Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਾਰਪੋਰੇਸ਼ਨ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਬਸਪਾ : ਰਣਧੀਰ ਬੈਣੀਵਾਲ

ਕਾਰਪੋਰੇਸ਼ਨ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਬਸਪਾ : ਰਣਧੀਰ ਬੈਣੀਵਾਲ

ਜਲੰਧਰ, ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਐਤਵਾਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸੰਮੇਲਨ ਕੀਤਾ ਗਿਆ। ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਹੋਏ ਇਸ ਵਿਸ਼ਾਲ ਸੰਮੇਲਨ ਵਿੱਚ ਪਾਰਟੀ ਦੇ ਪੰਜਾਬ-ਚੰਡੀਗੜ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ, ਵਿਪੁਲ ਕੁਮਾਰ ਤੇ ਸੂਬਾ ਇੰਚਾਰਜ ਡਾ. ਨਛੱਤਰ ਪਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਕੇਂਦਰ ਤੇ ਸੂਬੇ ਦੀ ਸੱਤਾ ਵਿੱਚ ਰਹੀਆਂ ਸਰਕਾਰਾਂ ਵੱਲੋਂ ਸਿੱਖਿਆ ਵਿਵਸਥਾ ਨੂੰ ਬਦਹਾਲ ਕੀਤੇ ਜਾਣ ਬਾਰੇ ਵਿਚਾਰ ਰੱਖੇ ਗਏ। ਨਾਲ ਹੀ ਕਾਰਪੋਰੇਸ਼ਨ ਦੀਆਂ ਚੋਣਾਂ ਬਾਰੇ ਵੀ ਨਿਰਦੇਸ਼ ਜਾਰੀ ਕੀਤੇ ਗਏ।

ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਬਸਪਾ ਪੰਜਾਬ-ਚੰਡੀਗੜ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੋਣ ਜਾ ਰਹੀਆਂ ਕਾਰਪੋਰੇਸ਼ਨ ਚੋਣਾਂ ਬਸਪਾ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਇਹ ਚੋਣਾਂ ਬਸਪਾ ਮਜ਼ਬੂਤੀ ਨਾਲ ਲੜੇਗੀ ਤੇ ਚੰਗੇ ਚੋਣ ਨਤੀਜੇ ਦੇਵੇਗੀ। ਬਸਪਾ ਦੇ ਪੰਜਾਬ-ਚੰਡੀਗੜ ਦੇ ਇੰਚਾਰਜ ਵਿਪੁਲ ਕੁਮਾਰ ਨੇ ਆਪਣੇ ਸੰਬੋਧਨ ਦੌਰਾਨ ਪਾਰਟੀ ਵਰਕਰਾਂ ਨੂੰ ਸੰਗਠਨ ਨੂੰ ਮਜ਼ਬੂਤ ਕਰਨ ਲਈ ਡਟਨ ਲਈ ਕਿਹਾ।
ਸੈਮੀਨਾਰ ਨੂੰ ਸੰਬੋਧਿਤ ਕਰਦੇ ਹੋਏ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਨਮਨ ਕਰਦੇ ਹੋਏ ਕਿਹਾ ਕਿ ਸਿੱਖਿਆ ਰਾਸ਼ਟਰ ਨਿਰਮਾਣ ਦਾ ਜ਼ਰੀਆ ਹੈ। ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਵਿੱਚ ਮਜ਼ਬੂਤੀ ਨਾਲ ਉਭਰੇਗੀ ਅਤੇ ਸੂਬੇ ਦੀ ਸੱਤਾ ਹਾਸਲ ਕਰਕੇ ਲੋਕਾਂ ਨੂੰ ਮਾੜੇ ਹਾਲਾਤਾਂ ਵਿਚੋਂ ਬਾਹਰ ਕੱਢੇਗੀ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕਰੇਗੀ।

ਬਸਪਾ ਸੂਬਾ ਇੰਚਾਰਜ ਤੇ ਵਿਧਾਇਕ ਡਾ. ਨਛੱਤਰ ਪਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਲੋਕਾਂ ਨੂੰ ਇਸ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਹ ਵਿਧਾਨਸਭਾ ਵਿੱਚ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਨ੍ਹਾਂ ਦੇ ਮੁੱਦੇ ਚੁੱਕਦੇ ਆ ਰਹੇ ਹਨ ਤੇ ਅੱਗੇ ਵੀ ਇਹ ਯਤਨ ਜਾਰੀ ਰਹਿਣਗੇ। ਇਸ ਸੈਮੀਨਾਰ ਦੌਰਾਨ ਮੰਚ ਦਾ ਸੰਚਾਲਨ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕੀਤਾ।

ਇਸ ਮੌਕੇ ਉਘੇ ਸਮਾਜ ਸੇਵਕ ਠੇਕੇਦਾਰ ਭਗਵਾਨ ਦਾਸ ਸਿੱਧੂ, ਮੋਹਨ ਲਾਲ ਭਟੋਆ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਰਸਮੀ ਤੌਰ ’ਤੇ ਬਸਪਾ ਵਿੱਚ ਸ਼ਾਮਲ ਹੋਏ। ਬਸਪਾ ਲੀਡਰਸ਼ਿਪ ਨੇ ਸਿਰੋਪਾ ਦੇ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਾਇਆ। ਬਸਪਾ ਸੂਬਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਤੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਈ ਵੱਡੀਆਂ ਸ਼ਖਸੀਅਤਾਂ ਬਸਪਾ ਵਿੱਚ ਸ਼ਾਮਲ ਹੋਣਗੀਆਂ।
ਇਸ ਮੌਕੇ ਬਸਪਾ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਹਿਰਾ, ਠੇਕੇਦਾਰ ਹਰਭਜਨ ਸਿੰਘ ਬਜਹੇੜੀ, ਭਗਵਾਨ ਸਿੰਘ ਚੌਹਾਨ, ਚੌਧਰੀ ਗੁਰਨਾਮ ਸਿੰਘ, ਜੋਗਾ ਸਿੰਘ ਪਨੌਧੀਆ, ਸੰਤ ਰਾਮ ਮੱਲੀਆਂ, ਰਿਟਾ. ਅਧਿਕਾਰੀ ਉਂਕਾਰ ਨਾਥ, ਰਿਟਾ. ਆਈਏਐਸ ਅਧਿਕਾਰੀ ਚੌਧਰੀ ਖੁਸ਼ੀ ਰਾਮ ਆਦਿ ਸਮੇਤ ਵੱਡੀ ਗਿਣਤੀ ਵਿੱਚ ਬਸਪਾ ਆਗੂ, ਵਰਕਰ ਤੇ ਬੁੱਧੀਜੀਵੀ ਮੌਜ਼ੂਦ ਸਨ।