Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖਿਆ ਮੰਤਰੀ ਦੇ ਵਤੀਰੇ ਤੇ ਅਧਿਆਪਕਾਂ ਦੀਆਂ ਮੰਗਾ ਨਾ ਮੰਨਣ ਤੇ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ

ਸਿੱਖਿਆ ਮੰਤਰੀ ਦੇ ਵਤੀਰੇ ਤੇ ਅਧਿਆਪਕਾਂ ਦੀਆਂ ਮੰਗਾ ਨਾ ਮੰਨਣ ਤੇ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ

ਜਲੰਧਰ, ਸਾਂਝਾ ਅਧਿਆਪਕ ਮੋਰਚਾ ਪੰਜਾਬ ਤੇ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ਤੇ ਸਿੱਖਿਆ ਮੰਤਰੀ ਦੇ ਅੜੀਅਲ ਵਤੀਰੇ ਤੇ ਅਧਿਆਪਕਾਂ ਦੀਆਂ ਮੰਗਾ ਨਾ ਮੰਨਣ ਤੇ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਜਿਲ੍ਹਾ ਜਲੰਧਰ ਦੇ ਕਨਵੀਨਰ ਕਰਨੈਲ ਫਿਲੌਰ, ਨਵਪ੍ਰੀਤ ਬੱਲੀ, ਗੁਰਮੀਤ ਕੋਟਲੀ ਨੇ ਕਿਹਾ ਬੀਤੇ ਦਿਨੀਂ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਅੜੀਅਲ ਵਤੀਰੇ ਕਾਰਨ ਮੀਟਿੰਗ ਬੇਸਿੱਟਾ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆ ਆਗੂਆਂ ਨੇ ਦੱਸਿਆ ਕਿ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਨਾ ਕਰਨ ਅਤੇ ਅਧਿਆਪਕਾਂ ਦੀਆਂ ਤਰੱਕੀਆਂ ਸਮੇਂ ਸਾਰੇ ਸਕੂਲਾਂ ਦੇ ਖਾਲੀ ਸਟੇਸ਼ਨ ਨਾ ਦਿਖਾਉਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਵੱਲੋਂ 6 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ।

ਸਾਂਝਾ ਅਧਿਆਪਕ ਮੋਰਚਾ ਸਾਂਝੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਵੱਲੋਂ ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲਾਂ ਨੂੰ ਬੰਦ ਕਰਨ, ਤਰੱਕੀਆਂ ਅਤੇ ਨਿਯੁਕਤੀਆਂ ਸਮੇਂ ਸਮੁੱਚੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਤੋਂ ਇਨਕਾਰ ਕਰਨ ਅਤੇ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਸਬੰਧੀ ਸੰਜੀਦਾ ਨਾ ਹੋਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਅਗਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵੱਡਾ ਅੰਦੋਲਨ ਕੀਤਾ ਜਾਵੇਗਾ।
ਇਸ ਸਮੇਂ ਸੁਖਵਿੰਦਰ ਸਿੰਘ ਮੱਕੜ , ਗੌਰਵ ਕੁਮਾਰ,ਮਨਜਿੰਦਰ ਸਿੰਘ, ਪੰਕਜ ਕੁਮਾਰ, ਰਣਜੀਤ ਠਾਕੁਰ, ਵਿਨੋਦ ਭੱਟੀ, ਵੇਦ ਰਾਜ, ਲੇਖ ਰਾਜ, ਜਤਿੰਦਰ ਸਿੰਘ,ਬਖਸ਼ੀ ਰਾਮ, ਅਸੀਮ ਕੁਮਾਰ, ਵਰਿੰਦਰਵੀਰ ਸਿੰਘ,ਗੁਰਿੰਦਰ ਸਿੰਘ,ਪ੍ਰਣਾਮ ਸਿੰਘ, ਅਸ਼ੋਕ ਕੁਮਾਰ, ਨਿਰਮਲ ਸਿੰਘ, ਵਿਕਰਮ ਕੁਮਾਰ,ਸਰਬਜੀਤ ਢੇਸੀ, ਅਸ਼ਵਨੀ ਕੁਮਾਰ, ਅਮਰਜੀਤ ਪੰਡੋਰੀ ਕੁਲਦੀਪ ਕੁਮਾਰ, ਗੁਰਚਰਨ ਸਿੰਘ ਪਰਤਾਬਪੁਰਾ, ਸੰਦੀਪ ਸ਼ਰਮਾ,ਆਦਿ ਸ਼ਾਮਿਲ ਸਨ।