Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗਰਮੀ ਦਾ ਕਹਿਰ: ਜਾਣੋ ਪੰਜਾਬ ‘ਚ ਕਦੋਂ ਹੋ ਸਕਦੀਆਂ ਹਨ ਛੁੱਟੀਆਂ…

ਗਰਮੀ ਦਾ ਕਹਿਰ: ਜਾਣੋ ਪੰਜਾਬ ‘ਚ ਕਦੋਂ ਹੋ ਸਕਦੀਆਂ ਹਨ ਛੁੱਟੀਆਂ…

ਪੰਜਾਬ ਸਮੇਤ ਹੋਰ ਰਾਜਾਂ ਵਿੱਚ ਜਲਦੀ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਵੇਗਾ। ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਸਾਲ ਦੀ ਸ਼ੁਰੂਆਤ ਵਿੱਚ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਸੀ। ਉਸ ਮੁਤਾਬਕ ਅਗਲੇ ਹਫਤੇ ਤੋਂ ਦਿੱਲੀ ਦੇ ਸਕੂਲ ਬੰਦ ਕੀਤੇ ਜਾ ਸਕਦੇ ਹਨ।ਪੰਜਾਬ ਦੀ ਗੱਲ ਕਰੀਏ ਤਾਂ ਇਥੇ ਆਮ ਕਰਕੇ ਮਈ ਦੇ ਅਖੀਰ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਲ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਾਲ 1 ਜੂਨ 2023 ਤੋਂ 2 ਜੁਲਾਈ 2023 ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਸਨ। ਹਾਲਾਂਕਿ ਇਸ ਵਾਰ ਅਪ੍ਰੈਲ ਵਿਚ ਹੀ ਗਰਮੀ ਨੇ ਵੱਟ ਕੱਢ ਦਿੱਤੇ ਹਨ ਅਤੇ ਮਈ ਇਸ ਤੋਂ ਵੀ ਵੱਧ ਤਪਨ ਵਾਲਾ ਹੈ। ਇਸ ਲਈ ਪੰਜਾਬ ਵਿਚ 23 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ।ਹਰਿਆਣਾ ਸਿੱਖਿਆ ਵਿਭਾਗ ਨੇ ਵਧਦੀ ਗਰਮੀ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਵਿਭਾਗ ਨੇ ਹਦਾਇਤ ਕੀਤੀ ਹੈ ਕਿ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਧੁੱਪ ’ਚ ਨਾ ਬੈਠਣ ਦਿੱਤਾ ਜਾਵੇ। ਇਸ ਦੇ ਨਾਲ ਹੀ ਕੋਈ ਵੀ ਪ੍ਰੋਗਰਾਮ ਨਾ ਰੱਖਿਆ ਜਾਵੇ ਅਤੇ ਹਰੇਕ ਘੰਟੇ ਬਾਅਦ ਬੱਚਿਆਂ ਨੂੰ ਪਾਣੀ ਪੀਣ ਦਾ ਸਮਾਂ ਦੇਣ ਵਾਸਤੇ ਘੰਟੀ ਵਜਾਈ ਜਾਵੇ। ਜੇਕਰ ਕਿਸੇ ਸਕੂਲ ਵਿਚ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਵਿਭਾਗੀ ਕਾਰਵਾਈ ਕੀਤੀ ਜਾਵੇਗੀ।