Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਸਿੱਖ ਤਾਲਮੇਲ ਕਮੇਟੀ ਵੱਲੋਂ ਸਿੰਘ ਸਾਹਿਬਾਨਾਂ ਨੂੰ ਬੇਨਤੀ

ਸਿੱਖ ਤਾਲਮੇਲ ਕਮੇਟੀ ਵੱਲੋਂ ਸਿੰਘ ਸਾਹਿਬਾਨਾਂ ਨੂੰ ਬੇਨਤੀ

ਜਲੰਧਰ, ਸਿੱਖ ਪੰਥ ਦਾ ਕੱਟੜ ਵਿਰੋਧੀ ,ਹਰ ਸਮੇਂ ਸਿੱਖ ਕੌਮ ਦੀ ਚੜਦੀ ਕਲਾ ਵਿੱਚ ਰੁਕਾਵਟਾਂ ਪਾਉਣ ਵਾਲਾ , ਵਿਰਸਾ ਵਲਟੋਹਾ ਜਿਹੜਾ ਪਹਿਲਾਂ ਸਮੁੱਚੀਆਂ ਸਿੱਖ ਸੰਗਤਾਂ ਦੇ ਕਹਿਣ ਦੇ ਬਾਵਜੂਦ ਵੀ ਭਾਈ ਅੰਮ੍ਰਿਤਪਾਲ ਸਿੰਘ ਜੋ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ ਲੜ ਰਹੇ ਸਨ, ਨੂੰ ਹਰਾਉਣ ਲਈ ਭਾਈ ਸਾਹਿਬ ਖਿਲਾਫ ਸੋਚੀ ਸਮਝੀ ਸਾਜਿਸ਼ ਅਧੀਨ ਖੜਾ ਹੋਇਆ ਸੀ। ਪਰ ਸਿੱਖ ਕੌਮ ਦੀ ਸਤਰਕਤਾ ਅਤੇ ਜਾਗਰੂਕਤਾ ਕਾਰਨ ਇਸ ਨੂੰ ਵੋਟਾਂ ਵਿੱਚ ਮੂੰਹ ਦੀ ਖਾਣੀ ਪਈ । ਹੁਣ ਫਿਰ ਤੋਂ ਇਹ ਸਿੱਖ ਕੌਮ ਅੰਦਰ ਸਿੱਖੀ ਨੂੰ ਢਾਹ ਲਾਉਣ ਲਈ ਸਿੰਘ ਸਾਹਿਬਾਨਾਂ ਬਾਰੇ ਊਲ ਜਲੂਲ ਬੋਲ ਰਿਹਾ ਹੈ । ਜਲੰਧਰ ਦੇ ਸਿਰਮੌਰ ਸੰਸਥਾ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ,ਤਜਿੰਦਰ ਸਿੰਘ ਸੰਤ ਨਗਰ (ਮੀਡੀਆ ਇੰਚਾਰਜ), ਜਸਬੀਰ ਸਿੰਘ ਬੱਗਾ, ਹਰਜੋਤ ਸਿੰਘ ਲੱਕੀ, ਵਿੱਕੀ ਸਿੰਘ ਖਾਲਸਾ ,ਕਰਮਜੀਤ ਸਿੰਘ ਨੂਰ, ਰਜਿੰਦਰ ਸਿੰਘ ਮਿਗਲਾਨੀ, ਤੇ ਗੁਰਵਿੰਦਰ ਸਿੰਘ ਸਿੱਧੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ। ਕਿ ਸਿੰਘ ਸਾਹਿਬਾਨ ਦਾ ਰੁਤਬਾ ਸਿੱਖ ਕੌਮ ਵਿੱਚ ਬਹੁਤ ਉੱਚਾ ਸੁੱਚਾ ਅਤੇ ਸਤਿਕਾਰਯੋਗ ਹੈ। ਹਰ ਸਿੱਖ ਮਹਾਨ ਤਖਤਾਂ ਦੇ ਜਥੇਦਾਰਾਂ ਦਾ ਬਹੁਤ ਜਿਆਦਾ ਆਦਰ ਸਤਿਕਾਰ ਕਰਦਾ ਹੈ । ਪਰ ਇਸ ਪੰਥ ਵਿਰੋਧੀ ਵਿਰਸਾ ਵਲਟੋਹਾ ਵੱਲੋਂ ਪਹਿਲਾਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਸਾਹਿਬ ਭਾਈ ਰਘਬੀਰ ਸਿੰਘ ਜੀ ਨੂੰ ਉਹਨਾਂ ਦੇ ਘਰ ਜਾ ਕੇ ਧਮਕੀਆਂ ਦੇ ਕੇ ਆਇਆ, ਅਤੇ ਹੁਣ ਸ੍ਰੀ ਦਮਦਮਾ ਸਾਹਿਬ ਜੀ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਜੀ ਤੇ ਨਿੱਜੀ ਅਤੇ ਨੀਵੇਂ ਪੱਧਰ ਦੇ ਸਬਦੀ ਹਮਲੇ ਕਰ ਰਿਹਾ ਹੈ। ਜਿਸ ਨੂੰ ਸਿੱਖ ਪੰਥ ਅਤੇ ਸਿੱਖ ਕੌਮ ਕਦੀ ਵੀ ਬਰਦਾਸ਼ਤ ਨਹੀਂ ਕਰ ਸਕਦੀ। ਅਸੀਂ ਇਸ ਵਲਟੋਹੇ ਨੂੰ ਕੜੇ ਸ਼ਬਦਾਂ ਵਿੱਚ ਚੇਤਾਵਨੀ ਦਿੰਦੇ ਹਾਂ। ਕਿ ਉਹ ਆਪਣੀ ਜੁਬਾਨ ਨੂੰ ਲਗਾਮ ਲਗਾ ਕੇ ਰੱਖੇ। ਇਸ ਦੇ ਨਾਲ ਅਸੀਂ ਸਮੁੱਚੇ ਸਿੰਘ ਸਾਹਿਬਾਨਾਂ ਨੂੰ ਬੇਨਤੀ ਕਰਦੇ ਹਾਂ ।

ਕੀ ਇਹੋ ਜਿਹੇ ਨੀਵੇਂ ਅਤੇ ਦੋਗਲੇ ਕਿਰਦਾਰ ਵਾਲੇ ਵਿਅਕਤੀ ਨੂੰ ਸਿੱਖ ਪੰਥ ਵਿੱਚੋਂ ਤੁਰੰਤ ਪ੍ਰਭਾਵ ਨਾਲ ਛੇਕ ਦਿੱਤਾ ਜਾਵੇ। ਤਾਂ ਜੋਂ ਕੋਈ ਹੋਰ ਵਿਅਕਤੀ ਸਿੱਖ ਕੌਮ ਦੀ ਆਨ ਬਾਨ ਅਤੇ ਸ਼ਾਨ ਅਤੇ ਤਖਤ ਸਾਹਿਬਾਨ ਖਿਲਾਫ ਬੋਲ ਨਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ (ਕਾਲੀਆ ਕਾਲੋਨੀ),ਸਤਪਾਲ ਸਿੰਘ ਸਿਦਕੀ, ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਪਲਵਿੰਦਰ ਸਿੰਘ , ਮਨਵਿੰਦਰ ਸਿੰਘ ਭਾਟੀਆ ,ਆਦੀ ਹਾਜ਼ਰ ਸਨ।