Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਮਨਾਇਆ: ਖਾਲਸਾ 

ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਮਨਾਇਆ: ਖਾਲਸਾ 

ਜਲੰਧਰ, (ਸੰਜੇ ਸ਼ਰਮਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਅੜਾ ਵਿਖੇ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਦਿਵਸ ਸ਼ਰਧਾ ਨਾਲ ਮਨਾਇਆ ਗਿਆ ਇਸ ਮੌਕੇ ਤੇ ਅੰਮ੍ਰਿਤ ਵੇਲੇ ਵਿਸ਼ੇਸ਼ ਦੀਵਾਨ ਵਿੱਚ ਭਾਈ ਰਣਜੀਤ ਸਿੰਘ ਭਗਤ ਗਰੀਸ ਬਪਰਾਜਾ ਅਤੇ ਭਾਈ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਅੰਮ੍ਰਿਤ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ।

ਭੁਪਿੰਦਰ ਪਾਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਗੁਰੂ ਜੀ ਦੇ ਪਾਏ ਹੋਏ ਉਪਦੇਸ਼ ਨਾਮ ਜਪਣ ਵੰਡ ਛਕਣ ਅਤੇ ਕਿਰਤ ਕਰਕੇ ਆਪਣਾ ਗ੍ਰਸਤੀ ਜੀਵਨ ਬਿਤਾਉਣ ਲਈ ਕਿਹਾ ਇਸ ਅਫਸਰ ਤੇ ਬੱਚੀ ਜਸਲੀਨ ਕੌਰ ਨੂੰ ਸੇਵਾ ਕਰਨ ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਕੈਪਟਨ ਗੁਰਬਚਨ ਸਿੰਘ ਕੁਲਦੀਪ ਸਿੰਘ ਡਾਕਟਰ ਪ੍ਰੀਤ ਪਾਲ ਸਿੰਘ ਭਾਈ ਗੁਰਬਖਸ਼ ਸਿੰਘ ਸਤਪਾਲ ਸਿੰਘ ਹਰਜਿੰਦਰ ਸਿੰਘ ਧਮੀਜਾ ਬਲਵੀਰ ਸਿੰਘ ਦਲਜੀਤ ਸਿੰਘ ਮਹਿੰਦਰਜੀਤ ਸਿੰਘ ਗੁਰਸੇਵਕ ਸਿੰਘ ਹਰਮਿੰਦਰ ਸਿੰਘ ਮਨਜੀਤ ਸਿੰਘ ਭਗਤ ਸੋਨੂ ਹਰਵਿੰਦਰ ਸਿੰਘ ਭਾਟੀਆ ਹਰਿ ਕੀਰਤ ਸਿੰਘ ਆਦਿ ਨੇ ਹਾਜਰੀ ਭਰੀ ਸਮਾਪਤੀ ਉਪਰੰਤ ਦੁੱਧ ਦੇ ਲੰਗਰ ਅਤੇ ਨਿਸ਼ਕਾਮ ਪ੍ਰਸ਼ਾਦ ਵਰਤਾਇਆ ਗਿਆ। ਇਹ ਜਾਣਕਾਰੀ ਪ੍ਰਧਾਨ ਭੁਪਿੰਦਰ ਪਾਲ ਸਿੰਘ ਖਾਲਸਾ ਨੇ ਦਿੱਤੀ।