Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਦੇ 15 ਜ਼ਿਲ੍ਹਿਆਂ ‘ਚ ਧੁੰਦ ਨੂੰ ਲੈ ਕੇ ਅਲਰਟ

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਧੁੰਦ ਨੂੰ ਲੈ ਕੇ ਅਲਰਟ

ਚੰਡੀਗੜ੍ਹ, ਅੱਜ ਵੀ ਚੰਡੀਗੜ੍ਹ ਅਤੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਚੰਡੀਗੜ੍ਹ ਸਮੇਤ ਸੂਬੇ ਦੇ 8 ਜ਼ਿਲਿਆਂ ‘ਚ ਆਰੇਂਜ ਅਲਰਟ ਅਤੇ 7 ਜ਼ਿਲਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਸੋਮਵਾਰ ਨੂੰ ਜ਼ਿਆਦਾਤਰ ਜ਼ਿਲਿਆਂ ‘ਚ ਚੰਗੀ ਧੁੱਪ ਨਿਕਲੀ ਜਿਸ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਆਮ ਦੇ ਨੇੜੇ ਦਰਜ ਕੀਤਾ ਗਿਆ। ਦੂਜੇ ਪਾਸੇ ਚੰਡੀਗੜ੍ਹ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ ਪਰ ਪੰਜਾਬ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ।ਬੀਤੇ ਕਈ ਦਿਨਾਂ ਵਿੱਚ ਧੁੰਦ ਅਤੇ ਧੂਏ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਈ ਜਗ੍ਹਾ ਤੇ ਭਿਆਨਕ ਸੜਕ ਹਾਦਸੇ ਵੀ ਹੋਏ ਸਨ। ਪੰਜਾਬ ਵਿੱਚ ਅੱਜ ਮੌਸਮ ਦਾ ਮਿਜ਼ਾਜ ਹੀ ਬਦਲ ਗਿਆ ਹੈ। ਪੰਜਾਬ ਦੇ ਕਈ ਸੂਬਿਆਂ ‘ਚ ਠੰਡ ਕੋਹਰਾ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ।

ਇਸ ਦੌਰਾਨ ਮੌਸਮ ਵਿਭਾਗ ਨੇ ਭਾਰੀ ਠੰਡ ਦਾ ਅਲਰਟ ਜਾਰੀ ਕੀਤਾ। ਸਵੇਰ ਤੋਂ ਹੀ ਇਲਾਕੇ ਵਿੱਚ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਸੜਕਾਂ ’ਤੇ ਆਵਾਜਾਈ ਦੀ ਰਫ਼ਤਾਰ ਹੌਲੀ ਹੋ ਗਈ ਸੀ।ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕੁੱਲ 15 ਜ਼ਿਲ੍ਹਿਆਂ ਵਿੱਚ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਜਿਸ ਵਿੱਚ 8 ਜ਼ਿਲ੍ਹਿਆਂ ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮਲੇਰਕੋਟਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ 7 ਜ਼ਿਲ੍ਹਿਆਂ ਆਸਾ ਨਗਰ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਧੂੰਏਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।