Business Khas

Latest news
You are currently viewing ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦਾ ਦੋ ਦਿਨਾ ਡੈਲੀਗੇਟ ਅਜਲਾਸ ਹੋਇਆ ਸ਼ੁਰੂ

ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦਾ ਦੋ ਦਿਨਾ ਡੈਲੀਗੇਟ ਅਜਲਾਸ ਹੋਇਆ ਸ਼ੁਰੂ

ਜਲੰਧਰ, ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ 16ਵੀਂ ਦੋ ਰੋਜ਼ਾ ਸੂਬਾ ਕਾਨਫਰੰਸ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਵਲੋਂ ਜਥੇਬੰਦੀ ਦਾ ਝੰਡਾ ਲਹਿਰਾਉਣ ਨਾਲ ਸ਼ੁਰੂ ਹੋ ਗਈ।

ਇਸ ਕਾਨਫਰੰਸ ਵਿੱਚ 250 ਦੇ ਕਰੀਬ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚੁਣੇ ਹੋਏ ਡੈਲੀਗੇਟ ਭਾਗ ਲੈ ਰਹੇ ਹਨ। ਦੇਸ਼ ਭਗਤ ਯਾਦਗਰ ਹਾਲ ਜਲੰਧਰ ਵਿਖੇ ਉਸਾਰੇ ਗਏ ਮੁਲਾਜ਼ਮ ਲਹਿਰ ਦੇ ਬਾਨੀ ਰਹੇ ਸਵਰਗਵਾਸੀ ਤਿਰਲੋਚਨ ਸਿੰਘ ਰਾਣਾ ਨਗਰ ਵਿੱਚ ਹੀ ਸੂਬਾ ਕਾਨਫਰੰਸ ਦੇ ਹਾਲ ਨੂੰ ਜਥੇਬੰਦੀ ਦੇ ਬਾਨੀ ਸੰਸਥਾਪਕ ਸਵਰਗਵਾਸੀ ਵੇਦ ਪ੍ਰਕਾਸ਼ ਸ਼ਰਮਾ ਹਾਲ ਅਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਰਹੇ ਸਵਰਗਵਾਸੀ ਬਲਵੀਰ ਸਿੰਘ ਕਾਠਗੜ੍ਹ ਮੰਚ ‘ਤੇ ਸ਼ੁਰੂ ਕੀਤੀ ਗਈ। ।

ਸੂਬਾ ਕਾਨਫਰੰਸ ਦੀ ਪ੍ਰਧਾਨਗੀ ਮੰਡਲ ਵਿੱਚ ਮੱਖਣ ਸਿੰਘ ਵਾਹਿਦਪੁਰੀ, ਸਤੀਸ਼ ਰਾਣਾ, ਤੀਰਥ ਸਿੰਘ ਬਾਸੀ, ਗੁਰਵਿੰਦਰ ਸਿੰਘ ਚੰਡੀਗੜ੍ਹ, ਸਵਰਗੀ ਵੇਦ ਪ੍ਰਕਾਸ਼ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਦੇਵੀ,ਕੰਚਨ, ਦਰਸ਼ਨ ਸਿੰਘ ਬੇਲੂਮਾਜਰਾ, ਮਨਜੀਤ ਸਿੰਘ ਸੈਣੀ, ਅਵਤਾਰ ਕੌਰ ਬਾਸੀ ਅਤੇ ਬਲਵੀਰ ਕੌਰ ਬਾਂਸਲ ਦੀ ਅਗਵਾਈ ਵਿੱਚ ਸਭ ਤੋਂ ਪਹਿਲਾਂ ਇਸ ਕਾਨਫਰੰਸ ਦੇ ਸ਼ੁਰੂਆਤ ਵਿੱਚ ਵਿਛੜ ਗਏ ਸਾਥੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਇਸ ਉਪਰੰਤ 16ਵੀਂ ਸੂਬਾ ਕਾਨਫਰੰਸ ਦੀ ਸਵਾਗਤੀ ਕਮੇਟੀ ਦੇ ਚੇਅਰਮੈਨ ਤੀਰਥ ਸਿੰਘ ਬਾਸੀ ਨੇ ਆਏ ਹੋਏ ਮਹਿਮਾਨਾਂ ਅਤੇ ਡੈਲੀਗੇਟ ਸਾਥੀਆਂ ਨੂੰ ਜੀ ਆਇਆ ਆਖਿਆ ਅਤੇ ਜਲੰਧਰ ਜ਼ਿਲ੍ਹੇ ਦੀ ਮੁਲਾਜ਼ਮ ਲਹਿਰ ਅਤੇ ਜਲੰਧਰ ਜ਼ਿਲ੍ਹੇ ਦੀਆਂ ਵਿਸ਼ੇਸ਼ਤਾਵਾਂ ਦਾ ਸੰਖੇਪ ਵਰਨਣ ਸਾਂਝਾ ਕੀਤਾ ।ਅਜਲਾਸ ਦਾ ਉਦਘਾਟਨ ਕਰਦਿਆਂ ਪ ਸ ਸ ਫ ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਨੇ ਕਿਹਾ ਕਿ ਕੇਂਦਰੀ ਹੁਕਮਰਾਨ ਅਤੇ ਪੰਜਾਬ ਦੀ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਸ ਅਧੀਨ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਉਹਨਾਂ ਪੀ ਡਬਲਯੂ ਡੀ ਕਾਮਿਆਂ ਨੂੰ ਆਪਣੀ ਜਥੇਬੰਦਕ ਤਾਕਤ ਨੂੰ ਹੋਰ ਮਜਬੂਤ ਕਰਨ ਲਈ ਪ੍ਰੇਰਿਆ।