Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਆਖਰੀ ਉਮੀਦ ਵੈਲਫੇਅਰ ਸੋਸਾਇਟੀ ਦੀ ਸਮੁੱਚੀ ਟੀਮ ਵੱਲੋਂ  ਫਰੂਟ ਦੀਵਾਲੀ ਮਨਾਈ

ਆਖਰੀ ਉਮੀਦ ਵੈਲਫੇਅਰ ਸੋਸਾਇਟੀ ਦੀ ਸਮੁੱਚੀ ਟੀਮ ਵੱਲੋਂ ਫਰੂਟ ਦੀਵਾਲੀ ਮਨਾਈ

ਆਖਰੀ ਉਮੀਦ ਵੈਲਫੇਅਰ ਸੋਸਾਇਟੀ ਦੀ ਸਮੁੱਚੀ ਟੀਮ ਵੱਲੋਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਹਰ ਸਾਲ ਮਨਾਈ ਜਾ ਰਹੀ ਫਰੂਟ ਦੀਵਾਲੀ ਇਸ ਸਾਲ  ਸਿਵਲ ਹਸਪਤਾਲ ਦੇ ਮਰੀਜ਼ਾਂ ਨੂੰ ਫਰੂਟ ਅਤੇ ਦਵਾਈਆਂ ਵੰਡ ਕੇ ਮਨਾਈ ਗਈ।

ਜਿਸ ਵਿੱਚ ਵੱਖ-ਵੱਖ ਸੰਸਥਾਵਾਂ ਅਤੇ ਦਾਨੀ ਸੱਜਣਾਂ ਵੱਲੋਂ ਆਪਣੇ ਘਰਾਂ ਵਿੱਚੋਂ ਫਲ ਫਰੂਟ , ਬਿਸਕੁਟ , ਪਾਣੀ, ਜੂਸ ਦਵਾਇਆਂ ਅਤੇ ਬਹੂਤ ਸਾਰਾ ਹੋਰ ਸਮਾਨ ਡੋਨੇਟ ਕੀਤਾ ਗਿਆ।

ਇਸ ਮੌਕੇ ਤੇ ਜਨਰਲ ਲਖਵਿੰਦਰ ਸਿੰਘ ਵੋਹਰਾ, ਗੁਰਵਿੰਦਰ ਸਿੰਘ ਜੱਜ, ਪਰਮਿੰਦਰ ਸਿੰਘ, ਪਰਮਜੀਤ ਸਿੰਘ, ਸੁਖਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁਖਵੰਸ਼ ਸਿੰਘ, ਅਮਨਦੀਪ ਸਿੰਘ, ਸੰਦੀਪ ਯਾਦਵ,ਹਿਤਾਂਸ਼ ਮਹਾਜਨ, ਪ੍ਰਕਾਸ਼ ਕੋਰ, ਪਰਵਿੰਦਰ ਕੌਰ, ਪਰਮਜੀਤ ਕੌਰ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸੇਵਾ ਨਿਭਾਈ ਗਈ।

ਇਸ ਮੌਕੇ ਤੇ ਸੰਸਥਾ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੀ ਨੇ ਦੱਸਿਆ ਕਿ ਹਰੇਕ ਸਾਲ ਓਹਨਾਂ ਦੀ ਐਨਜੀਓ ਵੱਲੋਂ ਫਰੂਟ ਦੀਵਾਲੀ ਮਨਾਈ ਜਾਂਦੀ ਹੈ।

ਜਿੱਸ ਅਧੀਨ ਸੜਕਾਂ ਤੇ ਬੇਘਰ, ਬੇਸਹਾਰਾ, ਲੋੜਵੰਦ ਲੋਕਾਂ ਅਤੇ ਸਿਵਲ ਹਸਪਤਾਲ ਵਿਚ ਦਾਖਲ ਮਰੀਜ਼ਾਂ ਨੂੰ ਫਰੂਟ ਅਤੇ ਦਵਾਈਆਂ ਵੰਡ ਦਿਵਾਲੀ ਮਨਾਈ ਜਾਂਦੀ ਹੈ ਅਤੇ ਸਮਾਜ ਨੂੰ ਪਟਾਕੇ ਨਾ ਚਲਾ ਕੇ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਜਾਂਦਾ ਹੈ।