Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਆਈ 20 ਕਾਰ ਤੇ ਬਲੈਰੋ ਗੱਡੀ ਦੀ ਟੱਕਰ ‘ਚ 3 ਮਹੀਨੇ ਦੀ ਬੱਚੀ ਦੀ ਮੌਤ

ਆਈ 20 ਕਾਰ ਤੇ ਬਲੈਰੋ ਗੱਡੀ ਦੀ ਟੱਕਰ ‘ਚ 3 ਮਹੀਨੇ ਦੀ ਬੱਚੀ ਦੀ ਮੌਤ

ਨਵਾਂਸ਼ਹਿਰ, ਦੇਰ ਰਾਤ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਔੜ ਵਿਖੇ ਆਈ 20 ਕਾਰ ਤੇ ਬਲੈਰੋ ਗੱਡੀ ਦੀ ਟੱਕਰ ‘ਚ 3 ਮਹੀਨੇ ਦੀ ਬੱਚੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਮ੍ਰਿਤਕ ਬੱਚੀ ਦੇ ਮਾਤਾ-ਪਿਤਾ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ।ਹਸਪਤਾਲ ‘ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਦੱਸ ਦਈਏ ਕਿ ਦੇਰ ਰਾਤ ਫਿਲੌਰ ਤੋਂ ਨਵਾਂਸ਼ਹਿਰ ਵੱਲ ਆ ਰਹੀ ਆਈ-20 ਕਾਰ ਬੇਕਾਬੂ ਹੋ ਕੇ ਕਈ ਪਲਟੀਆਂ ਖਾ ਗਈ। ਇਹ ਕਾਰ ਤੇਜ਼ ਰਫਤਾਰ ਹੋਣ ਕਾਰਨ ਇੱਕ ਦੁਕਾਨ ਸਾਹਮਣੇ ਖੜ੍ਹੀ ਬਲੈਰੋ ਗੱਡੀ ਨਾਲ ਟਕਰਾ ਗਈ ਤੇ ਪਲਟੀਆ ਖਾਂਦੀ ਹੋਈ ਖੇਤ ਵਿੱਚ ਜਾ ਡਿੱਗੀ।ਕਾਬਿਲੇਗੌਰ ਹੈ ਕਿ ਇਸ ਆਈ-20 ਕਾਰ ਦੀ ਸਪੀਡ 160 ਕਿਲੋਮੀਟਰ ਤੋਂ ਜ਼ਿਆਦਾ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ 3 ਮਹੀਨੇ ਦੀ ਬੱਚੀ ਦੀ ਮੌਤ ਹੋ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।