Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਰਾਜਪੁਰਾ ’ਚ ਵਾਪਰੀ ਵੱਡੀ ਘਟਨਾ; ਕੋਲਡ ਸਟੋਰ ‘ਚੋਂ ਅਮੋਨੀਆ ਗੈਸ ਹੋਈ ਲੀਕ

ਬੀਤੀ ਦੇਰ ਰਾਤ ਰਾਜਪੁਰਾ ਤੋਂ 10 ਕਿਲੋਮੀਟਰ ਦੂਰ ਪਿੰਡ ਗਾਜੀਪੁਰ ਨੇੜੇ ਸ਼ਿਵਮ ਕੋਲਡ ਸਟੋਰ ਵਿੱਚ ਅਮੋਨੀਅਮ ਗੈਸ ਲੀਕ ਹੋਣ ਕਾਰਨ ਹਫੜਾ ਦਫੜੀ ਮੱਚ ਗਈ। ਇਸ ਗੱਲ ਦੀ ਸੂਚਨਾ ਸਿਹਤ ਮੰਤਰੀ ਬਲਵੀਰ ਸਿੰਘ ਨੇ ਪ੍ਰਸ਼ਾਸਨ ਨੂੰ ਦਿੱਤੀ। ਇਸ ਦੀ ਸੂਚਨਾ ਮਿਲਦੇ ਹੀ ਗੈਸ ’ਤੇ ਕਾਬੂ ਪਾਉਣ ਦੇ ਲਈ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਪਰ ਗੈਸ ਇੰਨੀ ਜਿਆਦਾ ਲੀਕ ਹੋ ਰਹੀ ਸੀ ਫਾਇਰ ਦੇ ਚਾਰ ਮੁਲਾਜ਼ਮ ਬੇਹੋਸ਼ ਹੋ ਗਏ ਜਿਨਾਂ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।ਜਿਲ੍ਹਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਰਾਜਪੁਰਾ ਦੇ ਐਸਐਮਓ ਵਿਧੀ ਚੰਦ ਮੌਕੇ ਤੇ ਪਹੁੰਚ ਗਏ ਅਤੇ ਸਾਰੀ ਸਥਿਤੀ ਦੇ ਉੱਪਰ ਕਾਬੂ ਪਾਇਆ ਪਰ ਜਾਨੀ ਨੁਕਸਾਨ ਦਾ ਬਚਾਅ ਰਿਹਾ। ਡਾਕਟਰਾਂ ਦੇ ਦੱਸਣ ਅਨੁਸਾਰ ਅਮੋਨੀਅਮ ਗੈਸ ਬੰਦੇ ਦੇ ਸਾਹ ਰੋਕਦੀ ਹੈ ਅਤੇ ਅੱਖਾਂ ਵਿੱਚ ਜਲਨ ਹੁੰਦੀ ਹੈ। ਡਾਕਟਰ ਬਲਵੀਰ ਸਿੰਘ ਸਿਹਤ ਮੰਤਰੀ ਹਲਕਾ ਰਾਜਪੁਰਾ ਤੋਂ ਪਿੰਡਾਂ ਵਿੱਚ ਦੌਰਾ ਕਰਕੇ ਵਾਪਸ ਪਟਿਆਲਾ ਜਾ ਰਹੇ ਸੀ ਕਿ ਅਚਾਨਕ ਇਹਨਾਂ ਦੀ ਗੱਡੀ ਉਥੋਂ ਲੰਘੀ ਤਾਂ ਲੰਗੀ ਤਾਂ ਸਾਰਿਆਂ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ। ਐਸਐਮਓ ਬਿਧੀ ਚੰਦ ਨੇ ਸਿਵਲ ਹਸਪਤਾਲ ਰਾਜਪੁਰਾ ਵਿੱਚ ਬੀਤੀ ਰਾਤ ਦੱਸਿਆ ਕਿ ਸ਼ਿਵਮ ਕੋਡ ਸਟੋਰ ਵਿੱਚ ਗੈਸ ਲੀਕ ਹੋਣ ਕਾਰਨ ਚਾਰ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਬੇਹੋਸ਼ ਹੋ ਗਏ ਸੀ ਜਿਨ੍ਹਾਂ ਦਾ ਰਾਜਪੁਰਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਪਟਿਆਲਾ ਵੀ ਇਸ ਗੱਲ ਦੀ ਸੂਚਨਾ ਸੁਣ ਕੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦਾ ਹਾਲ ਚਾਲ ਪੁੱਛਣ ਲਈ ਸਿਵਲ ਹਸਪਤਾਲ ਰਾਜਪੁਰਾ ਅਤੇ ਕੋਲਡ ਸਟੋਰ ਵਿੱਚ ਪਹੁੰਚੇ ਸੀ।