Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀਆਂ ਜਾਣ

ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀਆਂ ਜਾਣ

ਜਲੰਧਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸੂਬਾ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਨਿਗਮ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਾਉਣ ਦੀ ਮੰਗ ਕੀਤੀ ਹੈ। ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਕਾਫੀ ਉਮੀਦਵਾਰਾਂ ਵੱਲੋਂ ਚੋਣਾਂ ਤੇ ਵੋਟਾਂ ਦੀ ਗਿਣਤੀ ਸਹੀ ਢੰਗ ਨਾਲ ਨਾ ਹੋਣ ਸਬੰਧੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ।

ਪੰਚਾਇਤੀ ਚੋਣਾਂ ਤੋਂ ਬਾਅਦ ਹੁਣ ਸੂਬੇ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਵੋਟਾਂ 21 ਦਸੰਬਰ ਨੂੰ ਪੈਣੀਆਂ ਹਨ ਤੇ ਚੋਣ ਕਮਿਸ਼ਨ ਵੱਲੋਂ ਉਸੇ ਦਿਨ ਹੀ ਨਤੀਜੇ ਦਿੱਤੇ ਜਾਣੇ ਹਨ। ਇਹ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਪਰ ਹੈਰਾਨੀ ਦੀ ਗੱਲ ਹੈ ਕਿ ਕਮਿਸ਼ਨ ਵੱਲੋਂ ਈਵੀਐਮ ਮਸ਼ੀਨਾਂ ਨਾਲ ਵੀਵੀਪੈਟ ਨਹੀਂ ਲਗਾਈ ਜਾ ਰਹੀ ਹੈ। ਹਾਲਾਂਕਿ ਕਮਿਸ਼ਨ ਵੱਲੋਂ ਈਵੀਐਮ ਮਸ਼ੀਨਾਂ ਨਾਲ ਵੀਵੀਪੈਟ ਲਗਾਈ ਜਾਣੀ ਚਾਹੀਦੀ ਹੈ।

ਡਾ. ਕਰੀਮਪੁਰੀ ਨੇ ਕਿਹਾ ਕਿ ਲੋਕਤੰਤਰਿਕ ਵਿਵਸਥਾ ਵਿੱਚ ਲੋਕਾਂ ਦਾ ਵਿਸ਼ਵਾਸ ਬਣਾਈ ਰੱਖਣ ਦੇ ਲਈ ਜ਼ਰੂਰੀ ਹੈ ਕਿ ਪੂਰੀ ਵੋਟਿੰਗ ਪ੍ਰਕਿਰਿਆ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਹੋਵੇ ਤੇ ਫਿਰ ਇਸੇ ਤਰ੍ਹਾਂ ਹੀ ਵੋਟਾਂ ਦੀ ਗਿਣਤੀ ਵੀ ਪਾਰਦਰਸ਼ੀ ਢੰਗ ਨਾਲ ਹੋਵੇ ਅਤੇ ਬਿਨਾਂ ਕਿਸੇ ਪ੍ਰਭਾਵ ਤੋਂ ਸਹੀ ਢੰਗ ਨਾਲ ਚੋਣ ਨਤੀਜੇ ਐਲਾਨੇ ਜਾਣ। ਪਾਰਟੀ ਸੂਬਾ ਚੋਣ ਕਮਿਸ਼ਨ ਤੋਂ ਇਹ ਮੰਗ ਕਰਦੀ ਹੈ ਕਿ ਉਹ ਸਬੰਧਤ ਚੋਣ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਾਈਡਲਾਈਨ ਜਾਰੀ ਕਰਕੇ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ।