Business Khas

Latest news
ਝੂਠੇ ਪਰਚੇ ਦਰਜ ਕਰਕੇ ਕਾਂਗਰਸੀ ਵਰਕਰਾਂ ਨੂੰ ਦਬਾ ਨਹੀ ਸਕਦੀ ਪੰਜਾਬ ਸਰਕਾਰ : ਰਜਿੰਦਰ ਬੇਰੀ, ਸੁਰਿੰਦਰ ਕੌਰ  ਆਈ.ਟੀ.ਆਈ. ਲੋਹੀਆਂ ਖਾਸ ਵਿਖੇ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਠੇਕੇ ਦੇ ਆਧਾਰ ‘ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਗਰਮੀ ‘ਚ ਹੋਣ ਵਾਲੇ ਸਿਰ ਦਰਦ ਤੋਂ ਮਿਲੇਗਾ ਛੁਟਕਾਰਾ ਵੋਟਰ ਮੈਪਿੰਗ ਲਈ ਐਤਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ  ਕਾਕਰੋਚ ਜਨਤਾ ਪਾਰਟੀ ਨੇ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦਾ ਰਸਤਾ ਸਾਫ਼ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਪੈਟਰੋਲ-ਡੀਜ਼ਲ ਕੀਮਤਾਂ ਵਿਚ ਮੁੜ ਵੱਡਾ ਬਦਲਾਅ ਢਿੱਲਵਾਂ ਕਲੋਨੀ ਵਿਖੇ ਕੱਟੀ ਜਾ ਰਹੀ ਇਕ ਕਥਿਤ ਅਣ-ਅਪਰੂਵਡ Ludhiana : 9 ਕੁੜੀਆਂ ਦੇ ਲਾਪਤਾ ਹੋਣ ਦਾ ਭਖਿਆ ਮਾਮਲਾ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਗੁਰਦਾਸਪੁਰ ਵਿੱਚ ਨਿਹੰਗ ਦਾ ਕਤਲ
You are currently viewing ਪਵਿੱਤਰ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਤੁਰੰਤ ਬੰਦ ਕੀਤੀ ਜਾਵੇ

ਪਵਿੱਤਰ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਤੁਰੰਤ ਬੰਦ ਕੀਤੀ ਜਾਵੇ

ਜਲੰਧਰ, (ਸੰਜੇ ਸ਼ਰਮਾ)-ਗੁਰਬਾਣੀ ਦੇ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਨੂੰ ਤੁਰੰਤ ਬੰਦ ਕਰਾਉਣ ਲਈ ਜਲੰਧਰ ਦੀ ਸਿਰਮੋਰ ਸੰਸਥਾ ਸਿੱਖ ਤਾਲਮੇਲ ਕਮੇਟੀ ਵੱਲੋਂ ਆਪਣੇ ਕਾਨੂੰਨੀ ਸਲਾਹਕਾਰ ਤਰਲੋਚਨ ਸਿੰਘ ਭਸੀਨ ਰਾਹੀਂ ਫਲਿਪਕਾਰਟ ਕੰਪਨੀ ਨੂੰ ਨੋਟਿਸ ਭੇਜ ਕੇ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਤੁਰੰਤ ਬੰਦ ਕਰਨ ਲਈ ਕਿਹਾ ਗਿਆ ਹੈ। ਫਲਿਪਕਾਰਟ ਦੇ ਡਾਇਰੈਕਟਰ ਪ੍ਰਭੂ ਬਾਲ ਸ੍ਰੀ ਨਿਵਾਸਨ ਦੇ ਨਾ ਤੇ ਭੇਜੇ ਨੋਟਿਸ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਕਾਨੂੰਨੀ ਸਲਾਹਕਾਰ ਤਰਲੋਚਨ ਸਿੰਘ ਭਸੀਨ ਨੇ ਕਿਹਾ। ਕਿ ਅਗਰ ਕੰਪਨੀ ਵਲੋ ਪਵਿੱਤਰ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਬੰਦ ਨਾ ਹੋਈ , ਤਾਂ ਮਜਬੂਰ ਸਾਡੀ ਕਮੇਟੀ ਨੂੰ ਕਾਨੂੰਨੀ ਕਾਰਵਾਈ ਕਰਨੀ ਪਵੇਗੀ।

ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ , ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ ਗੁਰਵਿੰਦਰ ਸਿੰਘ ਸਿੱਧੂ , ਅਤੇ ਕਾਨੂੰਨੀ ਸਲਾਹਕਾਰ ਤਰਲੋਚਨ ਸਿੰਘ ਭਸੀਨ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ । ਕਿ ਕਿਸੇ ਵੀ ਕੰਪਨੀ ਜਾ ਕਿਸੇ ਵੀ ਵਿਅਕਤੀ ਨੂੰ ਸਿੱਖ ਕੌਮ ਦੀਆਂ ਮਾਨ ਮਰਿਆਦਾ, ਧਾਰਮਿਕ ਲਿਟਰੇਚਰ ਜਾਂ ਭਾਵਨਾ ਨੂੰ ਠੇਸ ਪਹੁੰਚਾਣ ਦੀ ਆਗਿਆ ਨਹੀਂ ਦੇਵਾਂਗੇ।

ਅਸੀਂ ਕਿਸੇ ਵੀ ਦੋਸ਼ੀ ਭਾਵੇਂ ਉਹ ਕਿਸੇ ਵੀ ਉੱਚ ਅਹੁਦੇ ਤੇ ਹੋਵੇ ਜਾਂ ਜਿੰਨੀ ਵੱਡੀ ਕੰਪਨੀ ਦਾ ਮਾਲਕ ਹੋਵੇ। ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ ਤੇ ਦੋਸ਼ੀਆਂ ਨੂੰ ਉਹਨਾਂ ਦੇ ਅੰਜਾਮ ਤੱਕ ਪਹੁੰਚਾਵਾਂਗੇ । ਅਗਰ ਕਿਸੇ ਵੀ ਸਿੱਖ ਭਰਾ ਨਾਲ ਕੋਈ ਧੱਕੇਸ਼ਾਹੀ ਹੁੰਦੀ ਹੈ । ਤਾਂ ਉਹ ਤੁਰੰਤ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਆ ਕੇ ਸਾਡੇ ਕਾਨੂੰਨੀ ਸਲਾਹਕਾਰ ਨਾਲ ਸੰਪਰਕ ਕਰਨ, ਉਹਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਉਪਲਬਧ ਕਰਵਾਈ ਜਾਵੇਗੀ।