Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਐੱਸ.ਜੀ.ਐੱਲ. ਹਸਪਤਾਲ ਵਿੱਚ ਰੀੜ੍ਹ ਦੀ ਠੀਕ ਕਰਨ ਦਾ ਮੁਫਤ ਅਪਰੇਸ਼ਨ ਕੈਂਪ

ਐੱਸ.ਜੀ.ਐੱਲ. ਹਸਪਤਾਲ ਵਿੱਚ ਰੀੜ੍ਹ ਦੀ ਠੀਕ ਕਰਨ ਦਾ ਮੁਫਤ ਅਪਰੇਸ਼ਨ ਕੈਂਪ

ਜਲੰਧਰ, ਬਾਬਾ ਕਸ਼ਮੀਰਾ ਸਿੰਘ ਜਨ ਸੇਵਾ ਟਰੱਸਟ ਵਲੋਂ ਚਲਾਏ ਜਾ ਰਹੇ ਐੱਸ.ਜੀ.ਐੱਲ ਸੁਪਰ ਸਪੈਸ਼ਿਲਟੀ ਚੈਰੀਟੇਬਲ ਹਸਪਤਾਲ ਜਲੰਧਰ ਵਿਖੇ ਸਟੈਂਡਿੰਗ ਸਟ੍ਰੇਟ ਇੰਕਾਪੋਰੇਸ਼ਨ ਯੂ.ਐੱਸ.ਏ. ਦੇ ਡਾਕਟਰਾਂ ਦੀ ਟੀਮ ਨਾਲ ਮਿਲ ਕੇ 13ਵਾਂ ਰੀੜ੍ਹ ਦੀ ਹੱਡੀ ਦੇ ਟੇਡੇ ਅਤੇ ਕੁੱਬੇਪਨ ਦਾ ਮੁਫ਼ਤ ਅਪਰੇਸ਼ਨ ਕੈਂਪ ਸ਼ੁਰੂ ਕੀਤਾ ਗਿਆ।

ਇਸ ਮੌਕੇ ਤੇ ਹਸਪਤਾਲ ਦੇ ਵਾਈਸ ਚੇਅਰਮੈਨ ਅਤੇ ਸੀ.ਈ.ਓ. ਸ. ਮਨਿੰਦਰ ਪਾਲ ਸਿੰਘ ਜੀ ਰਿਆੜ ਵਲੋਂ ਸਟੈਂਡਿੰਗ ਸਟ੍ਰੇਟ ਸੰਸਥਾ ਦੇ ਸੀ.ਈ.ਓ. ਅਤੇ ਵਿਸ਼ਵ ਪ੍ਰਸਿੱਧ ਰੀੜ੍ਹ ਦੀ ਹੱਡੀ ਦੇ ਮਾਹਿਰ ਡਾਕਟਰ ਰਵੀ ਬੈਂਸ ਅਤੇ ਉਹਨਾਂ ਦੀ ਟੀਮ ਨੂੰ ਜੀ ਆਇਆਂ ਆਖਿਆ ਅਤੇ ਕਿਹਾ ਕਿ ਓਹਨਾ ਵਲੋਂ ਕੀਤੇ ਜਾ ਰਹੇ। ਇਹ ਉਪਰਾਲੇ ਬਹੁਤ ਸ਼ਲਾਘਾਯੋਗ ਹਨ। ਜਿਸ ਨਾਲ ਕਈ ਲੋੜਵੰਦ ਅਤੇ ਗਰੀਬ ਲੋਕਾਂ ਦਾ ਇਲਾਜ਼ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।

ਉਹਨਾਂ ਨੇ ਦੱਸਿਆ ਕਿ 2015 ਤੋਂ ਚਲਾਏ ਜਾ ਰਹੇ ਲੜੀ ਦੀ ਤਹਿਤ 13ਵਾਂ ਕੈਂਪ ਹੈ । ਹਰ ਸਾਲ ਵਿੱਚ ਦੋ ਵਾਰ ਇਹ ਕੈਂਪ ਲਗਾਏ ਜਾਂਦੇ ਹਨ। ਇਹਨਾਂ ਕੈਂਪਾਂ ਵਿੱਚ 150 ਤੋਂ ਵੱਧ ਮਰੀਜ਼ਾਂ ਦਾ ਰੀੜ੍ਹ ਦੀ ਹੱਡੀ ਦਾ ਸਫਲਤਾਪੂਰਵਕ ਮੁਫ਼ਤ ਅਪਰੇਸ਼ਨ ਕੀਤਾ ਜਾ ਚੁੱਕਿਆ ਹੈ।

ਇਸ ਕੈਂਪ ਵਿੱਚ ਬਹੁਤ ਸਾਰੇ ਮਰੀਜ਼ਾਂ ਨੇ ਆਪਣੇ ਨਾਮ ਦਰਜ ਕਰਵਾਏ ਹਨ। ਜਿਨ੍ਹਾਂ ਵਿੱਚੋਂ 38 ਮਰੀਜ਼ਾਂ ਨੂੰ ਚੁਣ ਕੇ ਚੈੱਕਅਪ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚੋਂ ਜੋ ਅਸਾਧਾਰਨ ਤੌਰ ਤੇ ਤਕਲੀਫ਼ ਵਿੱਚ ਹੋਣਗੇ ਅਤੇ ਜਿਨ੍ਹਾਂ ਦਾ ਆਮ ਹਸਪਤਾਲਾਂ ਵਿੱਚ ਅਪਰੇਸ਼ਨ ਨਹੀਂ ਹੋ ਸਕਦਾ ।  ਉਹਨਾਂ ਦਾ ਇਲਾਜ਼ ਇਸ ਕੈਂਪ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਇਹ ਕੈਂਪ 18 ਨਵੰਬਰ ਤੱਕ ਜਾਰੀ ਰਹੇਗਾ।