Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਭਾਰਤ ਵਿੱਚ ਸਾਲ 2025 ਦੇ ਪਹਿਲੇ ਦਿਨ ਹੀ ਸੀਤ ਲਹਿਰ ਕਰਕੇ ਠੰਢ ਨੇ ਜ਼ੋਰ ਫੜ ਲਿਆ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਪੂਰੇ ਉੱਤਰੀ ਭਾਰਤ ਵਿਚ ਸਾਲ 2025 ਦੇ ਪਹਿਲੇ ਦਿਨ ਹੀ ਸੀਤ ਲਹਿਰ ਕਰਕੇ ਠੰਢ ਨੇ ਜ਼ੋਰ ਫੜ ਲਿਆ ਹੈ। ਇੱਥੇ ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਦਿਨ ਭਰ ਕੰਬਣੀ ਛੇੜੀ ਰੱਖੀ। ਮੌਸਮ ਵਿਗਿਆਨੀਆਂ ਨੇ ਪੰਜਾਬ ਤੇ ਹਰਿਆਣਾ ਵਿੱਚ ਅਗਲੇ ਦੋ ਦਿਨ 2 ਤੇ 3 ਜਨਵਰੀ ਤੱਕ ਸੰਘਣੀ ਧੁੰਦ ਤੇ ਜ਼ੋਰ ਦੀ ਠੰਢ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ।

ਇਸ ਦੇ ਨਾਲ ਹੀ 4 ਜਨਵਰੀ ਨੂੰ ਇੱਕ ਨਵੀਂ ਪੱਛਮੀ ਗੜਬੜੀ ਪੰਜਾਬ ਦੇ ਮੌਸਮ ਨੂੰ ਪ੍ਰਭਾਵਿਤ ਕਰੇਗੀ, ਜਿਸ ਕਾਰਨ ਤਿੰਨ ਦਿਨਾਂ ਤੱਕ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਇਸ ਨਾਲ ਪਾਰਾ ਹੋਰ ਡਿੱਗੇਗਾ ਅਤੇ ਠੰਢ ਦੀ ਤੀਬਰਤਾ ਵਧੇਗੀ। ਮੌਸਮ ਵਿਭਾਗ ਨੇ ਪੂਰੇ ਉੱਤਰੀ ਭਾਰਤ ਵਿਚ ਸੰਘਣੀ ਧੁੰਦ ਦੇ ਨਾਲ-ਨਾਲ ਕਹਿਰ ਦੀ ਠੰਢ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੂਰੇ ਉੱਤਰ ਭਾਰਤ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਆਸ-ਪਾਸ ਦੇ ਖੇਤਰਾਂ ਵਿੱਚ ਸੰਘਣੀ ਧੁੰਦ ਦੇ ਨਾਲ ਠੰਡੇ ਦਿਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਅਸਾਮ, ਸਿੱਕਮ, ਮਨੀਪੁਰ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।