Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਸ਼ਤਾਬਦੀਆਂ ਮੌਕੇ ਪੰਜਾਬ ਸਰਕਾਰ ਦਾ ਰੋਲ ਅਤੀ ਨਿੰਦਣਯੋਗ: ਸਿੱਖ ਤਾਲਮੇਲ ਕਮੇਟੀ

ਸ਼ਤਾਬਦੀਆਂ ਮੌਕੇ ਪੰਜਾਬ ਸਰਕਾਰ ਦਾ ਰੋਲ ਅਤੀ ਨਿੰਦਣਯੋਗ: ਸਿੱਖ ਤਾਲਮੇਲ ਕਮੇਟੀ

ਜਲੰਧਰ,ਧੰਨ ਧੰਨ ਸਾਹਿਬ ਗੁਰੂ ਅਮਰਦਾਸ ਜੀ ਦੀ 450 ਸਾਲਾਂ ਜੋਤੀ ਜੋਤ ਪੂਰਬ ਅਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ, ਜਿਸ ਨੂੰ ਲੈ ਕੇ ਸਮੁੱਚੀ ਸਿੱਖ ਕੌਮ ਅੰਦਰ ਅੰਤਾਂ ਦਾ ਉਤਸ਼ਾਹ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਗੁਰੂ ਸਾਹਿਬਾਨਾਂ ਦੀਆਂ ਮਾਨਮਤੀਆਂ ਸ਼ਤਾਬਦੀਆਂ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮ ਉਲੀਕ ਜਾ ਰਹੇ ਹਨ ,ਪਰ ਪੰਜਾਬ ਸਰਕਾਰ ਜੋ ਸਿੱਖ ਵੋਟਾਂ ਨਾਲ ਪੰਜਾਬ ਵਿੱਚ ਹੋਂਦ ਵਿੱਚ ਆਈ ਹੈ। ਉਸਦੀ ਇਹਨਾਂ ਸ਼ਤਾਬਦੀਆਂ ਪ੍ਰਤੀ ਉਦਾਸੀਨਤਾ ਅਤੀ ਨਿੰਦਨਯੋਗ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ, ਪ੍ਰਭਜੋਤ ਸਿੰਘ ਖਾਲਸਾ , ਤਜਿੰਦਰ ਸਿੰਘ (ਸੰਤ ਨਗਰ) ਮੀਡੀਆ ਇੰਚਾਰਜ, ਕੁਲਜੀਤ ਸਿੰਘ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ । ਕਿ ਭਾਵੇਂ ਅਕਾਲੀ ਸਰਕਾਰਾਂ ਸਨ ਅਤੇ ਭਾਵੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਸਰਕਾਰਾਂ ਉਹਨਾਂ ਵੱਲੋਂ ਉਸ ਸਮੇਂ ਜਿਹੜੀਆਂ ਵੀ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਪੂਰਬ ਜੋਤੀ ਜੋਤ ਪੁਰਬ ਤੇ ਜਾਂ ਗੁਰੂਤਾਗੱਦੀ ਪੁਰਬ ਦੀਆਂ ਸ਼ਤਾਬਦੀਆਂ ਆਈਆਂ।

ਉਹਨਾਂ ਸਾਰਿਆਂ ਸ਼ਤਾਬਦੀਆਂ ਨੂੰ ਉਨਾਂ ਸਰਕਾਰਾਂ ਨੇ ਬੜੇ ਸਤਿਕਾਰ ਅਤੇ ਉਤਸ਼ਾਹ ਪੂਰਵਕ ਮਨਾਇਆ, ਪਰ ਮਾਨ ਸਰਕਾਰ ਵੱਲੋਂ ਸ਼ਤਾਬਦੀਆਂ ਨੂੰ ਅਣਗੋਲੇ ਕਰਨ ਦੀ ਜਿਤਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ। ਪੰਜਾਬ ਵਿੱਚ ਚੱਲਣ ਵਾਲੀ ਸਰਕਾਰ ਹੀ ਅਗਰ ਇਸ ਤਰ੍ਹਾਂ ਦਾ ਵਰਤਾਓ ਕਰੇਗੀ। ਬਾਹਰਲੇ ਸੂਬਿਆਂ ਤੋਂ ਕੀ ਆਸ ਰੱਖੀ ਜਾ ਸਕਦੀ ਹੈ। ਹਾਲਾਂਕਿ ਬਿਹਾਰ ਦੀ ਨਿਤੀਸ਼ ਸਰਕਾਰ ਨੇ ਵੀ ਦਸ਼ਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਤਾਬਦੀ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਸੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ (ਕਾਲੀਆ ਕਾਲੋਨੀ), ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਪਲਵਿੰਦਰ ਸਿੰਘ ਬਾਬਾ,ਚੰਨੀ ਕਾਲੜਾ , ਮਨਵਿੰਦਰ ਸਿੰਘ ਭਾਟੀਆ , ਜਤਿੰਦਰ ਸਿੰਘ ਸੋਨੂ ,ਬਬਜੋਤ ਸਿੰਘ ਗੁਰਨਾਮ ਸਿੰਘ ,ਪਰਮਵੀਰ ਸਿੰਘ ਆਦੀ ਹਾਜ਼ਰ ਸਨ।