Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਸਿੱਖ ਤਾਲਮੇਲ ਕਮੇਟੀ ਵੱਲੋਂ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ

ਸਿੱਖ ਤਾਲਮੇਲ ਕਮੇਟੀ ਵੱਲੋਂ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ


ਜਲੰਧਰ,(ਸੰੰਜੇੇੇੇੇੇੇੇ ਸ਼ਰਮਾ)-ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਅੱਗੇ ਤੋਰਦੇ ਹੋਏ ਸਿਖ ਤਾਲਮੇਲ ਕਮੇਟੀ ਵਲੋ ਆਰੰਭ ਕੀਤੇ ਮਹੀਨਾਵਾਰ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਇਸ ਮਹੀਨੇ ਦਾ ਸਮਾਗਮ ਸਿੱਖ ਤਾਲਮੇਲ ਕਮੇਟੀ ਦੇ ਸੀਨੀਅਰ ਮੈਂਬਰ ਗੁਰਵਿੰਦਰ ਸਿੰਘ ਸਿੱਧੂ ਜੀ ਦੇ ਗ੍ਰਹਿ 16 ਗੋਲਡਨ ਕਲੋਨੀ, ਬਲਾਕ ਸੀ, ਨੇੜੇ ਬਾਬਾ ਢਾਬਾ, ਦੀਪ ਨਗਰ ਜਲੰਧਰ ਕੈਂਟ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੇ ਆਰੰਭ ਵਿੱਚ ਗੁਰੂ ਘਰ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਆਂਦੇ ਗਏ ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਗੁਰੂ ਸਾਹਿਬ ਜੀ ਦੀ ਹਜੂਰੀ ਵਿੱਚ ਕੀਤੇ ਗਏ। ਉਪਰੰਤ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਨਰਿੰਦਰ ਸਿੰਘ ਜੀ ਨੇ ਰਸਭਿੰਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ।ਇਸ ਉਪਰੰਤ ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਜਿਨਾਂ ਵਿੱਚ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ ਸੰਗਤਾਂ ਦੇ ਸਨਮੁਖ ਹੋਕੇ ਕਿਹਾ ਕਿ ਅੱਜ ਸਮੇਂ ਦੀ ਲੋੜ ਆਪਣੇ ਬੱਚਿਆਂ ਨੂੰ ਇਹੋ ਜਿਹੇ ਗੁਰਮਤਿ ਸਮਾਗਮਾਂ ਨਾਲ ਜੋੜਣ ਦੀ ਹੈ। ਓਹਨਾ ਨੇ ਕਿਹਾ ਕਿ ਸਭ ਨੂੰ ਆਪਣੇ ਬੱਚਿਆਂ ਨੂੰ ਇਸ ਤਰਾ ਦੇ ਸਮਾਗਮਾਂ ਵਿੱਚ ਜਰੂਰ ਲੈ ਕੇ ਆਉਣਾ ਚਾਹੀਦਾ ਹੈ ਤਾਂ ਜੋਂ ਬੱਚੇ ਆਪਣੇ ਪੁਰਾਤਨ ਇਤਿਹਾਸ ਨਾਲ ਜੁੜ ਸਕਣ। ਉਕਤ ਆਗੂਆਂ ਨੇ ਇਹ ਕਿਹਾ ਕਿ ਇਹ ਸਮਾਗਮ ਨਿਰੰਤਰ ਇਸੇ ਤਰ੍ਹਾਂ ਹੀ ਚਲਦੇ ਰਹਿਣਗੇ। ਉਹਨਾਂ ਨਾਲ ਹੀ ਇਹ ਕਿਹਾ ਕਿ ਇਨਾ ਸਮਾਗਮਾਂ ਦਾ ਮੰਤਵ ਵੱਧ ਤੋਂ ਵੱਧ ਨੌਜਵਾਨਾਂ ਨੂੰ ਗੁਰਮਤ ਸਮਾਗਮਾਂ ਨਾਲ ਜੋੜ ਕੇ ਸਿੱਖੀ ਦਾ ਪ੍ਰਚਾਰ ਅਤੇ ਪਸਾਰ ਕਰਨਾ ਹੈ। ਇਸ ਮੋਕੇ ਹਰਜੋਤ ਸਿੰਘ ਲੱਕੀ ਬੁਲਾਰਾ ਸਿੰਘ ਸਭਾਵਾਂ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਗਈ। ਉਪਰੰਤ ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਵੱਲੋਂ ਗੁਰਵਿੰਦਰ ਸਿੰਘ ਸਿੱਧੂ ਦੇ ਪਰਿਵਾਰਿਕ ਮੈਂਬਰਾਂ ਨੂੰ ਗੁਰੂ ਘਰ ਦਾ ਬਖਸ਼ਿਆ ਸਰੋਪਾ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੀਪ ਨਗਰ ਦੇ ਪ੍ਰਧਾਨ ਕਰਨੈਲ ਸਿੰਘ ਅਤੇ ਜਨਕ ਸਿੰਘ ਨੇ ਵੀ ਸਿੱਖ ਤਾਲਮੇਲ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਸਿੱਖ ਤਾਲਮੇਲ ਆਗੂਆਂ ਵੱਲੋਂ ਵਿਸ਼ੇਸ਼ ਤੌਰ ਤੇ ਗੁਰਵਿੰਦਰ ਸਿੰਘ ਸਿੱਧੂ ਦੇ ਪਰਿਵਾਰਿਕ ਮੈਂਬਰਾਂ ਨੂੰ ਗੁਰੂਘਰ ਦਾ ਬਖਸ਼ਿਆ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ ।ਇਸ ਮੋਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਸੋਨੂ, ਸੰਨੀ ਉਬਰਾਏ, ਗੁਰਦੀਪ ਸਿੰਘ ਕਾਲੀਆ ਕਲੋਨੀ ,ਗੁਰਵਿੰਦਰ ਸਿੰਘ ਨਾਗੀ, ਵਿੱਕੀ ਸਿੰਘ ਖਾਲਸਾ ,ਹਰਜੋਤ ਸਿੰਘ ਲੱਕੀ ,ਹਰਪਾਲ ਸਿੰਘ ਪਾਲੀ ,ਹਰਪ੍ਰੀਤ ਸਿੰਘ ਰੋਬਿਨ, ਅਰਵਿੰਦਰ ਸਿੰਘ ਬਬਲੂ, ਲਖਬੀਰ ਸਿੰਘ ਲੱਕੀ, ਸੁੱਚਾ ਸਿੰਘ ਮਨਰਾਜ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।