Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਬਾਬਾ ਸਾਹਿਬ ਅੰਬੇਡਕਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਬੇਹਤਰੀ ਲਈ ਕੰਮ ਕੀਤਾ : ਡਾ. ਅਵਤਾਰ ਸਿੰਘ ਕਰੀਮਪੁਰੀ

ਬਾਬਾ ਸਾਹਿਬ ਅੰਬੇਡਕਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਬੇਹਤਰੀ ਲਈ ਕੰਮ ਕੀਤਾ : ਡਾ. ਅਵਤਾਰ ਸਿੰਘ ਕਰੀਮਪੁਰੀ

ਜਲੰਧਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਸਮੇਤ ਬਸਪਾ ਆਗੂਆਂ ਵੱਲੋਂ ਅੱਜ ਇੱਥੇ ਡਾ. ਬੀ. ਆਰ. ਅੰਬੇਡਕਰ ਚੌਂਕ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਨ੍ਹਾਂ ਦੇ ਪਰਿਨਿਰਵਾਣ ਦਿਵਸ ਦੇ ਮੌਕੇ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਬਾਬਾ ਸਾਹਿਬ ਦੇ ਯੋਗਦਾਨ ਨੂੰ ਯਾਦ ਕਰਦਿਆਂ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਮਾਜ ਦੇ ਸਾਰੇ ਵਰਗਾਂ ਦੀ ਬੇਹਤਰੀ ਲਈ ਕੰਮ ਕੀਤਾ। ਜਿੱਥੇ ਉਨ੍ਹਾਂ ਨੇ ਦਲਿਤ-ਪੱਛੜੇ ਵਰਗਾਂ ਨੂੰ ਸੰਵਿਧਾਨਿਕ ਹੱਕ ਲੈ ਕੇ ਦਿੱਤੇ ਤੇ ਉਨ੍ਹਾਂ ਨੂੰ ਨੁਮਾਇੰਦਗੀ ਦੇ ਰਾਹੀਂ ਸੱਤਾ ਵਿੱਚ ਹਿੱਸੇਦਾਰੀ ਕਰਾਈ, ਉੱਥੇ ਉਨ੍ਹਾਂ ਨੇ ਔਰਤਾਂ ਦੇ ਬਰਾਬਰੀ ਦੇ ਹੱਕਾਂ ਲਈ ਵੀ ਜੱਦੋਜਹਿਦ ਕੀਤੀ।

ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਭਾਰਤ ਨੂੰ ਭਾਈਚਾਰੇ ਦੇ ਆਧਾਰ ‘ਤੇ ਇੱਕ ਖੁਸ਼ਹਾਲ ਦੇਸ਼ ਦੇਖਣਾ ਚਾਹੁੰਦੇ ਸਨ। ਇਸ ਕਰਕੇ ਉਨ੍ਹਾਂ ਨੇ ਜਾਤੀ ਵਿਵਸਥਾ ਦੇ ਖਾਤਮੇ ਦੀ ਗੱਲ ਕੀਤੀ, ਕਿਉਂਕਿ ਜਾਤੀ ਦੇ ਖਾਤਮੇ ਨਾਲ ਹੀ ਸਮਾਜਿਕ ਵੰਡੀਆਂ ਤੇ ਊਚ-ਨੀਚ ਦੀ ਭਾਵਨਾ ਖਤਮ ਕਰਕੇ ਇੱਕ ਖੁਸ਼ਹਾਲ ਸਮਾਜ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਇਹ ਸੈਮੀਨਾਰ ਦੇਸ਼ ਭਗਤ ਯਾਦਗਾਰ ਹਾਲ ਵਿੱਚ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ। ਇਸ ਸੈਮੀਨਾਰ ਵਿੱਚ ਬਸਪਾ ਮੌਜ਼ੂਦਾ ਤੇ ਪਿਛਲੀਆਂ ਸਰਕਾਰਾਂ ਦੌਰਾਨ ਸਿੱਖਿਆ ਦੇ ਕੀਤੇ ਗਏ ਘਾਣ ਬਾਰੇ ਰੌਸ਼ਨੀ ਪਾਏਗੀ। ਉਨ੍ਹਾਂ ਬਸਪਾ ਵਰਕਰਾਂ, ਸਮਰਥਕਾਂ, ਲੋਕਾਂ ਨੂੰ ਇਸ ਸੈਮੀਨਾਰ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਸੂਬਾ ਸਕੱਤਰ ਇੰਜ. ਜਸਵੰਤ ਰਾਏ, ਜਗਦੀਸ਼ ਦੀਸ਼ਾ, ਪਰਮਜੀਤ ਮੱਲ, ਸਲਵਿੰਦਰ ਕੁਮਾਰ, ਬਲਵਿੰਦਰ ਰੱਲ੍ਹ, ਦਵਿੰਦਰ ਗੋਗਾ, ਵਿਜੇ ਯਾਦਵ, ਕਰਮ ਚੰਦ, ਐਡਵੋਕੇਟ ਪ੍ਰਿਤਪਾਲ, ਐਡਵੋਕੇਟ ਹਰਭਜਨ ਸਾਂਪਲਾ, ਐਡਵੋਕੇਟ ਦੀਪਕ, ਪ੍ਰਿੰਸੀਪਲ ਪਰਮਜੀਤ ਜੱਸਲ, ਮਦਨ ਬਿੱਲਾ, ਰਣਜੀਤ ਕੁਮਾਰ ਆਦਿ ਵੀ ਮੌਜ਼ੂਦ ਸਨ।