Business Khas

Latest news
ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक...
You are currently viewing ਬਠਿੰਡਾ ਤੋਂ ਇਹ ਪਾਰਟੀ ਦੇ ਸਕਦੀ ਹੈ ਟਿਕਟ

ਬਠਿੰਡਾ ਤੋਂ ਇਹ ਪਾਰਟੀ ਦੇ ਸਕਦੀ ਹੈ ਟਿਕਟ

ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਹੈ, ਨੇ ਲੋਕ ਸਭਾ ਚੋਣਾਂ ਲੜਨ ਦੀ ਸੰਭਾਵਨਾ ਦੇ ਮੱਦੇਨਜ਼ਰ ਅਸਤੀਫ਼ਾ ਦੇ ਦਿੱਤਾ ਹੈ। ਇੰਡਿਯਨ ਐਕਸਪ੍ਰੈਸ ‘ਚ ਛਪੀ ਖਬਰ ਮੁਤਾਬਿਕ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਸਿੱਧੂ, ਜੋ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹਨ, ਨੇ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਸਤੀਫੇ ਨੂੰ ਮਨਜ਼ੂਰੀ ਦੇ ਦਿੰਦੇ ਹਨ ਤਾਂ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ। ਪਤਾ ਲੱਗਾ ਹੈ ਕਿ ਸਿੱਖਿਆ ਮੰਤਰੀ ਰਹਿ ਚੁੱਕੇ ਮਲੂਕਾ ਚੋਣਾਂ ਲਈ ਅਕਾਲੀ ਦਲ ਦੀ ਟਿਕਟ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਮਿਲਣ ਦੀ ਸੰਭਾਵਨਾ ਨਹੀਂ ਹੈ। 75 ਸਾਲ ਦੇ ਹੋਣ ਕਾਰਨ ਮਲੂਕਾ ਭਾਜਪਾ ਦੀ ਟਿਕਟ ‘ਤੇ ਵੀ ਚੋਣ ਨਹੀਂ ਲੜ ਸਕਦੇ ਹਨ। 2011 ਬੈਚ ਦੇ ਆਈਏਐਸ ਅਧਿਕਾਰੀ ਸਿੱਧੂ ਅਕਤੂਬਰ ਵਿੱਚ ਸੇਵਾਮੁਕਤ ਹੋਣ ਵਾਲੇ ਹਨ ਅਤੇ ਪਹਿਲਾਂ ਹੀ ਛੁੱਟੀ ’ਤੇ ਹਨ। ਨਾ ਤਾਂ ਕਾਂਗਰਸ ਅਤੇ ਨਾ ਹੀ ‘ਆਪ’ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਅਜੇ ਤੱਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।