Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਸਮਝੀ ਚਾਲ ਰਾਹੀਂ ਲਿਖੀ ਮਿਥੀ ਸਕਰਿਪਟ ਨੂੰ ਮਹਿਜ਼ ਇੱਕ ਡਰਾਮਾ ਸਮਝਿਆ ਜਾ ਰਿਹਾ ਹੈ: ਸੁਧਾਰ ਲਹਿਰ

ਚੰਡੀਗੜ, ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਨੂੰ ਲੈਕੇ ਬੁਲਾਈ ਗਈ ਵਰਕਿੰਗ ਕਮੇਟੀ ਦੀ ਮੀਟਿੰਗ ਨੂੰ ਸੋਚੀ ਸਮਝੀ ਚਾਲ ਰਾਹੀਂ ਲਿਖੀ ਮਿਥੀ ਸਕ੍ਰਿਪਟ ਤਹਿਤ ਕੀਤਾ ਡਰਾਮਾ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਦਫਤਰ ਵਿੱਚ ਦੇਖਣ ਨੂੰ ਮਿਲਿਆ ਹੈ ਕਿ ਅਸਤੀਫੇ ਛਪਵਾ ਕੇ ਰੱਖੇ ਸਨ ਤੇ ਮੀਟਿੰਗ ਵਿੱਚ ਆ ਰਹੇ ਲੀਡਰਾਂ ਨੂੰ ਛਪੇ ਹੋਏ ਅਸਤੀਫੇ ਵਾਲੇ ਕਾਗਜ਼ ਉਥੇ ਦੇ ਮੁਲਾਜ਼ਮ ਹੱਥੀ ਦੇ ਰਹੇ ਸਨ। ਅਗਰ ਇਸ ਤਰ੍ਹਾਂ ਦਾ ਖੇਡ ਰਚਾਉਣਾ ਸੀ ਤਾਂ ਫਿਰ ਸੁਖਬੀਰ ਸਿੰਘ ਬਾਦਲ ਅਸਤੀਫਾ ਦੇਣ ਦੀ ਕੀ ਲੋੜ ਸੀ ਅਤੇ ਉਸਦਾ ਮੰਤਵ ਕੀ ਹੈ।

ਜਥੇਦਾਰ ਵਡਾਲਾ ਨੇ ਪਾਰਟੀ ਦੇ ਸੀਨੀਅਰ ਆਗੂ ਐਨ ਕੇ ਸ਼ਰਮਾ ਦੇ ਉਸ ਬਿਆਨ ਦਾ ਸਖ਼ਤ ਨੋਟਿਸ ਲਿਆ ਹੈ ਜਿਹੜਾ ਓਹਨਾ ਨੇ ਇੱਕ ਨਿੱਜੀ ਟੀਵੀ ਚੈਨਲ ਤੇ ਦਿੱਤਾ ਹੈ, ਜਿਸ ਵਿੱਚ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਪਾਰਟੀ ਵਿੱਚ ਧਾਰਮਿਕ ਦਖਲ ਅੰਦਾਜੀ ਜਿਆਦਾ ਹੋ ਚੁੱਕੀ ਹੈ।

ਜਥੇਦਾਰ ਵਡਾਲਾ ਨੇ ਕਿਹਾ ਇਹ ਸਾਡੀ ਤ੍ਰਾਸਦੀ ਹੈ ਕਿ ਪੰਥ ਦੀ ਨੁਮਾਇੰਦਾ ਜਮਾਤ ਵਿੱਚ ਮੀਰੀ ਪੀਰੀ ਦੇ ਸਿਧਾਂਤ ਨੂੰ ਲੈ ਕੇ ਉਸ ਉਪਰ ਐਨ.ਕੇ.ਸ਼ਰਮਾ ਵੱਲੋਂ ਉੰਗਲ ਉਠਾਈ ਜਾ ਰਹੀ ਹੈ। ਇਹਨਾਂ ਲੀਡਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਧਰਮ ਵਿੱਚ ਦਖਲ ਦੇ ਕੇ ਤੇ ਸਿੰਘ ਸਾਹਿਬਾਨਾਂ ਤੋਂ ਗਲਤ ਫੈਸਲੇ ਕਰਵਾਏ ਸਨ, ਉਸ ਸਮੇਂ ਸਿਆਸਤ ਨੂੰ ਧਰਮ ਦਾ ਨੁਕਸਾਨ ਕਰਨ ਵਾਸਤੇ ਕਿਸਨੇ ਅਤੇ ਕਿਉਂ ਵਰਤਿਆ ਸੀ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਜੀ ਨੂੰ ਐਨ.ਕੇ.ਸ਼ਰਮਾ ਵਰਗੇ ਲੀਡਰਾਂ ਦੇ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।.

ਇਸ ਦੇ ਨਾਲ ਹੀ ਜਥੇਦਾਰ ਵਡਾਲਾ ਨੇ ਕਿਹਾ ਕਿ ਹੁਣ ਵੀ ਸੁਖਬੀਰ ਬਾਦਲ ਨੂੰ ਬਚਾਉਣ ਲਈ ਸਾਜਿਸ਼ ਰਚੀ ਜਾ ਰਹੀ ਹੈ। ਵਰਕਿੰਗ ਕਮੇਟੀ ਅਤੇ ਦੂਸਰੇ ਲੀਡਰਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅੱਜ਼ ਪੰਜਾਬ ਸੁਖਬੀਰ ਸਿੰਘ ਬਾਦਲ ਤੋਂ ਅਸਤੀਫਾ ਚਾਹੁੰਦਾ ਹੈ। ਇਸ ਗੱਲ ਨੂੰ ਲਮਕਾ ਕੇ ਇਹ ਸਾਬਤ ਕਰਨਾ ਚਾਹੁੰਦੇ ਹਨ ਕਿ ਇੱਕ ਵਿਅਕਤੀ ਪਾਰਟੀ ਤੋਂ ਵੱਡਾ ਹੈ ਤੇ ਉੱਪਰ ਹੈ, ਨਾ ਕੀ ਪਾਰਟੀ ਜਾਂ ਜਥੇਬੰਦੀ ਤੋਂ ਵੱਡਾ ਕੋਈ ਵਿਅਕਤੀ ਨਹੀਂ ਹੋ ਸਕਦਾ।