ਪਟਿਆਲਾ ਵਿਚ ਇਕ ਲੜਕੀ ਨੇ ਭਾਖੜਾ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਪਿੱਛੋਂ ਉਸ ਦੇ ਭਰਾ ਨੇ ਵੀ ਬਚਾਉਣ ਲਈ ਨਹਿਰ ‘ਚ ਛਾਲ ਮਾਰ ਦਿੱਤੀ ਹੈ, ਜਿਸ ਦਾ ਅਜੇ ਤੱਕ ਕੋਈ ਪਤਾ ਨਹੀਂ ਮਿਲਿਆ ਹੈ।
ਗੋਤਾਖੋਰਾਂ ਨੇ ਲੜਕੀ ਦੀ ਲਾਸ਼ ਬਰਾਮਦ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਘਰ ‘ਚ ਵੀ ਕੋਈ ਝਗੜਾ ਨਹੀਂ ਹੋਇਆ ਸੀ। ਲੜਕੀ ਨੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਘਰ ‘ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਪਹਿਲਾਂ ਭੈਣ ਨੇ ਨਹਿਰ ‘ਚ ਛਾਲ ਮਾਰੀ ਅਤੇ ਫਿਰ ਭੈਣ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਭਰਾ ਵੀ ਡੁੱਬ ਗਿਆ। ਘਰ ਵਿਚ ਮੁੰਡੇ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸੀ।
