Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਜਨਮ ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ

ਜਲੰਧਰ, ਰਾਸ਼ਟਰੀ ਇਮਊਨਾਈਜੇਸ਼ਨ ਡੇ’ ਤਹਿਤ 3 ਮਾਰਚ ਤੋਂ ਤਿੰਨ ਦਿਨਾਂ ਪਲਸ ਪੋਲੀਓ ਰਾਉਂਡ-2024 ਤਹਿਤ ਜਿਲ੍ਹੇ ਭਰ ਵਿੱਚ ਜਨਮ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਸਿਵਲ ਸਰਜਨ ਡਾ. ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੱਲੋਂ ਸ਼ਨੀਵਾਰ ਨੂੰ ਸਿਵਲ ਸਰਜਨ ਦਫ਼ਤਰ ਜਲੰਧਰ ਤੋਂ ਪਲਸ ਪੋਲੀਓ ਜਾਗਰੂਕਤਾ ਆਟੋ-ਰਿਕਸ਼ਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਲੋਕਾਂ ਵਿਚ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਇਹ ਆਟੋ-ਰਿਕਸ਼ਾ ਜਨ-ਜਾਗਰੂਕਤਾ ਰੈਲੀ ਵੱਖ-ਵੱਖ ਖੇਤਰਾਂ ਵਿਚ ਜਾ ਕੇ ਮਾਪਿਆਂ ਨੂੰ ਆਪਣੇ 0 ਤੋਂ 5 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਜਿਲ੍ਹਾ ਆਰ.ਬੀ.ਐਸ.ਕੇ. ਕੋਆਰਡੀਨੇਟਰ ਪਰਮਵੀਰ ਸਿੰਘ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ, ਏ.ਐਮ.ਓ. ਕੁਲਵੰਤ ਸਿੰਘ ਟਾਂਡੀ ਮੌਜੂਦ ਸਨ। ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹੇ ਵਿੱਚ 1318 ਪੋਲੀਓ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 365 ਪੋਲੀਓ ਬੂਥ ਸ਼ਹਿਰੀ ਖੇਤਰ ਵਿੱਚ ਅਤੇ 953 ਪੋਲੀਓ ਬੂਥ ਪੇਂਡੂ ਖੇਤਰਾਂ ਵਿੱਚ ਬਣਾਏ ਗਏ ਹਨ। ਪਲਸ ਪੋਲੀਓ ਰਾਉਂਡ-2024 ਲਈ ਜਿਲ੍ਹੇ ਵਿੱਚ ਕੁੱਲ 2249 ਟੀਮਾਂ ਤੈਨਾਤ ਕੀਤੀਆਂ ਗਈਆਂ ਹਨ ਅਤੇ 55 ਮੋਬਾਈਲ ਟੀਮਾਂ ਦਾ ਗਠਨ ਕੀਤਾ ਗਿਆ। ਇਸਦੀ ਸੁਪਰਵਿਜ਼ਨ ਕਰਨ ਲਈ 271 ਸੁਪਰਵਾਈਜ਼ਰ ਲਗਾਏ ਗਏ ਹਨ।