Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਵੱਖ-ਵੱਖ ਗੁਰੂ ਘਰਾਂ ਤੇ ਸੇਵਾ ਸੋਸਾਇਟੀਆਂ ” ਸਿੱਖ ਤਾਲਮੇਲ ਕਮੇਟੀ” ਦੇ ਸਮਰਥਨ ਵਿੱਚ ਆਈਆਂ

ਜਲੰਧਰ, ਸਿੱਖ ਤਾਲਮੇਲ ਕਮੇਟੀ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਆਰੰਭੇ ਯਤਨਾਂ ਦਾ ਜਿੱਥੇ ਹਰ ਪਾਸਿਓਂ ਸੁਆਗਤ ਹੋ ਰਿਹਾ ਹੈ। ਉੱਥੇ ਗੁਰੂ ਘਰ ਦੀਆਂ ਪ੍ਰਬੰਧਕ ਕਮੇਟੀਆਂ ਰਾਗੀ ਜਥੇ ਅਤੇ ਸੇਵਾ ਸੁਸਾਇਟੀਆਂ ਕਮੇਟੀ ਦੇ ਸਮਰਥਨ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕਰ ਰਹੇ ਹਨ, ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਚਨ ਵੀ ਦੇ ਰਹੇ ਹਨ। ਇਸੇ ਕੜੀ ਵਿੱਚ ਅੱਜ ਕਾਲੀਆ ਕਲੋਨੀ ਵਿੱਚ ਹੋਈ ਇੱਕ ਭਰਵੀ ਮੀਟਿੰਗ ਵਿੱਚ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਲੇਮਪੁਰ ਦੇ ਪ੍ਰਧਾਨ ਰਾਜਨ ਸਿੰਘ, ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਸ਼ੋਕ ਵਿਹਾਰ ਦੇ ਪ੍ਰਧਾਨ ਜਸਵੰਤ ਸਿੰਘ, ਮਾਈ ਭਾਗੋ ਜੀ ਸੇਵਾ ਦਲ ਦੇ ਗੁਰਦੀਪ ਸਿੰਘ ਕਾਲੀਆ ਕਲੋਨੀ, ਅਤੇ ਨੌਜਵਾਨ ਸੇਵਾ ਦਲ ਵੱਲੋਂ ਆਪਣੀ ਸਮੁੱਚੀ ਕਮੇਟੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਿੱਖੀ ਦੇ ਕਾਰਜਾਂ ਵਿੱਚ ਅੱਗੇ ਹੋ ਕੇ ਹਰ ਸਿੱਖ ਨਾਲ ਚਟਾਨ ਵਾਂਗ ਖੜੇ ਹੋਣ ਵਾਲੀ ਸਿੱਖ ਤਾਲਮੇਲ ਕਮੇਟੀ ਦਾ ਤਨ ਮਨ ਧਨ ਨਾਲ ਪੂਰਨ ਤੌਰ ਤੇ ਸਹਿਯੋਗ ਦੇਣ ਦਾ ਫੈਸਲਾ ਕੀਤਾ

ਅਤੇ ਸਮੁੱਚੇ ਇਲਾਕੇ ਵੱਲੋਂ ਯਕੀਨ ਦਵਾਇਆ ਗਿਆ ਕੀ ਸਿੱਖੀ ਕਾਰਜਾਂ ਲਈ ਸਿੱਖ ਤਾਲਮੇਲ ਕਮੇਟੀ ਸਾਨੂੰ ਜਦੋਂ ਵੀ ਆਵਾਜ਼ ਦੇਵੇਗੀ ਅਸੀਂ ਅੱਗੇ ਹੋ ਕੇ ਮੋਢੇ ਨਾਲ ਮੋਢਾ ਲਾ ਕੇ ਚਟਾਨ ਵਾਂਗ ਖੜੇ ਹੋਵਾਂਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਾਜਵਿੰਦਰ ਸਿੰਘ, ਸੁਖਦੇਵ ਸਿੰਘ ,ਸਿਮਰਪ੍ਰੀਤ ਸਿੰਘ, ਬਲਵੀਰ ਸਿੰਘ, ਦਿਆਲ ਸਿੰਘ ,ਰਣਜੀਤ ਸਿੰਘ ਬਾਠ, ਗੁਰਜੀਤ ਸਿੰਘ ਚਾਵਲਾ, ਦਿਲਬਾਗ ਸਿੰਘ, ਮੱਖਣ ਸਿੰਘ, ਪਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਕਰਨਪ੍ਰੀਤ ਸਿੰਘ ,ਜਸਵਿੰਦਰ ਸਿੰਘ ਸੋਨੂ, ਅਮਰਜੀਤ ਸਿੰਘ, ਲਖਬੀਰ ਸਿੰਘ, ਅਮਰ ਸਿੰਘ ਅਤੇ ਰਾਜਵੀਰ ਸਿੰਘ ਆਦੀ ਹਾਜ਼ਰ ਸਨ ।