Business Khas

Latest news
ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ ਸਿੱਖ ਤਾਲਮੇਲ ਕਮੇਟੀ ਵੱਲੋ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸਾਬਕਾ ਇੰਚਾਰਜ ਦਾ ਦੇਹਾਂਤ ਸੜਕ ਹਾਦਸੇ ਵਿਚ ਨਾਮੀ ਪੰਜਾਬੀ ਫਿਲਮ ਅਦਾਕਾਰ ਦੀ ਮੌਤ ਅਕਾਲੀ ਦਲ ਦੇ ਦੋ ਧੜਿਆਂ ਵਿਚ ਹੋਇਆ ਗੱਠਜੋੜ ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਅਪਡੇਟ! ਨਵੇਂ ਟੈਕਸ ਤੋਂ ਬਾਅਦ ਕਿੰਨਾ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ...! भाजपा नारी शक्ति को उनका अधिकार दे रही है तो विपक्ष देश की आधी आबादी ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ
You are currently viewing ਸਵੇਰੇ 7 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ ਵੋਟਾਂ

ਸਵੇਰੇ 7 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ ਵੋਟਾਂ

ਚੰਡੀਗੜ੍ਹ, 20 ਦਸੰਬਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਪੰਜ ਨਗਰ ਨਿਗਮਾਂ, 44 ਮਿਉਂਸਿਪਲ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਿੰਗ ਸਵੇਰੇ 7 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ। ਚੋਣਾਂ ਦੇ ਨਤੀਜੇ ਵੀ ਉਸੇ ਦਿਨ ਆਉਣ ਦੀ ਉਮੀਦ ਹੈ।ਪੰਜਾਬ ਰਾਜ ਚੋੋੋਣ ਕਮਿਸ਼ਨ ਦੇ ਤਰਜਮਾਨ ਨੇ ਕਿਹਾ ਕਿ ਨੇਮਾਂ ਮੁਤਾਬਕ ਸਰਕਾਰੀ ਮੁਲਾਜ਼ਮਾਂ ਤੇ ਹੋਰਨਾਂ ਵਰਕਰਾਂ ਨੂੰ ਵੋਟ ਪਾਉਣ ਵਾਸਤੇ ਇਨ੍ਹਾਂ ਨਿਗਮ ਚੋਣਾਂ ਲਈ ਵਿਸ਼ੇਸ਼ ਛੁੱਟੀ ਰਹੇਗੀ। ਇਸੇ ਤਰ੍ਹਾਂ ਉਨ੍ਹਾਂ ਸਾਰੇ ਸਕੂਲਾਂ ਵਿਚ ਭਲਕੇ ਛੁੱਟੀ ਰਹੇਗੀ, ਜਿਨ੍ਹਾਂ ਦੀਆਂ ਇਮਾਰਤਾਂ ਚੋਣ ਮੰਤਵਾਂ ਲਈ ਵਰਤੀਆਂ ਜਾਣਗੀਆਂ।

ਭਲਕੇ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ‘ਡਰਾਈ ਡੇਅ’ ਐਲਾਨਿਆ ਗਿਆ ਹੈ।ਤਰਜਮਾਨ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 21 ਦਸੰਬਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਤੇ ਸਮੈਸਟਰ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਚੋਣ ਅਮਲਾ ਅੱਜ ਈਵੀਐੱਮਜ਼ ਤੇ ਹੋਰ ਸਾਮਾਨ ਲੈ ਕੇ ਸਬੰਧਤ ਪੋਲਿੰਗ ਸਟੇੇਸ਼ਨਾਂ ਲਈ ਰਵਾਨਾ ਹੋ ਗਿਆ ਹੈ। ਨਿਗਮ ਚੋਣਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।