Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪ੍ਰਦੀਪ ਕੁਮਾਰ ਸੱਭਰਵਾਲ ਪਤਨੀ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਵਿਖੇ ਹੋਏ ਨਤਮਸਤਕ

ਪ੍ਰਦੀਪ ਕੁਮਾਰ ਸੱਭਰਵਾਲ ਪਤਨੀ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਵਿਖੇ ਹੋਏ ਨਤਮਸਤਕ

ਜਲੰਧਰ, ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਆਪਣੀ ਧਰਮ ਪਤਨੀ ਬੇਬੀ ਸੱਭਰਵਾਲ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਵਿਖੇ ਨਤਮਸਤਕ ਹੋਏ। ਇਸ ਮੌਕੇ ਡੇਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਐਸ.ਡੀ.ਐਮ. ਨਕੋਦਰ ਲਾਲ ਵਿਸ਼ਵਾਸ ਬੈਂਸ, ਤਹਿਸੀਲਦਾਰ ਪ੍ਰਦੀਪ ਕੁਮਾਰ ਸਮੇਤ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।

ਇਸ ਮੌਕੇ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਡੇਰੇ ਵਿਖੇ ਮੱਥਾ ਟੇਕਣ ਉਪਰੰਤ ਦੱਸਿਆ ਕਿ ਇਸ ਪਵਿੱਤਰ ਤੇ ਰੂਹਾਨੀ ਅਸਥਾਨ ਉਤੇ ਆ ਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਤੇ ਖੁਸ਼ੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਮੁਰਾਦ ਸ਼ਾਹ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਆਸਥਾ ਦਾ ਵੱਡਾ ਕੇਂਦਰ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਵਲੋਂ ਡੇਰੇ ਵਿਖੇ ਮੱਥਾ ਟੇਕ ਕੇ ਸਾਈਂ ਜੀ ਦੀ ਕਿਰਪਾ ਹਾਸਿਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ ਹੈ। ਉਨ੍ਹਾਂ ਸ਼ਰਧਾਲੂਆਂ ਨੁੂੰ ਅਪੀਲ ਕੀਤੀ ਕਿ ਬਾਬਾ ਮੁਰਾਦ ਸ਼ਾਹ ਜੀ ਅਤੇ ਸਾਈਂ ਲਾਡੀ ਸ਼ਾਹ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਮਾਨਵਤਾ ਦੀ ਭਲਾਈ ਲਈ ਅੱਗੇ ਆਉਣ ਅਤੇ ਹੋਰਨਾਂ ਨੂੰ ਵੀ ਲੋੜਵੰਦਾਂ ਦੀ ਸੇਵਾ ਲਈ ਪ੍ਰੇਰਿਤ ਕਰਨ।

ਇਸ ਮੌਕੇ ਸ੍ਰੀ ਸੱਭਰਵਾਲ ਵਲੋਂ ਡੇਰਾ ਬਾਬਾ ਮੁਰਾਦ ਸ਼ਾਹ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਸੁਚਾਰੂ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ ਗਈ।