Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਮਿੱਡ-ਡੇ-ਮੀਲ ਵਰਕਰ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ: ਸੁਖਵਿੰਦਰ ਸਿੰਘ ਚਾਹਲ

ਮਿੱਡ-ਡੇ-ਮੀਲ ਵਰਕਰ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ: ਸੁਖਵਿੰਦਰ ਸਿੰਘ ਚਾਹਲ

ਜਲੰਧਰ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ, ਸਕੱਤਰ ਗੁਰਬਿੰਦਰ ਸਸਕੌਰ, ਕੈਰੀਅਰ ਪਿ੍ੰਸੀਪਲ ਅਮਨਦੀਪ ਸ਼ਰਮਾਂ ਨੇ ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ ਖਾਮ ਵਿਖੇ ਗੈਸ ਸਲੰਡਰ ਲੀਕ ਹੋਣ ਤੇ ਅੱਗ ਲੱਗਣ ਕਾਰਨ ਮਿੱਡ ਡੇ ਮੀਲ ਵਰਕਰ ਮਨਜੀਤ ਕੌਰ ਦੀ ਹੋਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨਜੀਤ ਕੌਰ ਦੇ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਵੀ ਪੰਜਾਬ ਵਿੱਚ ਇਸ ਤਰ੍ਹਾਂ ਦੇ ਕਈ ਹਾਦਸ਼ੇ ਹੋਣ ਕਾਰਨ ਬਹੁਤ ਵਰਕਰਾਂ ਦੀਆਂ ਜਾਨਾ ਜਾ ਚੁੱਕੀਆਂ ਹਨ ਪਰ ਸਰਕਾਰ ਵਲੋਂ ਕੁੱਕ ਵਰਕਰਾਂ ਦੀ ਸੁਰੱਖਿਆ ਲਈ ਕੋਈ ਯੋਗ ਕਦਮ ਨਹੀਂ ਚੁੱਕੇ ਗਏ। ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨੇ ਮੰਗ ਕੀਤੀ ਕਿ ਨਿਗੂਣੀਆਂ ਤਨਖਾਹਾਂ ਅਤੇ ਮਾਣ ਭੱਤੇ ਤੇ ਕੰਮ ਕਰ ਰਹੇ ਦਰਜਾ ਚਾਰ ਮੁਲਾਜ਼ਮਾਂ ਤੇ ਘੱਟੋ ਘੱਟ ਉਜਰਤ ਦਾ ਕਨੂੰਨ ਲਾਗੂ ਕੀਤਾ ਜਾਵੇ ਤੇ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ। ਸਕੂਲਾਂ ਵਿੱਚ ਰਸੋਈਆਂ ਵਿੱਚ ਅੱਗ ਰੋਕੂ ਯੰਤਰਾਂ ਦਾ ਪ੍ਰਬੰਧ ਕੀਤਾ ਜਾਵੇ, ਸਾਰੇ ਵਰਕਰਾਂ ਦਾ ਸਰਕਾਰ ਵਲੋਂ ਮੁਫਤ ਬੀਮਾਂ ਕੀਤਾ ਜਾਵੇ, ਸਾਲ ਵਿੱਚ ਗਰਮੀਆਂ ਤੇ ਸਰਦੀਆਂ ਦੀਆਂ ਵਰਦੀਆਂ ਮੁਹੱਈਆ ਕਰਵਾਈਆਂ ਜਾਣ ਆਦਿ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂ ਪਿ੍ੰਸੀਪਲ ਅਮਨਦੀਪ ਸ਼ਰਮਾਂ, ਕਰਨੈਲ ਫਿਲੌਰ, ਗੁਰਦੀਪ ਸਿੰਘ ਬਾਜਵਾ, ਜਗਜੀਤ ਸਿੰਘ ਮਾਨ, ਨਰਿੰਦਰ ਸਿੰਘ ਮਾਖਾ, ਮਨੋਹਰ ਲਾਲ ਸ਼ਰਮਾਂ, ਰਣਜੀਤ ਸਿੰਘ ਮਾਨ, ਪੁਸ਼ਪਿੰਦਰ ਹਰਪਾਲਪੁਰ, ਬਲਵਿੰਦਰ ਸਿੰਘ ਭੁੱਟੋ, ਪ੍ਰਭਜੀਤ ਸਿੰਘ ਰਸੂਲਪੁਰ, ਹਰਿੰਦਰ ਮੱਲੀਆਂ ਬਰਨਾਲਾ, ਸੁੱਚਾ ਸਿੰਘ ਟਰਪਈ ਅਮ੍ਰਿਤਸਰ, ਮਲਕੀਅਤ ਸਿੰਘ ਪੱਤੀ ਬਰਨਾਲਾ, ਤਜਿੰਦਰ ਸਿੰਘ ਤੇਜੀ ਬਰਨਾਲਾ, ਸੁਰਿੰਦਰ ਕੁਮਾਰ ਬਰਨਾਲਾ, ਰਵਿੰਦਰ ਸਿੰਘ ਪੱਪੀ ਮੁਹਾਲੀ, ਪਰਮਜੀਤ ਸਿੰਘ ਪਟਿਆਲਾ, ਗੁਰਦਾਸ ਸਿੰਘ ਮਾਨਸਾ, ਸਤੀਸ਼ ਕੁਮਾਰ ਮਾਨਸਾ, ਰਜੇਸ਼ ਕੁਮਾਰ ਫਤਹਿਗੜ੍ਹ ਸਾਹਿਬ, ਅਮਰਜੀਤ ਸਿੰਘ ਫਤਹਿਗੜ੍ਹ ਸਾਹਿਬ, ਸੰਦੀਪ ਕੁਮਾਰ ਪਟਿਆਲਾ, ਗੁਰਚਰਨ ਸਿੰਘ ਕਸਲੀ ਫਿਰੋਜ਼ਪੁਰ, ਰਣਜੋਧ ਸਿੰਘ ਲੁਧਿਆਣਾ, ਰਾਜੀਵ ਕੁਮਾਰ ਲੁਧਿਆਣਾ, ਅਮਨ ਖੇੜਾ ਲੁਧਿਆਣਾ, ਕੰਵਲਨੈਨ ਪਟਿਆਲਾ, ਬੱਗਾ ਸਿੰਘ ਸੰਗਰੂਰ, ਸਰਬਜੀਤ ਸਿੰਘ ਸੰਗਰੂਰ ਤੇ ਵਿਕਰਮਜੀਤ ਸਿੰਘ ਮੁਕਤਸਰ ਆਦਿ ਹਾਜ਼ਰ ਸਨ।