Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਟਿਆਲਾ-ਧਰਮਕੋਟ ਦੇ 7-8 ਵਾਰਡਾਂ ‘ਚ ਨਹੀਂ ਹੋਵੇਗੀ ਵੋਟਿੰਗ

ਪਟਿਆਲਾ-ਧਰਮਕੋਟ ਦੇ 7-8 ਵਾਰਡਾਂ ‘ਚ ਨਹੀਂ ਹੋਵੇਗੀ ਵੋਟਿੰਗ

ਪੰਚਾਇਤੀ ਚੋਣਾਂ ਵਾਂਗ ਹੀ ਨਗਰ ਨਿਗਮ ਚੋਣਾਂ ਦਾ ਮਾਮਲਾ ਵੀ ਹਾਈਕੋਰਟ ਤੱਕ ਪਹੁੰਚਿਆ। ਜਿਸ ਤੋਂ ਬਾਅਦ ਸਰਕਾਰ ਨੇ ਕੋਰਟ ਨੂੰ ਜਾਣਕਾਰੀ ਦਿੱਤੀ ਕਿ 21 ਦਸੰਬਰ ਨੂੰ ਪਟਿਆਲਾ ਨਗਰ ਨਿਗਮ ਦੇ 7 ਵਾਰਡਾਂ ਅਤੇ ਧਰਮਕੋਟ ਦੇ 8 ਵਾਰਡਾਂ ਵਿੱਚ ਚੋਣਾਂ ਨਹੀਂ ਹੋਣਗੀਆਂ। ਜਾਣਕਾਰੀ ਅਨੁਸਾਰ ਇਹਨਾਂ ਵਾਰਡਾਂ ਵਿੱਚ ਚੋਣ ਪ੍ਰੀਕ੍ਰਿਆ ਨੂੰ ਨਵੇਂ ਤਰੀਕੇ ਨਾਲ ਸ਼ੁਰੂ ਕੀਤਾ ਜਾਵੇਗਾ।ਦਰਅਸਲ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਪਟਿਆਲਾ ਸਮੇਤ ਕੋਈ ਹੋਰ ਥਾਵਾਂ ਤੋਂ ਕੁੱਝ ਝੜਪ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ।

ਇਸ ਮਗਰੋਂ ਕੁੱਝ ਵੀਡੀਓ ਵੀ ਸ਼ੋਸਲ ਮੀਡੀਆ ਤੇ ਵਾਇਰਲ ਹੋਈਆਂ। ਜਾਣਕਾਰੀ ਅਨੁਸਾਰ ਪਟਿਆਲਾ ‘ਚ ਨਾਮਜ਼ਦਗੀ ਦੌਰਾਨ ਇਕ ਔਰਤ ਤੋਂ ਨਾਮਜ਼ਦਗੀ ਦੀ ਫਾਈਲ ਖੋਹਣ ਵਾਲੇ ਵੀਡੀਓ ‘ਚ ਲੋਕ ਦਿਖਾਈ ਦੇ ਰਹੇ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਮਾਮਲੇ ਵਿੱਚ 4 ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿਨ੍ਹਾਂ ਦੀ ਹਾਜ਼ਰੀ ਵਿੱਚ ਲੋਕਾਂ ਤੋਂ ਫਾਈਲਾਂ ਖੋਹ ਲਈਆਂ ਗਈਆਂ। ਮਾਮਲਾ ਹਾਈਕੋਰਟ ਦੇ ਵਿਚਾਰ ਅਧੀਨ ਹੈ। ਜਾਣਕਾਰੀ ਅਨੁਸਾਰ ਲਗਾਤਾਰ 2 ਦਿਨਾਂ ਤੋਂ ਚੋਣਾਂ ਨੂੰ ਲੈ ਕੇ ਹਾਈਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ।