Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 20 ਅਪ੍ਰੈਲ ਨੂੰ

ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 20 ਅਪ੍ਰੈਲ ਨੂੰ

ਜਲੰਧਰ, ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਬਸਤੀ ਮਿੱਠੂ ਅਤੇ ਨੌਜਵਾਨ ਸਭਾ ਵੱਲੋਂ ਦਸ਼ਮੇਸ਼ ਪਿਤਾ ਦਾ ਥਾਪੜਾ ਪ੍ਰਾਪਤ ਮਹਾਨ ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 20 ਅਪ੍ਰੈਲ ਦਿਨ ਸ਼ਨੀਵਾਰ ਸਮਾਂ 6 ਵਜੇ ਤੋ 10:30 ਤੱਕ ਬਸਤੀ ਮਿੱਠੂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਸਿੱਖ ਪੰਥ ਦੇ ਮਹਾਨ ਕੀਰਤਨ ਜਥੇ ਭਾਈ ਸਰੂਪ ਸਿੰਘ ਜੀ ਹਜੂਰੀ ਰਾਗੀ ਸਚਖੰਡ ਸ੍ਰੀ ਦਰਬਾਰ ਸਾਹਿਬ ਗਿਆਨੀ ਜਸਬੀਰ ਸਿੰਘ ਜੀ ਮਾਨ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਢਾਡੀ ਜੱਥਾ ਭਾਈ ਹਰਵਿੰਦਰ ਸਿੰਘ ਜੀ ਹਜੂਰੀ ਰਾਗੀ, ਬੀਬੀ ਬਲਜਿੰਦਰ ਕੌਰ ਅਮਰਜੋਤ ਕੌਰ ਜੀ ਦਾ ਰਾਗੀ ਜੱਥਾ, ਭਾਈ ਕਮਲਜੀਤ ਸਿੰਘ ਜੀ ਹੈਡ ਗ੍ਰੰਥੀ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।
ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ 19 ਅਪ੍ਰੈਲ ਨੂੰ ਸ਼ਾਮ 4 ਤੋਂ 6 ਵਜੇ ਤੱਕ ਸ਼ਬਦ ਚੌਂਕੀ ਨਗਰ ਕੀਰਤਨ ਦੇ ਰੂਪ ਵਿੱਚ ਕੱਢੀ ਜਾਵੇਗੀ ਜੋ ਵੱਖ-ਵੱਖ ਇਲਾਕਿਆਂ ਤੋਂ ਹੁੰਦੀ ਹੋਈ ਗੁਰੂ ਘਰ ਵਿੱਚ ਸਮਾਪਤ ਹੋਵੇਗੀ ਇਸ ਸੰਬੰਧ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਤਜਿੰਦਰ ਸਿੰਘ ਪ੍ਰਦੇਸੀ,ਹਰਪ੍ਰੀਤ ਸਿੰਘ ਨੀਟੂ,ਹਰਪ੍ਰੀਤ ਸਿੰਘ ਸੋਨੂ ਨੂੰ ਸੱਦਾ ਪੱਤਰ ਦੇਣ ਪਹੁੰਚੇ।ਇਸ ਮੌਕੇ ਤੇ ਸੁੱਚਾ ਸਿੰਘ,ਗੁਰਪ੍ਰੀਤ ਸਿੰਘ ਹੈਪੀ,ਮਾਨ ਸਿੰਘ,ਗੁਰਨਾਮ ਸਿੰਘ,ਜੋਗਿੰਦਰ ਸਿੰਘ ਮਿੰਟੂ,ਪ੍ਰਭਜੋਤ ਸਿੰਘ,ਸਰਬਜੀਤ ਸਿੰਘ ਸੰਧੂ,ਨਵਜੋਤ ਸਿੰਘ ਮੋਟੀ,ਏਕਮ ਪ੍ਰੀਤ ਸਿੰਘ, ਮਨਪ੍ਰੀਤ ਸਿੰਘ,ਵਿਕਰਮ ਸਿੰਘ,ਦਲਬੀਰ ਸਿੰਘ,ਦਵਿੰਦਰ ਸਿੰਘ,ਇਸ਼ਰਜੀਤ ਸਿੰਘ ਅਤੇ ਬਲਬੀਰ ਸਿੰਘ ਬਿੱਟੂ ਹਾਜ਼ਰ ਸਨ।