Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਜਲੰਧਰ ਦੇ ਵਿਕਾਸ ਨੂੰ ਵੱਡਾ ਹੁਲਾਰਾ, ਕਰੋੜਾਂ ਦੇ ਵਿਕਾਸ ਪ੍ਰੋਜੈਕਟ ਜਲਦ ਹੋਣਗੇ ਸ਼ੁਰੂ- ਹਰਭਜਨ ਸਿੰਘ

ਜਲੰਧਰ ਦੇ ਵਿਕਾਸ ਨੂੰ ਵੱਡਾ ਹੁਲਾਰਾ, ਕਰੋੜਾਂ ਦੇ ਵਿਕਾਸ ਪ੍ਰੋਜੈਕਟ ਜਲਦ ਹੋਣਗੇ ਸ਼ੁਰੂ- ਹਰਭਜਨ ਸਿੰਘ

ਜਲੰਧਰ, ਵਿਕਾਸ ਵੱਲ ਮਹੱਤਵਪੂਰਨ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ ਕਈ ਅਹਿਮ ਸ਼ਖਸੀਅਤਾਂ ਨਾਲ ਲੋਕ ਭਲਾਈ ਲੲਂੀ ਸ਼ੁਰੂ ਕੀਤੀਆਂ ਗਈਆਂ ਅਨੇਕਾਂ ਪਹਿਲਕਦਮੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਇਆ ਦੇ ਅਨੇਕਾਂ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਵਲੋਂ ਇਨ੍ਹਾਂ ਪ੍ਰੋਜੈਕਟਾਂ ਦੇ ਸਮੇਂ ਸਿਰ ਮੁਕੰਮਲ ਹੋਣ ’ਤੇ ਜ਼ੋਰ ਦਿੱਤਾ ਗਿਆ ਤਾਂ ਜੋ ਹੇਠਲੇ ਪੱਧਰ ਤੱਕ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ਵਿੱਚ ਵਿਧਾਇਕ ਰਮਨ ਅਰੋੜਾ, ਵਿਧਾਇਕਾ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਕਮਿਸ਼ਨਰ ਜਲੰਧਰ ਨਗਰ ਨਿਗਮ ਗੌਤਮ ਜੈਨ ਵੀ ਸ਼ਾਮਿਲ ਹੋਏ ਜਿਸ ਦੌਰਾਨ ਅਹਿਮ ਵਿਕਾਸ ਪ੍ਰੋਜੈਕਟਾਂ ਬਾਰੇ ਚਰਚਾ ਕੀਤੀ ਗਈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ 28 ਨਵੇਂ ਟਿਊਬਵੈਲ ਅਤੇ ਸੀਵਰੇਜ ਪ੍ਰੋਜੈਕਟ 5 ਦਸੰਬਰ 2024 ਤੱਕ ਮੁਕੰਮਲ ਹੋ ਜਾਣਗੇ। ਇਸ ਤੋਂ ਇਲਾਵਾ 40 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨਾਂ ਦੀ ਕਰਵਾਈ ਜਾ ਰਹੀ ਸਾਫ਼-ਸਫ਼ਾਈ ਬਰਸਾਤ ਦੇ ਪਾਣੀ ਨੂੰ ਇਕੱਠਾ ਹੋਣ ਤੋਂ ਰੋਕੇਗੀ। ਸਾਫ਼-ਸਫ਼ਾਈ ਵੱਲ ਖਾਸ ਧਿਆਨ ਦਿੰਦਿਆਂ ਉਨ੍ਹਾਂ ਵਲੋਂ ਜਲੰਧਰ ਨਗਰ ਨਿਗਮ ਦੁਆਰਾ ਖ਼ਰੀਦ ਕੀਤੀ ਗਈ ਨਵੀਂ ਮਸ਼ੀਨਰੀ ਨਾਲ ਜਲੰਧਰ ਸ਼ਹਿਰ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ।