Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਫਿਲੌਰ ਹਲਕੇ ਤੋਂ ਕੀਤੀ ਮਹਿੰਦਰ ਸਿੰਘ ਕੇਪੀ ਨੇ ਚੋਣ ਪ੍ਰਚਾਰ ਦੀ ਸ਼ੁਰੂਆਤ

ਫਿਲੌਰ ਹਲਕੇ ਤੋਂ ਕੀਤੀ ਮਹਿੰਦਰ ਸਿੰਘ ਕੇਪੀ ਨੇ ਚੋਣ ਪ੍ਰਚਾਰ ਦੀ ਸ਼ੁਰੂਆਤ

ਫ਼ਿਲੌਰ,ਅੱਜ ਪਿੰਡ ਵਾਈਸ ਮੀਟਿੰਗਾਂ ਚ ਲੋਕ ਸਭਾ ਦੇ ਚੋਣ ਪ੍ਰਚਾਰ ਦੀ ਮੁਹਿੰਮ ਵਿਧਾਨ ਸਭ ਹਲਕਾ ਫਿਲੌਰ ਤੋਂ ਸ਼ੁਰੂਆਤ ਕਰਦਿਆਂ ਵੱਖ ਵੱਖ ਧਾਰਮਿਕ ਅਸਥਾਨਾਂ ਤੇ ਨਤਮਸਕ ਹੋਏ ਅਤੇ ਦਰਜਨਾਂ ਤੋਂ ਵੱਧ ਮੀਟਿੰਗਾਂ ਹੋਈਆਂ ਜਿਸ ਵਿਚ ਹਰ ਮੀਟਿੰਗ ਵਿਚ ਭਾਰੀ ਮਾਤਰਾ ਵਿੱਚ ਸੰਗਤਾਂ ਹਾਜ਼ਰ ਹੋਈਆਂ, ਇਲਾਕੇ ਦੇ ਲੋਕਾਂ ਚ ਉਤਸ਼ਾਹ ਬਹੁਤ ਵੇਖਣ ਨੂੰ ਮਿਲਿਆ
ਬਲਦੇਵ ਖਹਿਰਾ ਨੇ ਲੋਕਾਂ ਨੂੰ ਮਹਿੰਦਰ ਸਿੰਘ ਕੇਪੀ ਦੇ ਪਿਛੋਕੜ ਸ਼ਖਸ਼ੀਅਤ ਬਾਰੇ ਜਾਣੂ ਕਰਵਾਇਆ ਓਹਨਾਂ ਦਸਿਆ ਕੇ ਮਹਿੰਦਰ ਸਿੰਘ ਕੇਪੀ ਪੰਜਾਬ ਦੇ ਵੱਡੇ ਵੱਡੇ ਉਹਦਿਆਂ ਤੇ ਰਹੇ ਹਨ ਅਤੇ ਇਹਨਾਂ ਓਹਦਿਆਂ ਤੇ ਰਹਿੰਦੀਆਂ ਵੀ ਕਦੇ ਇਹਨਾਂ ਤੇ ਕੋਈ ਵੀ ਦਾਗ ਨਹੀਂ ਲੱਗਿਆ, ਇਹ ਸਦਾ ਹੀ ਸਮਾਜ ਸੇਵਾ ਅਤੇ ਧਾਰਮਿਕ ਕਾਰਜਾਂ ਦੇ ਵਿਚ ਅਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ ,
ਓਹਨਾਂ ਮੌਕੇ ਦੀ ਸਰਕਾਰ ਤੇ ਤੰਜ ਕਸਦਿਆਂ ਕਿਹਾ ਕਿ ਮਜੂਦਾ ਆਪ ਸਰਕਾਰ ਲੋਕਾਂ ਨੂੰ ਬੇਵਕੂਫ਼ ਬਣਾਉਣ ਚ ਬਹੁਤ ਮਾਹਿਰ ਹੈ , ਝੂਠ ਅਤੇ ਕੁਫ਼ਰ ਤੋਲ ਕੇ ਲੋਕਾਂ ਨੂੰ ਭਰਮਾਉਣ ਜਾਣਦਾ ਪਰ ਲੋਕ ਸਮਝਦਾਰ ਹਨ ਓਹਨਾਂ ਨੂੰ ਸਭ ਪਤਾ ਕਿ ਪੰਜਾਬ ਦੇ ਲਈ ਕੌਣ ਫ਼ਿਕਰਮੰਦ ਹੈ ,

ਗੁਰਪ੍ਰਤਾਪ ਸਿੰਘ ਵਡਾਲਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰੀ ਤਾਕਤਾਂ ਪੰਥ ਨੂੰ ਢਾਅ ਲਾ ਰਹੀਆਂ ਹਨ ਸ਼੍ਰੋਮਣੀ ਕਮੇਟੀ ਨੂੰ ਕਮਜੋਰ ਕਰਨ ਲਈ ਸਾਜਿਸ਼ਾਂ ਰਚੀਆਂ ਜਾ ਰਹੀਆਂ , ਅੱਜ ਪੰਜਾਬ ਚ ਹਰ ਵਰਗ ਚ ਡਰ ਅਤੇ ਸਹਿਮ ਦਾ ਮਹੌਲ ਬਣਿਆ ਹੈ , ਸੋ ਪੰਜਾਬ ਨੂੰ ਬਚਾਉਣ ਲਈ ਆਪਣੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ ਤਾਂ ਜੋ ਸਾਡੇ ਨੁਮਾਇੰਦੇ ਪੰਜਾਬ ਲਈ ਡਟ ਸਕਣ

ਮਹਿੰਦਰ ਸਿੰਘ ਕੇਪੀ ਨੇ ਵੱਖ ਵੱਖ ਥਾਂ ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪ੍ਰਤੀ ਸ਼੍ਰੋਮਣੀ ਅਕਾਲੀ ਦਲ ਦੇ ਸੰਘਰਸ਼ ਨੂੰ ਵੇਖਦਿਆਂ ਮੇਰੀ ਜ਼ਮੀਰ ਨੇ ਜਗਾਇਆ ਕੇ ਅੱਜ ਪੰਜਾਬ ਨੂੰ ਬਚਾਉਣ ਦੀ ਲੋੜ ਹੈ ਸੋ ਮੈਂ ਸ਼੍ਰੋਮਣੀ ਅਕਾਲੀ ਦਲ ਨੂੰ ਚੁਣਿਆ ਕਿ ਅੱਜ ਪੰਜਾਬ ਸੰਤਾਪ ਭੋਗ ਰਿਹਾ , ਜਿਸਨੂੰ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਬਚਾ ਸਕਦਾ ਹੈ।