Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪਿਓ ਨੇ ਪੁੱਤ ਨੂੰ ਦਿੱਤੀ ਜ਼ਹਿਰ, ਫਿਰ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਮੋਗਾ ਜ਼ਿਲ੍ਹੇ ਦੇ ਪਿੰਡ ਰਾਊਕੇ ਕਲਾ ਵਿਖੇ ਆਪਣੇ ਸੁਹਰੇ ਪਿੰਡ ਅਏ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰਾਣੀ ਵਾਲ ਨਿਵਾਸੀ ਗੁਰਬਾਜ ਸਿੰਘ(37)ਨੇ ਪਹਿਲਾ ਆਪਣੇ 6 ਸਾਲ਼ਾ ਪੁੱਤ ਮਨਕੀਰਤ ਸਿੰਘ ਨੂੰ ਸਲਫਾਸ ਖਵਾ ਦਿੱਤੀ ਤੇ ਫਿਰ ਆਪ ਸਲਫਾਸ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪਤਾ ਲੱਗਾ ਹੈ ਕਿ ਪਤੀ ਪਤਨੀ ਦਾ ਆਪਸੀ ਕਲੇਸ਼ ਚਲਦਾ ਸੀ। ਪੁੱਤ ਦੀ ਮੌਕੇ ਉੱਤੇ ਮੌਤ ਹੋ ਗਈ ਜਦੋਂ ਕਿ ਪਿਤਾ ਨੇ ਹਸਪਤਾਲ ਜਾਂਦੇ ਦਮ ਤੋੜ ਦਿੱਤਾ। ਪੁਲਿਸ ਮਾਮਲੇ ਦੇ ਜਾਂਚ ਕਰ ਰਹੀ ਹੈ।ਮੁੱਢਲੀ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਪਿੰਡ ਰਾਣੀਵਾਲ ਵਾਸੀ ਗੁਰਬਾਜ਼ ਸਿੰਘ (37) ਅਤੇ ਉਸ ਦੀ ਪਤਨੀ ਵਿਚਕਾਰ ਘਰੇਲੂ ਝਗੜਾ ਚੱਲ ਰਿਹਾ ਸੀ। ਇਸ ਤੋਂ ਨਾਰਾਜ਼ ਹੋ ਕੇ ਉਸ ਦੀ ਪਤਨੀ ਆਪਣੇ ਜੱਦੀ ਪਿੰਡ ਰਾਊਕੇ ਕਲਾਂ ਆ ਗਈ। ਗੁਰਬਾਜ਼ ਸਿੰਘ ਆਪਣੇ 6 ਸਾਲਾ ਪੁੱਤਰ ਮਨਕੀਰਤ ਸਿੰਘ ਨਾਲ ਉਸ ਨੂੰ ਮਨਾਉਣ ਆਇਆ ਹੋਇਆ ਸੀ।
ਪਿੰਡ ਦੇ ਬਾਹਰੀ ਇਲਾਕੇ ਵਿੱਚ ਉਸ ਨੇ ਪਹਿਲਾਂ ਆਪਣੇ ਪੁੱਤਰ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਅਤੇ ਫਿਰ ਖ਼ੁਦ ਵੀ ਜ਼ਹਿਰ ਖਾ ਲਿਆ। ਇਸ ਕਾਰਨ ਦੋਵਾਂ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।