏ ਸਨ। ਫਿਲਹਾਲ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਉਸਨੇ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਉਸਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਵਿਕਾਸ ਅਨੁਸਾਰ ਉਸ ਨੇ ਲੁਟੇਰਿਆਂ ਦੇ ਚਲੇ ਜਾਣ ਤੋਂ ਤੁਰੰਤ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ। ਗਿਆਸਪੁਰਾ ਚੌਕੀ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਚੌਕੀ ਇੰਚਾਰਜ ਧਰਮਿੰਦਰ ਸਿੰਘ ਨੇ ਦੱਸਿਆ ਕਿ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਦੁਕਾਨਦਾਰ ਵਿਕਾਸ ਦੇ ਬਿਆਨ ਦਰਜ ਕਰ ਰਹੇ ਹਨ।