Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਆਦਮਪੁਰ ਸ਼ਹਿਰ ਵਿੱਚ 6.45 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਆਦਮਪੁਰ ਸ਼ਹਿਰ ਵਿੱਚ 6.45 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਆਦਮਪੁਰ,

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਆਦਮਪੁਰ ਸ਼ਹਿਰ ਵਿੱਚ 6.45 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ 14 ਕਿਲੋਮੀਟਰ ਲੰਬੀ ਸੀਵਰੇਜ ਲਾਈਨ ਨਾਲ ਆਦਮਪੁਰ ਸ਼ਹਿਰ ਦੇ ਲੋਕਾਂ ਦੀਆਂ ਸੀਵਰੇਜ ਸਬੰਧੀ ਵੱਡੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਲੋਕਾਂ ਨੂੰ ਰਾਹਤ ਮਿਲੇਗੀ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਇਲਾਕੇ ਵਿੱਚ ਸੀਵਰੇਜ ਦਾ ਘੇਰਾ 60 ਤੋਂ 90 ਫੀਸਦੀ ਤੱਕ ਵਧ ਜਾਵੇਗਾ ਅਤੇ 2940 ਘਰਾਂ ਦੇ 14000 ਤੋਂ ਵੱਧ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਵੱਲੋਂ ਲੋੜੀਂਦੇ ਫੰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਦਮਪੁਰ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਸ਼ਹਿਰ ਵਿੱਚ ਸੀਵਰੇਜ ਸਿਸਟਮ ਨੂੰ ਮਜ਼ਬੂਤ ਕੀਤਾ ਜਾਵੇ ਪਰ ਸਿਆਸੀ ਪਾਰਟੀਆਂ ਨੇ ਉਨ੍ਹਾਂ ਦੀ ਮੰਗ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਲਗਾਤਾਰ ਰੱਖੇ ਜਾ ਰਹੇ ਹਨ ਅਤੇ ਜੋ ਕੰਮ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਨੂੰ ਲੋਕਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ।

ਸੁਸ਼ੀਲ ਰਿੰਕੂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਸਮੇਤ ਹਰ ਖੇਤਰ ਵਿੱਚ ਲਗਾਤਾਰ ਤਰੱਕੀ ਕਰ ਰਹੀ ਹੈ। ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣ ਲਈ ‘ਆਪ ਦੀ ਸਰਕਾਰ ਆਪ ਦਾ ਦੁਆਰ’ ਸਕੀਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਦਾ ਸੂਬੇ ਭਰ ਦੇ ਵੱਡੀ ਗਿਣਤੀ ਲੋਕ ਲਾਭ ਉਠਾ ਰਹੇ ਹਨ।

ਇਸ ਮੌਕੇ ਆਦਮਪੁਰ ਹਲਕਾ ਇੰਚਾਰਜ ਜੀਤ ਲਾਲ ਭੱਟੀ, ਚੇਅਰਮੈਨ ਪਰਮਜੀਤ ਸਿੰਘ ਰਾਜਵੰਸ਼ ਐਸਈ ਗੁਰਵਿੰਦਰ ਪਾਲ ਸਿੰਘ, ਐਕਸੀਅਨ ਜਤਿਨ ਵਾਸੂਦੇਵ, ਜੇਈ ਕੁਲਜੀਤ ਬੈਂਸ, ਅਕਾਸ਼ਦੀਪ, ਕੌਂਸਲਰ ਸੁਰਿੰਦਰ ਕੁਮਾਰ, ਅਮਰੀਕ ਸਿੰਘ, ਵਿੱਕੀ ਬੱਦਨ, ਬਿੰਦਾ ਗਰੇਵਾਲ ਹਾਜ਼ਰ ਸਨ।