Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਰੀਜ਼ ਬਣਕੇ ਆਏ ਬਦਮਾਸ਼, ਫਿਰ ਕੈਬਿਨ ’ਚ ਵੜ੍ਹ ਡਾਕਟਰ ਨੂੰ ਮਾਰੀ ਗੋਲੀ

ਮਰੀਜ਼ ਬਣਕੇ ਆਏ ਬਦਮਾਸ਼, ਫਿਰ ਕੈਬਿਨ ’ਚ ਵੜ੍ਹ ਡਾਕਟਰ ਨੂੰ ਮਾਰੀ ਗੋਲੀ

ਇੱਕ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਹਮਲਾਵਰ ਮਰੀਜ਼ ਬਣ ਕੇ ਹਸਪਤਾਲ ਆਏ ਸੀ। ਪਹਿਲਾਂ ਉਸਨੇ ਡਰੈਸਿੰਗ ਕਰਵਾਈ ਅਤੇ ਫਿਰ ਕੈਬਿਨ ਵਿੱਚ ਜਾ ਕੇ ਡਾਕਟਰ ਨੂੰ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਹਸਪਤਾਲ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।ਡਾਕਟਰ ਨੂੰ ਗੋਲੀ ਮਾਰਨ ਦੀ ਘਟਨਾ ਦੱਖਣੀ ਦਿੱਲੀ ਦੇ ਜੈਤਪੁਰ ਇਲਾਕੇ ‘ਚ ਵਾਪਰੀ ਹੈ। ਡਾਕਟਰ ਦਾ ਨਾਂ ਜਾਵੇਦ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਡਾਕਟਰ ਕਾਲਿੰਦੀ ਕੁੰਜ ਥਾਣਾ ਖੇਤਰ ‘ਚ ਸਥਿਤ ਨੀਮਾ ਹਸਪਤਾਲ ‘ਚ ਮਰੀਜ਼ਾਂ ਦਾ ਇਲਾਜ ਕਰ ਰਿਹਾ ਸੀ। ਹਸਪਤਾਲ ਦੇ ਸਟਾਫ ਮੁਤਾਬਕ ਦੋ ਲੜਕੇ ਹਸਪਤਾਲ ਆਏ ਸਨ। ਇੱਕ ਨੂੰ ਸੱਟ ਲੱਗੀ ਹੋਈ ਸੀ। ਡਾਕਟਰ ਨੇ ਉਸਦੀ ਡ੍ਰੇਸਿੰਗ ਕੀਤੀ। ਫਿਰ ਉਨ੍ਹਾਂ ਨੇ ਕਿਹਾ ਉਹ ਡਾਕਟਰ ਨੂੰ ਮਿਲਣਾ ਚਾਹੁੰਦੇ ਹਨ। ਜਦੋ ਉਹ ਡਾਕਟਰ ਜਾਵੇਦ ਦੇ ਕੈਬਿਨ ਕੋਲ ਪਹੁੰਚੇ ਤਾਂ ਬਦਮਾਸ਼ਾਂ ਨੇ ਨੂੰ ਗੋਲੀ ਮਾਰ ਦਿੱਤੀ।ਪੁਲਿਸ ਮੁਤਾਬਕ ਇਹ ਘਟਨਾ ਬੁੱਧਵਾਰ ਰਾਤ ਕਰੀਬ 1 ਵਜੇ ਦੀ ਹੈ। ਪੁਲਿਸ ਨੂੰ ਰਾਤ ਕਰੀਬ 1:45 ਵਜੇ ਸੂਚਨਾ ਮਿਲੀ। ਕਾਲਿੰਦੀ ਕੁੰਜ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਕਿ ਨੀਮਾ ਹਸਪਤਾਲ ‘ਚ ਇਕ ਡਾਕਟਰ ਨੂੰ ਗੋਲੀ ਮਾਰੀ ਗਈ ਹੈ। ਉਨ੍ਹਾਂ ਨੂੰ ਕਾਲ ਮ੍ਰਿਤਕ ਦੇ ਡਾਕਟਰ ਵੱਲੋਂ ਕੀਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਕਿ ਡਾਕਟਰ ਜ਼ਿੰਦਾ ਹੈ ਜਾਂ ਨਹੀਂ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਮੌਕੇ ’ਤੇ ਜਾ ਕੇ ਦੇਖਿਆ ਕਿ ਹਸਪਤਾਲ ਦੇ ਤਿੰਨ ਬਿਸਤਰਿਆਂ ਵਾਲੇ ਛੋਟੇ ਜਿਹੇ ਕੈਬਿਨ ਵਿੱਚ ਕੁਰਸੀ ’ਤੇ ਇੱਕ ਵਿਅਕਤੀ ਦਾ ਸਿਰ ਧਰਿਆ ਹੋਇਆ ਸੀ ਅਤੇ ਉਸ ਦੇ ਸਿਰ ਵਿੱਚੋਂ ਖੂਨ ਵਹਿ ਰਿਹਾ ਸੀ। ਉਸ ਦੀ ਪਛਾਣ ਬੀਯੂਐਮਐਸ ਡਾਕਟਰ ਜਾਵੇਦ ਵਜੋਂ ਹੋਈ ਹੈ।ਪੁਲਿਸ ਦਾ ਕਹਿਣਾ ਹੈ ਕਿ ਪਹਿਲੀ ਨਜ਼ਰੇ ਇਹ ਟਾਰਗੇਟ ਕਿਲਿੰਗ ਦਾ ਮਾਮਲਾ ਜਾਪਦਾ ਹੈ, ਕਿਉਂਕਿ ਇਹ ਬਿਨਾਂ ਕਿਸੇ ਭੜਕਾਹਟ ਦੇ ਕੀਤਾ ਗਿਆ ਸੀ ਅਤੇ ਹਮਲਾਵਰਾਂ ਨੇ ਬੀਤੀ ਰਾਤ ਰੇਕੀ ਕਰ ਲਈ ਹੋਵੇਗੀ। ਹਸਪਤਾਲ ਦੇ ਅੰਦਰ ਰਿਸੈਪਸ਼ਨ, ਡਰੈਸਿੰਗ ਰੂਮ ਅਤੇ ਗੈਲਰੀ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਹਮਲਾਵਰਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।