Business Khas

Latest news
NEET Re Exam ਦੇ ਕਵੈਸ਼ਚਨ ਪੇਪਰ Mi-17 ਹੈਲੀਕਾਪਟਰ ਵਿੱਚ ਪਹੁੰਚਣਗੇ ਸੈਂਟਰਸ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, 8500 ਤੋਂ ਵੱਧ ਸਸਤੀ ਹੋਈ ਚਾਂਦੀ ਫਿਲੀਪੀਨਜ਼’ਚ 7.8 ਤੀਬਰਤਾ ਵਾਲਾ ਆਇਆ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ ਪੰਜਾਬ ਦੇ 4 ਜ਼ਿਲ੍ਹਿਆਂ ਦਾ ਅੱਜ ਲੂ ਦਾ ਯੈਲੋ ਅਲਰਟ ਆਖ਼ਰੀ ਉਮੀਦ ਐਨਜੀਓ ਨੇ ਲਗਾਇਆ ਸਿਰਫ਼ 111 ਰੂਪਏ ਵਿੱਚ 4 ਦਿਨ ਸਮਰ ਕੈਂਪ  ਬੀ.ਐਲ.ਓਜ਼ ਦੀ ਹਾਜ਼ਰੀ ਤੇ ਮੈਪਿੰਗ ਦੇ ਚੱਲ ਰਹੇ ਕਾਰਜ ਦਾ ਲਿਆ ਜਾਇਜ਼ਾ ਵਿਸ਼ਵ ਸਾਈਕਲ ਦਿਵਸ ਮੌਕੇ ਕੱਢੀ ਸਾਈਕਲ ਰੈਲੀ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਆਕਾਲ ਤਖਤ ਸਾਹਿਬ ਤੋਂ ਹਜੂਰ ਸਾਹਿਬ ਤੱਕ ਪੈਦਲ ਯਾਤਰਾ BJP ਪ੍ਰਧਾਨ ਨਿਤਿਨ ਨਬੀਨ ਦੀ 'ਕਾਕਰੋਚਾਂ' ਨੂੰ ਚੇਤਾਵਨੀ, 'ਲੋਕਤੰਤਰ ਨੂੰ ਨੁਕਸਾਨ ਨਹੀਂ ਪਹੁੰਚਾਉਣ ਦੇਵਾਂਗੇ...' ਆਸ਼ਿਕ ਨੇ ਪ੍ਰੇਮਿਕਾ ਦੀ ਧੀ ਨੂੰ ਕਤਲ ਕਰਕੇ ਅਟੈਚੀ 'ਚ ਪਾ ਕੇ ਜੰਗਲਾਂ 'ਚ ਸੁੱਟਿਆ
You are currently viewing ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਵਚਨਬੱਧ-ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਵਚਨਬੱਧ-ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ,(ਸੰਜੇ ਸ਼ਰਮਾ)-ਲੋਕ ਸਭਾ ਚੋਣਾਂ – 2024 ਦੌਰਾਨ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਤਹਿਤ ਅੱਜ ਵਿਧਾਨ ਸਭਾ ਹਲਕਾ ਕਰਤਾਰਪੁਰ ਵਿਖੇ ਅਤੇ ਜਲੰਧਰ ਮਾਡਲ ਟਾਊਨ ਵਿਖੇ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ ਸੁਰੱਖਿਆ ਬਲਾਂ ਦੇ ਨਾਲ ਫਲੈਗ ਮਾਰਚ ਕੱਢਿਆ ਗਿਆ।

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾੳਣ ਲਈ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਅੰਦਰ ਚੋਣਾਂ ਦੌਰਾਨ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪੁਲਿਸ ਬਲਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੱਢੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹਾ ਜਲੰਧਰ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਪ੍ਰਸ਼ਾਸਨ ਵਲੋਂ ਸੁਰੱਖਿਆ ਬਲਾਂ ਨਾਲ ਮਿਲ ਕੇ ਫਲੈਗ ਮਾਰਚ ਕੱਢੇ ਜਾਣਗੇ।

ਉਨ੍ਹਾਂ ਦੱਸਿਆ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਜ਼ਿਲ੍ਹੇ ਅੰਦਰ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸੂਝਵਾਨ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਯਕੀਨ ਨਾ ਕੀਤਾ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਅਫਵਾਹਾਂ ਫੈਲਾ ਕੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਨਕੇਲ ਪਾਈ ਜਾ ਸਕੇ।

ਇਸ ਮੌਕੇ ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫ਼ਸਰ ਬਲਬੀਰ ਰਾਜ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਲੋਕ ਸਭਾ ਚੋਣਾਂ ਦੌਰਾਨ ਹਰੇਕ ਗਤੀਵਿਧੀ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਵਿੱਚ ਆਪਣਾ ਵੱਡਮੁੱਲਾ ਸਹਿਯੋਗ ਦੇਣ। ਇਸ ਮੌਕੇ ਉਨਾਂ ਨਾਲ ਵੱਖ-ਵੱਖ ਸੈਕਟਰ ਅਫ਼ਸਰ ਵੀ ਮੌਜੂਦ ਸਨ।
————–
ਕੈਪਸ਼ਨ – ਸਹਾਇਕ ਰਿਟਰਨਿੰਗ ਅਫ਼ਸਰ ਬਲਬੀਰ ਰਾਜ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਅਮਨਪ੍ਰੀਤ ਸਿੰਘ ਕਰਤਾਰਪੁਰ ਅਤੇ ਮਾਡਲ ਟਾਊਨ ਜਲੰਧਰ ਵਿਖੇ ਸੁਰੱਖਿਆ ਬਲਾਂ ਨਾਲ ਫਲੈਗ ਮਾਰਚ ਕੱਢਦੇ ਹੋਏ। ਉਨਾਂ ਨਾਲ ਡੀ.ਐਸ.ਪੀ. ਕਰਤਾਰਪੁਰ ਪਲਵਿੰਦਰ ਪਾਲ ਸਿੰਘ ਅਤੇ ਡੀ.ਐਸ.ਪੀ. ਮਾਡਲ ਟਾਊਨ ਹਰਜਿੰਦਰ ਸਿੰਘ ਵੀ ਮੌਜੂਦ ਸਨ।