Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਿੱਖ ਤਾਲਮੇਲ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਮਠਿਆਈਆਂ ਵੰਡ ਕੇ ਪ੍ਰਕਾਸ਼ ਪੁਰਬ ਮਨਾਇਆ

ਸਿੱਖ ਤਾਲਮੇਲ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਮਠਿਆਈਆਂ ਵੰਡ ਕੇ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ,ਇਲਾਹੀ ਜੋਤ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਜਿੱਥੇ ਸਾਰੀ ਦੁਨੀਆ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਉੱਥੇ ਸਿੱਖ ਤਾਲਮੇਲ ਕਮੇਟੀ ਵੱਲੋਂ ਆਪਣੇ ਦਫ਼ਤਰ ਪੁਲੀ ਅਲੀ ਮੁਹੱਲੇ ਵਿਖੇ ਸਮੁੱਚੇ ਦੁਕਾਨਦਾਰਾਂ ਨੂੰ ਮਠਿਆਈਆਂ ਵੰਡ ਕੇ ਪ੍ਰਕਾਸ਼ ਪੁਰਬ ਮਨਾਇਆ ਅਤੇ ਦੁਕਾਨਦਾਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ।

ਮਠਿਆਈਆਂ ਵੰਡਣ ਵਾਲਿਆ ਵਿੱਚ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ,ਹਰਪ੍ਰੀਤ ਸਿੰਘ ਰੋਬਿਨ ਹਰਪਾਲ ਸਿੰਘ ਪਾਲੀ ਚੱਡਾ ਤੇ ਹਰਪ੍ਰੀਤ ਸਿੰਘ ਸੋਨੂ ਸ਼ਾਮਿਲ ਸਨ।

ਇਸ ਮੌਕੇ ਤੇ ਉਕਤ ਆਗੂਆਂ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਤੋਂ ਉੱਪਰ ਹਰ ਸਿੱਖ ਲਈ ਹੋਰ ਕੁਝ ਵੀ ਨਹੀਂ ਹੋ ਸਕਦਾ ।ਇਸ ਨੂੰ ਸਰਵ ਉੱਚ ਤਿਉਹਾਰ ਵਾਂਗ ਮਨਾਉਣਾ ਚਾਹੀਦਾ ਹੈ। ਇੱਕ ਦੂਜੇ ਨੂੰ ਮਿਠਿਆਈਆਂ ਦੇਣੀਆ ਜਾਂ ਖੁਸ਼ੀ ਮਨਾਉਣ ਦੇ ਨਾਲ ਨਾਲ ਗੁਰੂ ਸਾਹਿਬ ਵੱਲੋਂ ਪਾਏ ਪੂਰਨਿਆਂ ਤੇ ਚੱਲਣ ਦੀ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ।ਵੱਖ-ਵੱਖ ਥਾਵਾਂ ਤੋਂ ਕੈਂਪ ਲਾ ਕੇ ਸਿੱਖੀ ਸਿਧਾਂਤਾਂ ਦਾ ਪ੍ਰਚਾਰ ਪਸਾਰ ਕਰਨਾ ਚਾਹੀਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਸੰਤ ਨਗਰ ਗੁਰਦੀਪ ਸਿੰਘ ਕਾਲੀਆ ਕਲੋਨੀ ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਪਲਵਿੰਦਰ ਸਿੰਘ ਬਾਬਾ,ਚੰਨੀ ਕਾਲੜਾ , ਮਨਵਿੰਦਰ ਸਿੰਘ ਭਾਟੀਆ , ਗੁਰਨਾਮ ਸਿੰਘ ,ਪਰਮਵੀਰ ਸਿੰਘ ਆਦੀ ਹਾਜ਼ਰ ਸਨ।