Business Khas

Latest news
ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਵਿਚਾਲੇ CJP ਅਤੇ ਮੋਦੀ ਸਰਕਾਰ ਵਿਚਾਲੇ ਅਹਿਮ ਮੀਟਿੰਗ ਮਾਵਾਂ ਧੀਆਂ ਸਤਿਕਾਰ ਯੋਜਨਾ 1 ਅਗਸਤ ਨੂੰ ਫਿਰ ਖ਼ਾਤਿਆਂ ‘ਚ ਆਉਣਗੇ ਪੈਸੇ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਇਤਿਹਾਸਕ ਸੁਧਾਰ ਕੀਤੇ : ਮੋਹਿੰਦਰ ਭਗਤ ਦਿੱਲੀ ਜੰਤਰ-ਮੰਤਰ ‘ਚ CJP ਕਾਰਕੁਨਾਂ ਤੇ ਨਿਹੰਗਾਂ ਵਿਚਾਲੇ ਝੜਪ ਕੀ ਔਰਤਾਂ ਨੂੰ ਹੁਣ ਨਹੀਂ ਮਿਲਣਗੇ 3000-4500 ਰੁਪਏ ? ਅਮਰੀਕਾ ਨੇ ਹੁਣ ਤੱਕ ਖਰਚ ਕੀਤੇ 37.5 ਅਰਬ ਡਾਲਰ, 87 ਅਰਬ ਡਾਲਰ ਹੋਰ ਮੰਗੇ ਐਜੁਕੇਸ਼ਨ ਸਿਸਟਮ ਉਨ੍ਹਾਂ ਦੇ ਅਸਤੀਫੇ ਨਾਲ ਸੁਧਰਦਾ ਹੈ ਤਾਂ ਉਹ ਅਹੁਦਾ ਛੱਡਣ ਨੂੰ ਤਿਆਰ ਬਰਨਾਲਾ ਵਿਖੇ ਪੁਲਿਸ ਵਲੋ ਸਫਾਈ ਸੇਵਕਾਂ ਉਪਰ ਲਾਠੀਚਾਰਜ ਕਰਨਾ ਮੰਦਭਾਗਾ: ਰਾਜਿੰਦਰ ਬੇਰੀ ਭਾਜਪਾ ਸਰਕਾਰ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ’ਤੇ ਉਤਾਰੂ : ਡਾ. ਨਵਜੋਤ ਸਿੰਘ ਦਾਹੀਆ ਸਾਫ ਜਲੰਧਰ, ਸੁੰਦਰ ਜਲੰਧਰ’ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਪ੍ਰਮੋਟ ਕਰਨ ਵਾਲੇ ਗੀਤਾਂ, ਫੋਟੋ/ਵੀਡੀਓ ਕਲਿੱਪ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ’ਤੇ ਵੀ ਰੋਕ

ਜਲੰਧਰ,  ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ।ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਵੈਲਿਡ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖਣਗੇ ਅਤੇ ਵਿਅਕਤੀ/ਯਾਤਰੀ ਦਾ ਮੋਬਾਇਲ ਨੰਬਰ ਤਸਦੀਕ ਕਰਨ ਤੋਂ ਇਲਾਵਾ ਠਹਿਰਣ ਵਾਲੇ ਵਿਅਕਤੀ/ਯਾਤਰੀ ਦਾ ਰਿਕਾਰਡ ਦਿੱਤੇ ਪ੍ਰਫਾਰਮੇ ਮੁਤਾਬਕ ਰਜਿਸਟਰ ’ਤੇ ਮੇਨਟੇਨ ਕਰਨਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ।

ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੋਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਲਾਅ ਐਂਡ ਆਰਡਰ, ਜਲੰਧਰ ਨੂੰ ਦਿੱਤੀ ਜਾਵੇ। ਇਸ ਤੋਂ ਇਲਾਵਾ ਹਰੇਕ ਹੋਟਲ/ਮੋਟਲ/ਰੈਸਟੋਰੈਂਟ/ਗੈਸਟ ਹਾਊਸ ਅਤੇ ਸਰਾਵਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ/ਰੈਸਟੋਰੈਂਟ ਅਤੇ ਸਰ੍ਹਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਚ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ੍ਹੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ।

ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਤੇ ਆਰਮਜ਼ ਰੂਲਜ਼, 2016 ਦੇ ਰੂਲ ਨੰਬਰ 32 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਰੋਕ ਲਾਈ ਗਈ ਹੈ। ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਜਨਤਕ ਅਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲੇਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਅਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਓ ਕਲਿਪ ਆਦਿ ਬਣਾ ਕੇ ਸੋਸ਼ਲ ਮੀਡੀਆ ਜਿਵੇਂ ਫੇਸਬੁੱਕ/ਵਟਸਐਪ/ਸਨੈਪਚੈਟ ਅਤੇ ਇੰਸਟਾਗ੍ਰਾਮ ਆਦਿ ’ਤੇ ਅਪਲੋਡ ਨਹੀਂ ਕਰੇਗਾ, ਅਜਿਹਾ ਕਰਨ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ।

ਇਕ ਹੋਰ ਹੁਕਮ ਰਾਹੀਂ ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਬੁਲਟ ਮੋਟਰਸਾਈਕਲ ਚਲਾਉਂਦੇ ਸਮੇਂ ਸਾਈਲੈਂਸਰ ਵਿੱਚ ਤਕਨੀਕੀ ਫੇਰਬਦਲ ਕਰਵਾ ਕੇ ਪਟਾਕੇ ਆਦਿ ਚਲਾਉਣ ਵਾਲੇ ਵਾਹਨ ਚਾਲਕਾਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਇਹ ਵੀ ਹੁਕਮ ਕੀਤਾ ਗਿਆ ਹੈ ਕਿ ਕੋਈ ਵੀ ਦੁਕਾਨਦਾਰ, ਆਟੋ ਕੰਪਨੀ ਵੱਲੋਂ ਨਿਰਧਾਰਿਤ ਕੀਤੇ ਮਾਪਦੰਡਾਂ ਵਿਰੁੱਧ ਤਿਆਰ ਕੀਤੇ ਸਾਈਲੈਂਸਰ ਨਹੀਂ ਵੇਚੇਗਾ ਅਤੇ ਨਾ ਹੀ ਕਿਸੇ ਮਕੈਨਿਕ ਵੱਲੋਂ ਸਾਈਲੈਂਸਰਾਂ ਵਿੱਚ ਤਕਨੀਕੀ ਫੇਰ ਬਦਲ ਕੀਤੇ ਜਾਣਗੇ।

ਡੀ.ਸੀ.ਪੀ. ਵੱਲੋਂ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਸੜਕਾਂ ਦੇ ਨਾਲ-ਨਾਲ ਫੁੱਟਪਾਥ ’ਤੇ ਅਣ-ਅਧਿਕਾਰਤ ਬੋਰਡ ਲਗਵਾਉਣ, ਦੁਕਾਨਦਾਰਾਂ ਵੱਲੋਂ ਦੁਕਾਨਾਂ ਦੀ ਹੱਦ ਤੋਂ ਬਾਹਰ ਸੜਕਾਂ ਉਪਰ ਅਤੇ ਫੁੱਟਪਾਥਾਂ ’ਤੇ ਸਾਮਾਨ ਰੱਖ ਕੇ ਵੇਚਣ ’ਤੇ ਪਾਬੰਦੀ ਲਗਾਈ ਗਈ ਹੈ। ਉਪਰੋਕਤ ਸਾਰੇ ਹੁਕਮ 25.02.2025 ਤੱਕ ਲਾਗੂ ਰਹਿਣਗੇ।