Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ
You are currently viewing ਕੇਜਰੀਵਾਲ ਨੂੰ ਸਿੱਖਾਂ ਨਾਲ ਇਨੀ ਨਫਰਤ ਕਿਉਂ ? : ਸਿੱਖ ਤਾਲਮੇਲ ਕਮੇਟੀ

ਕੇਜਰੀਵਾਲ ਨੂੰ ਸਿੱਖਾਂ ਨਾਲ ਇਨੀ ਨਫਰਤ ਕਿਉਂ ? : ਸਿੱਖ ਤਾਲਮੇਲ ਕਮੇਟੀ

ਜਲੰਧਰ, ਦਿੱਲੀ ਵਿੱਚ ਜਦੋਂ ਜਦੋਂ ਵੀ ਆਮ ਆਦਮੀ ਪਾਰਟੀ ਦੇ ਕੇਜਰੀਵਾਲ ਦੀ ਸਰਕਾਰ ,ਅਤੇ ਹੁਣ ਆਤਸ਼ੀ ਦੀ ਮੰਤਰੀ ਮੰਡਲ ਵਿੱਚ ਕਿਸੇ ਵੀ ਸਿੱਖ ਚਿਹਰੇ ਨੂੰ ਮੰਤਰੀ ਨਾ ਲੈਣਾ ਕਈ ਤਰ੍ਹਾਂ ਦੇ ਸਵਾਲ ਖੜੇ ਕਰਦਾ ਹੈ । ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ, ਜਸਵੀਰ ਸਿੰਘ ਬੱਗਾ, ਹਰਜੋਤ ਸਿੰਘ ਲੱਕੀ, ਪਰਮਪ੍ਰੀਤ ਸਿੰਘ ਵੀਟੀ, ਤਜਿੰਦਰ ਸਿੰਘ ਸੰਤ ਨਗਰ ( ਮੀਡੀਆ ਇੰਚਾਰਜ) ਅਤੇ ਗੁਰਵਿੰਦਰ ਸਿੰਘ ਸਿੱਧੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ।ਕਿ ਸ਼ੀਲਾ ਦੀਕਸ਼ਿਤ ਦੇ ਰਾਜ ਤੋਂ ਬਾਅਦ ਜਦੋਂ ਦੀ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਅਗਵਾਈ ਵਿੱਚ ਸਰਕਾਰ ਬਣੀ ਹੈ। ਉਸਨੇ ਹਮੇਸ਼ਾ ਹੀ ਸਿੱਖਾਂ ਤੋ ਇੱਕ ਦੂਰੀ ਬਣਾ ਕੇ ਰੱਖੀ ਹੈ। ਇਹਨਾਂ ਲੋਕਾਂ ਨੇ ਜਦੋਂ ਤਾਂ ਵੋਟਾਂ ਲੈਣੀਆਂ ਹੁੰਦੀਆਂ ਹਨ , ਤਾਂ ਚੜਦੀ ਕਲਾ ਦੇ ਵੱਡੇ ਵੱਡੇ ਜੈਕਾਰੇ ਵੀ ਲਾਉਂਦੇ ਹਨ। ਕਿਸੇ ਸਿੱਖ ਚਿਹਰੇ ਨੂੰ ਅੱਗੇ ਨਾ ਲਿਆਉਣ ਇਹ ਆਮ ਆਦਮੀ ਪਾਰਟੀ ਦੀ ਗੰਦੀ ਸੋਚ ਅਤੇ ਅਰਵਿੰਦ ਕੇਜਰੀਵਾਲ ਦੀ ਗੰਦੀ ਮਾਨਸਿਕਤਾ ਦਾ ਪ੍ਰਗਟਾਵਾ ਕਰਦੀ ਹੈ। ਹੁਣ ਵੀ ਜਦੋਂ ਕੇਜਰੀਵਾਲ ਜੇਲ ਤੋਂ ਰਿਹਾਅ ਹੋ ਕੇ ਆਇਆ ਹੈ। ਇਹ ਬਾਕੀ ਧਾਰਮਿਕ ਸਥਾਨਾਂ ਤੇ ਤਾਂ ਮੱਥਾ ਟੇਕ ਆਇਆ। ਪਰ ਇਸ ਨੇ ਕਿਸੇ ਗੁਰੂ ਘਰ ਜਾ ਕੇ ਮੱਥਾ ਟੇਕਣਾ ਠੀਕ ਨਹੀਂ ਸਮਝਿਆ। ਅਸੀਂ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਬੇਨਤੀ ਕਰਦੇ ਹਾਂ ਕੇਜਰੀਵਾਲ ਦੀ ਦੋਹਰੀ ਮਾਨਸਿਕਤਾ ਵਾਲੀ ਸੋਚ ਨੂੰ ਚੰਗੀ ਤਰ੍ਹਾਂ ਸਮਝਣ ,ਅਤੇ ਆਉਣ ਵਾਲੀਆਂ ਵੋਟਾਂ ਵਿੱਚ ਇਸ ਪਾਰਟੀ ,ਜੋ ਸਿੱਖਾਂ ਤੋਂ ਦੂਰੀ ਬਣਾ ਕੇ ਰੱਖਦੀ ਹੈ। ਸਿੱਖ ਵੀ ਇਹਨਾਂ ਤੋ ਦੂਰੀ ਬਣਾਉਣ। ਸਿੱਖਾਂ ਨਾਲ ਪਿਆਰ ਕਰਨ ਵਾਲੀ ਕੋਈ ਵੀ ਪਾਰਟੀ ਹੋਵੇ ।ਉਸਦਾ ਡੱਟ ਕੇ ਸਾਥ ਦਿੱਤਾ ਜਾਵੇ। ਇਸ ਮੌਕੇ ਤੇ ਅਮਰਜੀਤ ਸਿੰਘ ਮੰਗਾ, ਭਾਈ ਸਵਿੰਦਰ ਸਿੰਘ ,ਹਰਪਾਲ ਸਿੰਘ ਪਾਲੀ ਚੱਡਾ, ਗੁਰਦੀਪ ਸਿੰਘ ਕਾਲੀਆ ਕਲੋਨੀ, ਪ੍ਰਿਤਪਾਲ ਸਿੰਘ ਸੰਨੀ, ਵਿੱਕੀ ਸਿੰਘ ਖਾਲਸਾ, ਲਖਬੀਰ ਸਿੰਘ ਲੱਕੀ ਆਦਿ ਹਾਜ਼ਰ ਸਨ