Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਸਿਲਸਿਲਾ ਸ਼ੁਰੂ,ਪਿੰਡਾਂ ‘ਚ ਧੁੰਦ ਦਾ ਅਸਰ

ਪੰਜਾਬ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਸਿਲਸਿਲਾ ਸ਼ੁਰੂ,ਪਿੰਡਾਂ ‘ਚ ਧੁੰਦ ਦਾ ਅਸਰ

ਪੰਜਾਬ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਸਿਲਸਿਲਾ ਸ਼ੁਰੂ ਹੋ ਰਿਹਾ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ‘ਚ ਸੀਤ ਲਹਿਰ ਦਾ ਪ੍ਰਭਾਵ 24 ਦਸੰਬਰ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਵੀ ਤਾਪਮਾਨ 1 ਡਿਗਰੀ ਤੋਂ ਘੱਟ ਯਾਨੀ 0.9 ਡਿਗਰੀ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਪਾਇਆ ਗਿਆ ਹੈ।ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਸਮੇਤ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਂ ਨੇੜੇ ਪਹੁੰਚ ਸਕਦਾ ਹੈ। ਜਦੋਂ ਕਿ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮੌਸਮ ਸਾਫ਼ ਅਤੇ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।