Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਕੈਨੇਡਾ ਸਰਕਾਰ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿਚ ਕਰੇਗੀ ਕਟੌਤੀ,ਵਿਦੇਸ਼ੀ ਕਾਮਿਆਂ ਨੂੰ ਵੱਡਾ ਝਟਕਾ

ਕੈਨੇਡਾ ਸਰਕਾਰ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿਚ ਕਰੇਗੀ ਕਟੌਤੀ,ਵਿਦੇਸ਼ੀ ਕਾਮਿਆਂ ਨੂੰ ਵੱਡਾ ਝਟਕਾ

ਕੈਨੇਡਾ ਸਰਕਾਰ ਹੁਣ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿਚ ਵੱਡੀ ਕਟੌਤੀ ਕਰ ਰਹੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਆਮਦ ਸੀਮਤ ਕਰ ਦਿੱਤੀ ਸੀ।ਇਸ ਮੌਕੇ ਇਥੇ ਅਸਥਾਈ ਤੌਰ ਉਤੇ ਰਹਿੰਦੇ 25 ਲੱਖ ਵਿਦੇਸ਼ੀਆਂ (ਟੀ ਆਰ) ਦੀ ਗਿਣਤੀ ਨੂੰ ਆਉਂਦੇ ਸਤੰਬਰ ਤੱਕ ਘਟਾ ਕੇ 20 ਲੱਖ ਕੀਤਾ ਜਾਏਗਾ। ਆਵਾਸ ਮੰਤਰੀ ਮਾਈਕ ਮਿਲਰ ਨੇ ਵਿਭਾਗ ਵੱਲੋਂ ਲਏ ਫੈਸਲੇ ਬਾਰੇ ਲੰਘੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਸਰਕਾਰ ਆਵਾਸ ਨਿਯਮਾਂ ਵਿਚਲੀਆਂ ਚੋਰ ਮੋਰੀਆਂ ਰਾਹੀਂ ਕੀਤੇ ਜਾਂਦੇ ਕਾਲੇ ਧੰਦੇ ਬੰਦ ਕਰਨਾ ਚਾਹੁੰਦੀ ਹੈ, ਜਿਸ ਲਈ ਸਖਤ ਫੈਸਲੇ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਮੰਤਰੀ ਨੇ ਕਿਹਾ ਦੇਸ਼ ’ਚ ਕੁੱਲ ਆਬਾਦੀ ਦਾ ਸਵਾ 6 ਫੀਸਦ ਕੱਚੇ ਕਾਮੇ ਹਨ, ਜਿਸ ਨੂੰ ਘਟਾ ਕੇ ਸਤੰਬਰ ਤੱਕ 5 ਫੀਸਦ ਕੀਤਾ ਜਾਏਗਾ। ਵਪਾਰਕ ਅਦਾਰਿਆਂ ਨੂੰ 30 ਫੀਸਦ ਕੱਚੇ ਵਿਦੇਸ਼ੀ ਕਾਮੇ ਸੱਦਣ ਦੀ ਛੋਟ ਹੁਣ 20 ਫੀਸਦ ਹੋਵੇਗੀ।ਮਿਲਰ ਨੇ ਸਪਸ਼ਟ ਕੀਤਾ ਕਿ ਸਿਸਟਮ ਨੂੰ ਵਿਦੇਸ਼ੀ ਕੱਚੇ ਕਾਮਿਆਂ ਦੀ ਨਿਰਭਰਤਾ ’ਚੋਂ ਉਭਾਰਨ ਲਈ ਕਾਰਜਕੁਸ਼ਲ ਤੇ ਸਵੈ-ਨਿਰਭਰ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਕਾਰਨ ਸਖਤ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀਆਂ ਦੀ ਆਮਦ ਉੱਤੇ ਇਹ ਪਾਬੰਦੀਆਂ ਪਹਿਲੀ ਮਈ ਤੋਂ ਲਾਗੂ ਹੋਣਗੀਆਂ ਤੇ ਸਤੰਬਰ ਤੱਕ ਗਿਣਤੀ ਘਟਾ ਲਈ ਜਾਏਗੀ। ਇਹ ਫੈਸਲਾ ਤਿੰਨ ਸਾਲ ਤੱਕ ਲਾਗੂ ਰਹੇਗਾ।