Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਸਿਗਰੇਟ-ਤੰਬਾਕੂ-ਕੱਪੜਿਆਂ GST ਦਰਾਂ ‘ਚ ਹੋ ਸਕਦਾ ਹੈ ਵੱਡਾ ਬਦਲਾਅ

ਸਿਗਰੇਟ-ਤੰਬਾਕੂ-ਕੱਪੜਿਆਂ GST ਦਰਾਂ ‘ਚ ਹੋ ਸਕਦਾ ਹੈ ਵੱਡਾ ਬਦਲਾਅ

ਸਰਕਾਰ GST ਯਾਨੀ ਗੁਡਸ ਐਂਡ ਸਰਵਿਸਿਜ਼ ਟੈਕਸ ‘ਚ ਕੁਝ ਬਦਲਾਅ ਕਰ ਸਕਦੀ ਹੈ। GST ਦਰਾਂ ‘ਚ ਜਲਦ ਹੀ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਕਈ ਚੀਜ਼ਾਂ ‘ਤੇ ਟੈਕਸ ਵਧ ਸਕਦਾ ਹੈ। ਜੀਐਸਟੀ ਦਰ ਨੂੰ ਤਰਕਸੰਗਤ ਬਣਾਉਣ ਲਈ ਗਠਿਤ ਮੰਤਰੀਆਂ ਦੇ ਸਮੂਹ ਨੇ ਸੋਮਵਾਰ ਨੂੰ ਕੋਲਡ ਡਰਿੰਕਸ, ਸਿਗਰੇਟ ਅਤੇ ਤੰਬਾਕੂ ਵਰਗੇ ਹਾਨੀਕਾਰਕ ਉਤਪਾਦਾਂ ‘ਤੇ ਟੈਕਸ ਦੀ ਦਰ ਮੌਜੂਦਾ 28 ਫੀਸਦੀ ਤੋਂ ਵਧਾ ਕੇ 35 ਫੀਸਦੀ ਕਰਨ ਦੀ ਸਿਫਾਰਸ਼ ਕੀਤੀ ਹੈ।

ਜੇਕਰ ਇਹ ਬਦਲਾਅ ਲਾਗੂ ਹੋ ਜਾਂਦੇ ਹਨ ਤਾਂ ਕੋਲਡ ਡਰਿੰਕਸ, ਸਿਗਰੇਟ ਅਤੇ ਤੰਬਾਕੂ ਦੇ ਨਾਲ-ਨਾਲ ਕੁਝ ਕੱਪੜਿਆਂ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ। ਇਨ੍ਹਾਂ ਤਬਦੀਲੀਆਂ ਨੂੰ 21 ਦਸੰਬਰ ਨੂੰ ਹੋਣ ਵਾਲੀ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਅੰਤਿਮ ਰੂਪ ਦਿੱਤਾ ਜਾਵੇਗਾ।ਅਧਿਕਾਰੀ ਨੇ ਕਿਹਾ ਕਿ ਪੰਜ, 12, 18 ਅਤੇ 28 ਪ੍ਰਤੀਸ਼ਤ ਦੀ ਚਾਰ-ਪੱਧਰੀ ਟੈਕਸ ਸਲੈਬ ਜਾਰੀ ਰਹੇਗੀ ਅਤੇ ਜੀਓਐਮ ਵੱਲੋਂ 35 ਪ੍ਰਤੀਸ਼ਤ ਦੀ ਨਵੀਂ ਦਰ ਦਾ ਪ੍ਰਸਤਾਵ ਕੀਤਾ ਗਿਆ ਹੈ। ਨਾਲ ਹੀ ਜੀਓਐਮ ਨੇ 1,500 ਰੁਪਏ ਤੱਕ ਦੇ ਰੈਡੀਮੇਡ ਕੱਪੜਿਆਂ ‘ਤੇ 5 ਫੀਸਦੀ ਜੀਐਸਟੀ ਲਗਾਉਣ ਦੀ ਗੱਲ ਕਹੀ ਹੈ, ਜਦੋਂ ਕਿ 1,500 ਤੋਂ 10,000 ਰੁਪਏ ਤੱਕ ਦੇ ਕੱਪੜਿਆਂ ‘ਤੇ 18 ਫੀਸਦੀ ਟੈਕਸ ਲੱਗੇਗਾ ਅਤੇ 10,000 ਰੁਪਏ ਤੋਂ ਵੱਧ ਕੀਮਤ ਵਾਲੇ ਕੱਪੜਿਆਂ ‘ਤੇ 28 ਫੀਸਦੀ ਟੈਕਸ ਲੱਗੇਗਾ।